ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ(Jathedar Giani Harpreet Singh of Shri Akal Takht) ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਸਿੱਖਾਂ ਦੇ ਖ਼ਿਲਾਫ਼ ਇਕ ਨਫ਼ਰਤ ਦਾ ((Hate propaganda against Sikhs)) ਪ੍ਰਚਾਰ ਸੋਸ਼ਲ ਮੀਡੀਆ ਉੱਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁੱਝ ਸ਼ਰਾਰਤੀ ਅਨਸਰ ਸਿੱਖਾਂ ਦੇ ਖਿਲਾਫ ਜ਼ਹਿਰੀਲਾ ਪ੍ਰਚਾਰ ਕਰਦੇ ਹੋਏ ਸਿੱਖਾਂ ਨੂੰ ਜਾਨੋਂ ਮਾਰਨ ਦੀ ਧਮਕੀਆਂ ਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਸਿੱਖਾਂ ਨੂੰ ਦੋ ਪ੍ਰਸੈਂਟ ਭਾਰਤ ਦਾ ਹਿੱਸਾ ਹੋਣ ਦੇ ਡਰਾਵੇ ਦਿੱਤੇ ਜਾ ਰਹੇ ਹਨ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਅੱਗੇ ਕਿਹਾ ਕਿ ਅੰਮ੍ਰਿਤਸਰ ਵਿਚ ਜਿਹੜਾ ਹਿੰਦੂ ਨੇਤਾ ਦਾ ਕਤਲ (Murder of Hindu leader in Amritsar) ਹੋਇਆ ਜਿਸ ਲੜਕੇ ਨੇ ਉਹ ਕਤਲ ਕੀਤਾ ਹੈ ਉਸ ਨੂੰ ਪੁਲੀਸ ਨੇ ਫੜਿਆ ਹੈ ਉਸ ਦੇ ਪਰਿਵਾਰ ਨੂੰ ਬਾਰੇ ਲੋਕ ਵੱਲੋਂ ਬਹੁਤ ਬੁਰਾ ਬੋਲਿਆ ਜਾ ਰਿਹਾ ਹੈ।
ਉਸ ਦੀ ਮਾਂ ਅਤੇ ਪਤਨੀ ਬਾਰੇ ਬਹੁਤ ਗਲਤ ਗੱਲਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਹ ਜਿਹੜਾ ਵਰਤਾਰਾ ਪੰਜਾਬ ਵਿੱਚ ਵਰਤ ਰਿਹਾ ਹੈ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਤੁਰੰਤ ਇਸ ਵਰਤਾਰੇ ਨੂੰ ਰੋਕਣਾ ਚਾਹੀਦਾ ਹੈ।
ਇਹ ਵੀ ਪੜ੍ਹੋ: '1 ਅਪ੍ਰੈਲ 2020 ਪਿੱਛੋਂ ਜਾਅਲਸਾਜ਼ੀ ਨਾਲ ਰਜਿਸਟਰਡ ਕੀਤੇ 5706 ਬੀ.ਐਸ-4 ਵਾਹਨ ਬਲੈਕਲਿਸਟ ਕੀਤੇ'
ਉਨ੍ਹਾਂ ਕਿਹਾ ਜੇਕਰ ਸਰਕਾਰ ਇਸ ਵਰਤਾਰੇ ਨੂੰ ਰੋਕਣ ਵਿੱਚ ਨਾਕਾਮਯਾਬ ਰਹਿੰਦੀਆਂ ਹਨ ਅਤੇ ਸਿੱਖਾਂ ਦੇ ਖ਼ਿਲਾਫ਼ ਪ੍ਰਚਾਰ ਕਰਨ ਵਾਲੇ ਲੋਕਾਂ ਉੱਤੇ ਲਗਾਮ ਨਹੀਂ ਕੱਸੀ ਜਾਂਦੀ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਦੇ ਨਤੀਜੇ ਬਹੁਤ ਮਾੜੇ ਹੋਣਗੇ ਅਤੇ ਪੰਜਾਬ ਦਾ ਮਾਹੌਲ ਖ਼ਰਾਬ ਹੋਣ ਦਾ ਵੀ ਖਦਸ਼ਾ ਹੈ।
ਜਥੇਦਾਰ ਨੇ ਕਿਹਾ ਮੈਂ ਇੱਕ ਵਾਰ ਫਿਰ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕਰਦਾ ਹਾਂ ਜੋ ਸੋਸ਼ਲ ਮੀਡੀਆ ਰਾਹੀਂ ਸਿੱਖਾਂ ਨੂੰ ਨਿਸ਼ਾਨਾ (Targeting Sikhs through social media) ਬਣਾਉਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ਅਜਿਹੇ ਲੋਕਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਪੰਜਾਬ ਦਾ ਮਾਹੌਲ ਸੁਖਾਵਾਂ ਰਹੇ ਕੋਈ ਵੀ ਅਣਹੋਣੀ ਘਟਨਾ ਪੰਜਾਬ ਵਿੱਚ ਨਾ ਵਰਤੇ ।