ETV Bharat / state

ਅੰਮ੍ਰਿਤਸਰ 'ਚ ILETS ਸੈਂਟਰ ਦੇ ਮਾਲਕ ਨੂੰ ਮਿਲੀ ਧਮਕੀ, ਮੁੱਖ ਮੰਤਰੀ ਮਾਨ ਨੂੰ ਲਗਾਈ ਮਦਦ ਦੀ ਗੁਹਾਰ - ILETS center Owner

ਪੰਜਾਬ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਆਏ ਦਿਨ ਹੀ ਗੋਲੀਆਂ ਚੱਲਣ ਦੇ ਮਾਮਲੇ ਸਾਹਮਣੇ ਆ ਰਿਹਾ ਹੈ। ਹੁਣ ਇਕ ਵਾਰ ਫਿਰ ਤੋਂ ਅੰਮ੍ਰਿਤਸਰ ਦੇ ਮਜੀਠਾ ਰੋਡ ਵਿਚ ਇਕ ਆਈਲੈਟਸ ਸੈਂਟਰ ’ਚ ਕਾਰੋਬਾਰੀ ਨੂੰ ਧਮਕੀਆਂ ਦਿੱਤੀਆਂ ਗਈਆਂ ਹਨ।

The owner of the ILETS center in Amritsar received a threat, appealed for help to the Chief Minister
ILETS center in Amritsar: ਅੰਮ੍ਰਿਤਸਰ 'ਚ ILETS ਸੈਂਟਰ ਦੇ ਮਾਲਕ ਨੂੰ ਮਿਲੀ ਧਮਕੀ,ਮੁੱਖ ਮੰਤਰੀ ਮਾਨ ਨੂੰ ਲਗਾਈ ਮਦਦ ਦੀ ਗੁਹਾਰ
author img

By

Published : Mar 23, 2023, 2:29 PM IST

ਅੰਮ੍ਰਿਤਸਰ 'ਚ ILETS ਸੈਂਟਰ ਦੇ ਮਾਲਕ ਨੂੰ ਮਿਲੀ ਧਮਕੀ

ਅੰਮ੍ਰਿਤਸਰ : ਪੰਜਾਬ ਵਿਚ ਪਿਛਲੇ ਕੁਝ ਸਮੇਂ ਤੋਂ ਗੈਂਗਸਟਰਾਂ ਵੱਲੋਂ ਕਾਰੋਬਾਰੀਆਂ ਨੂੰ ਫੋਨ ਕਰਕੇ ਧਮਕੀਆਂ ਦੇਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਕਈਆਂ ਨੂੰ ਤਾਂ ਜਾਂ ਤੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ ਹਨ ਤੇ ਕਈਆਂ ਨੂੰ ਦਿਨ ਦਿਹਾੜੇ ਕਤਲ ਵੀ ਕਿੱਤਾ ਗਿਆ ਹੈ। ਜਿਸ ਦੇ ਚੱਲਦੇ ਪੁਲਿਸ ਹੁਣ ਸਖਤੀ ਕਰਦੀ ਨਜ਼ਰ ਆ ਰਹੀ ਹੈ ਅਤੇ ਇਸ ਦੇ ਨਾਲ ਹੀ ਗੈਂਗਸਟਰਾਂ ਨੂੰ ਕਾਬੂ ਵੀ ਕੀਤਾ ਜਾ ਰਿਹਾ ਹੈ। ਕਈ ਗੈਂਗਸਟਰਾਂ ਦੇ ਰਿਮਾਂਡ ਵੀ ਹਾਸਲ ਕੀਤੇ ਜਾ ਰਹੇ ਹਨ। ਪਰ ਬਾਵਜੂਦ ਇਸਦੇ ਇਕ ਵਾਰ ਫਿਰ ਕੁਝ ਵਿਅਕਤੀਆਂ ਵੱਲੋਂ ਕਾਰੋਬਾਰੀਆਂ ਨੂੰ ਧਮਕੀਆਂ ਦੇਣ ਦੇ ਮਾਮਲੇਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਵਿੱਚ ਸਾਹਮਣੇ ਆਇਆ ਹੈ। ਜਿਥੇ ILETS ਸੈਂਟਰ ਚਲਾਉਣ ਵਾਲੇ ਕਾਰੋਬਾਰੀ ਨੂੰ ਅਣਪਛਾਤਿਆਂ ਨੇ ਧਮਕੀ ਦਿੱਤੀ ਹੈ ਕਿ ਜੇਕਰ ਕਾਰੋਬਾਰ ਬੰਦ ਨਹੀਂ ਕੀਤਾ ਤਾਂ ਅੰਜਾਮ ਭੁਗਤਣਾ ਪਵੇਗਾ।

