ਅੰਮ੍ਰਿਤਸਰ: ਕੋਰੋਨਾ ਦੇ ਦਿਨੋ ਦਿਨ ਵੱਧ ਰਹੇ ਪ੍ਰਕੋਪ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਤੋਂ ਰਾਤ ਦਾ ਕਰਫ਼ਿਊ ਲਗਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਇਸ ਸੰਬਧੀ ਜਾਣਾਕਰੀ ਦਿੰਦੇ ਹੋਏ ਡੀਸੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਦੇਖਦੇ ਹੋਏ ਉਹਨਾਂ ਵੱਲੋਂ ਪੂਰੇ ਜ਼ਿਲ੍ਹੇ ਵਿਚ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਹ ਨਾਈਟ ਕਰਫਿਊ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ।
ਉਨ੍ਹਾਂ ਇਸ ਮੌਕੇ ਅੰਮ੍ਰਿਤਸਰ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਅਤੇ ਆਪਣੇ ਪਰਿਵਾਰ ਦੀ ਸਿਹਤ ਦਾ ਧਿਆਨ ਰੱਖਣ ਅਤੇ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ।