ਅੰਮ੍ਰਿਤਸਰ: ਅੰਮ੍ਰਿਤਸਰ ਦੇ ਵੇਰਕਾ ਇਲਾਕੇ 'ਚ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਤੇ ਇਲਾਕੇ 'ਚ ਦਾਤਰ ਗੈਂਗ ਨਾਲ ਮਸ਼ਹੂਰ 3 ਨੌਜਵਾਨਾਂ ਨੂੰ ਕੁਝ ਦਿਨ ਪਹਿਲਾਂ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਜਿਨ੍ਹਾਂ ਵਿਚੋਂ ਇੱਕ ਦੋਸ਼ੀ ਗੌਰਵਦੀਪ ਸਿੰਘ ਜੋ ਕਿ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ ਸੀ, ਜਿਸ ਨੂੰ ਕਿ ਪੁਲਿਸ ਨੇ ਹੁਣ ਮੁੜ ਤੋਂ ਗ੍ਰਿਫ਼ਤਾਰ ਕਰ ਲਿਆ ਹੈ।
ਇੱਥੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨਿਸ਼ਾਨ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦਾਤਰ ਗੈਂਗ ਦੇ 3 ਨੌਜਵਾਨਾਂ ਨੂੰ ਵੇਰਕਾ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਤੇ ਮਾਮਲਾ ਦਰਜ ਕਰ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕੀਤੀ ਸੀ।
ਉਨ੍ਹਾਂ ਦੱਸਿਆ ਕਿ ਇਸ ਦੌਰਾਨ 3 ਦੋਸ਼ੀਆਂ ਵਿੱਚੋਂ 1 ਦੋਸ਼ੀ ਗੌਰਵਦੀਪ ਸਿੰਘ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ ਸੀ, ਜਿਸ ਤੋਂ ਬਾਅਦ ਪੁਲਿਸ ਵਲੋਂ ਸਖ਼ਤੀ ਵਰਤਦਿਆਂ ਨਾਕਾਬੰਦੀ ਅਤੇ ਛਾਪੇਮਾਰੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਕੁਝ ਹੀ ਘੰਟਿਆਂ 'ਚ ਉਕਤ ਦੋਸ਼ੀ ਨੂੰ ਮੁੜ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਿਸ 'ਤੇ ਪੁਲਿਸ ਨੇ ਫਿਰ ਤੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਤੇ ਅਦਾਲਤ ਕੋਲ ਇਸ ਦਾ ਪੁਲਿਸ ਰਿਮਾਂਡ ਵੀ ਹਾਸਲ ਕੀਤਾ ਜਾ ਰਿਹਾ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਆਖ਼ਿਰ ਇਸ ਦੇ ਭੱਜਣ ਦੀ ਕਾਰਨ ਕੀ ਸੀ।
ਪੁਲਿਸ ਨੇ ਦੱਸਿਆ ਕਿ ਇਹ ਗੈਂਗ ਅੰਮ੍ਰਿਤਸਰ ਦੇ ਵੇਰਕਾ ਇਲਾਕੇ 'ਚ ਸਰਗਰਮ ਸੀ ਤੇ ਭੋਲੇ ਭਾਲੇ ਲੋਕਾਂ ਕੋਲੋਂ ਰਾਤ ਦੇ ਸਮੇਂ ਦਾਤਰ ਦੀ ਨੋਕ 'ਤੇ ਮੋਬਾਇਲ ਅਤੇ ਨਕਦੀ ਲੁੱਟ ਕੇ ਫ਼ਰਾਰ ਹੋ ਜਾਂਦੇ ਸੀ। ਪੁਲਿਸ ਦਾ ਕਹਿਣਾ ਕਿ ਇਸ ਕੋਲੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ:ਮੰਗਾਂ ਲਈ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਚੜ੍ਹੇ ਮੋਬਾਈਲ ਟਾਵਰ 'ਤੇ, ਵਾਇਰਲ ਹੋਈ ਵੀਡੀਓ