ਅਣਪਛਾਤੇ ਵਿਅਕਤੀ : ਜਿਸਦੇ ਚਲਦੇ ਮਨਦੀਪ ਸਿੰਘ ਨਾਮਕ ਵਿਅਕਤੀ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਗਈ ਕਿ ਉਹ ਪਿਛਲੇ 26 ਸਾਲਾਂ ਤੋਂ ਅੰਮ੍ਰਿਤਸਰ ਮਜੀਠਾ ਰੋਡ ਦਾ ਵਸਨੀਕ ਹੈ। ਉਸ ਨੇ ਆਪਣੇ ਘਰ ਦੇ ਉਪਰਲੇ ਹਿੱਸੇ ਵਿਚ ਪਿਛਲੇ ਦੋ ਸਾਲਾਂ ਤੋਂ ਆਪਣਾ ਕਾਰੋਬਾਰ ਖੋਹ ਲਿਆ ਹੋਇਆ ਹੈ। ਜਿਸ ਵਿੱਚ ਕਿਉਂ ਆਉਂਦਾ ਹੈ ਅਤੇ ਉਸ ਵਿਅਕਤੀ ਨੇ ਦੱਸਿਆ ਕਿ ਪਿਛਲੇ ਦੋ ਦਿਨ ਪਹਿਲਾਂ ਉਸਦੇ ਘਰ ਦੇ ਬਾਹਰ ਦੋ ਅਣਪਛਾਤੇ ਵਿਅਕਤੀ ਗੱਡੀ ਦੇ ਉੱਪਰ ਆਏ ਅਤੇ ਉਸ ਦੇ ਸੈਂਟਰ ਵਿੱਚ ਦਾਖਲ ਹੋ ਕੇ ਗਾਲੀ ਗਲੋਚ ਕਰਨ ਲੱਗੇ ਅਤੇ ਉਹਨੂੰ ਘਰ ਤੇ ਦਫ਼ਤਰ ਖਾਲੀ ਕਰਨ ਦੀਆਂ ਧਮਕੀਆਂ ਦੇ ਕੇ ਚਲੇ ਗਏ।

ਇਹ ਵੀ ਪੜ੍ਹੋ : Padma Shri Dr. Ratan Singh Jaggi: ਜਾਣੋ ਕੌਣ ਹਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ, ਮਾਰੀਆਂ ਵੱਡੀਆਂ ਮੱਲਾਂ

ਕਮਿਸ਼ਨਰ ਨੂੰ ਦਰਖਾਸਤਾਂ ਭੇਜੀਆਂ: ਪੀੜਤ ਵਿਅਕਤੀ ਨੇ ਕਿਹਾ ਕਿ ਧਮਕੀ ਦੇਣ ਵਾਲੇ ਵਿਅਕਤੀਆਂ ਨੇ ਕਿਹਾ ਕਿ ਅਗਰ ਉਹ ਘਰ ਅਤੇ ਆਪਣਾ ਦਫ਼ਤਰ ਖਾਲੀ ਨਹੀਂ ਕਰਦਾ ਤਾਂ ਉਸਦਾ ਕੋਈ ਵੱਡਾ ਨੁਕਸਾਨ ਵੀ ਉਹ ਕਰ ਸਕਦੇ ਹਨ। ਇਸਦੇ ਨਾਲ ਹੀ ਪੀੜਤ ਮਨਦੀਪ ਸਿੰਘ ਨੇ ਕਿਹਾ ਕਿ ਉਸ ਵੱਲੋਂ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੰਜਾਬ ਦੇ ਡੀਜੀਪੀ ਨੂੰ ਅਤੇ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੂੰ ਦਰਖਾਸਤਾਂ ਭੇਜੀਆਂ ਜਾ ਰਹੀਆਂ ਹਨ ਤੇ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ।

ਡਿਪਟੀ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ: ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਵਿਖੇ ਕੁਝ ਮਹੀਨੇ ਪਹਿਲਾਂ ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਵੀ ਫੋਨ 'ਤੇ ਅਣਪਛਾਤੇ ਵਿਅਕਤੀਆਂ ਵੱਲੋਂ ਧਮਕੀਆਂ ਆਈਆਂ ਸਨ। ਜਿਸ ਤੋਂ ਬਾਅਦ ਕਈ ਹੋਰ ਕਾਰੋਬਾਰੀਆਂ ਨੂੰ ਧਮਕੀਆਂ ਦੇ ਮਾਮਲੇ ਸਾਹਮਣੇ ਆਏ ਸਨ ਅਤੇ ਹੁਣ ਇੱਕ ਵਾਰ ਫਿਰ ਤੋਂ ਇਕ ਕਾਰੋਬਾਰੀ ਨੂੰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਉਸਦੇ ਦਫ਼ਤਰ ਪਹੁੰਚ ਕੇ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ ਹੁਣ ਦੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਸਮੇਂ ਵਿੱਚ ਪੁਲੀਸ ਕੀ ਕਾਰਵਾਈ ਕਰਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.