ਅੰਮ੍ਰਿਤਸਰ: ਵਿਧਾਨ ਸਭਾ ਚੋਣਾਂ (Assembly elections 2022) ਦਾ ਸਮਾਂ ਨਜ਼ਦੀਕ ਆ ਰਿਹਾ ਹੈ। ਇਸਦੇ ਮੱਦੇਨਜ਼ਰ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਮੰਦਿਰਾਂ ਵਿੱਚ ਨਤਮਸਤਕ ਹੋ ਰਹੇ ਹਨ। ਜਿਸ ਕਰਕੇ ਸਿੱਖ ਜਥੇਬੰਦੀਆਂ ਵਿੱਚ ਰੋਸ ਪਾਇਆ ਗਿਆ।
ਇਸ ਰੋਸ ਵਜੋਂ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਨਾਂ ਇਕ ਮੰਗ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਦਿੱਤਾ ਗਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਆਪਣੇ ਆਪ ਨੂੰ ਪੰਥਕ ਪਾਰਟੀ ਕਹਾਉਂਦੀ ਹੈ ਅਤੇ ਉਸ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਵੀ ਆਪਣੇ ਆਪ ਨੂੰ ਪੰਥਕ ਕਹਾਉਂਦੇ ਹਨ। ਚੋਣਾਂ ਦੇ ਮੱਦੇਨਜ਼ਰ ਉਹ ਮੰਦਿਰਾਂ ਮਸਜਿਦਾਂ ਵਿੱਚ ਜਾ ਕੇ ਨਤਮਸਤਕ ਹੋ ਰਹੇ ਹਨ, ਉਹ ਪੰਥ ਨੂੰ ਸੋਭਾ ਨਹੀਂ ਦਿੰਦਾ। ਇਸਦੇ ਨਾਲ ਹੀ ਉਨ੍ਹਾਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Punjab Congress President Navjot Singh Sidhu)ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Former Union Minister Harsimrat Kaur Badal) ਦੇ ਮੰਦਰਾਂ ਵਿੱਚ ਜਾਣ ਉੱਤੇ ਸਵਾਲ ਖੜ੍ਹੇ ਕੀਤੇ।
ਉਨ੍ਹਾਂ ਕਿਹਾ ਕਿ ਸਿੱਖ ਧਰਮ (Sikhism) ਸਾਰੇ ਧਰਮਾਂ ਦਾ ਸਤਿਕਾਰ ਕਰਦਾ ਹੈ ਅਤੇ ਕਿਸੇ ਵੀ ਧਰਮ ਦਾ ਵਿਰੋਧੀ ਨਹੀਂ ਹੈ। ਪਰ ਸਿੱਖ ਧਰਮ ਦੀਆਂ ਮਰਿਆਦਾਵਾਂ ਦੂਜੇ ਧਰਮਾਂ ਤੋਂ ਅਲੱਗ ਹਨ। ਪੂਜਾ ਕਰਨਾ, ਮੜ੍ਹੀ ਮਸਾਨ ਪੂਜਨਾ ਸਿੱਖ ਧਰਮ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਪੰਥਕ ਕਹਾਉਣ ਵਾਲੇ ਨੇਤਾਵਾਂ ਨੂੰ ਸਿੱਖ ਪੰਥ ਦੀ ਮਰਿਆਦਾ ਦਾ ਉਲੰਘਣ ਕਰਨਾ ਸੋਭਾ ਨਹੀਂ ਦਿੰਦਾ।
ਦੱਸ ਦੇਈਏ ਕਿ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Shiromani Akali Dal President Sukhbir Singh Badal) ਅੰਮ੍ਰਿਤਸਰ ਦੌਰੇ ਤੇ ਸਨ ਤਾਂ ਉਨ੍ਹਾਂ ਵੱਲੋਂ ਅੰਮ੍ਰਿਤਸਰ ਵਿੱਚ ਮੰਦਿਰਾਂ ਵਿਚ ਜਾ ਕੇ ਨਤਮਸਤਕ ਹੋਏ ਅਤੇ ਇਸ ਦੌਰਾਨ ਇਲਾਕਾ ਵਾਸੀਆਂ ਨਾਲ 2022 ਦੀਆਂ ਵਿਧਾਨ ਸਭਾ ਚੋਣਾਂ ਪ੍ਰਤੀ ਗੱਲਬਾਤ ਵੀ ਕੀਤੀ।
ਮੈਂਬਰ ਪਾਰਲੀਮੈਂਟ ਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵੀ ਨਵਰਾਤਰਿਆਂ ਦੇ ਦਿਨਾਂ ਵਿੱਚ ਮੰਦਿਰਾਂ ਵਿੱਚ ਜਾ ਕੇ ਨਤਮਸਤਕ ਹੋਏ ਦੂਜੇ ਪਾਸੇ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਲਗਾਤਾਰ ਨਵਰਾਤਰਿਆਂ ਦੇ ਵਿੱਚ ਮੰਦਿਰਾਂ ਵਿੱਚ ਜਾ ਕੇ ਨਤਮਸਤਕ ਹੋ ਰਹੇ ਹਨ।
ਇਹ ਵੀ ਪੜ੍ਹੋ : 39 ਦਿਨਾਂ ਦੇ ਪੁੱਤਰ ਨੂੰ ਛੱਡ ਦੇਸ਼ ਲਈ ਜਾਨ ਵਾਰ ਗਿਆ ਜਵਾਨ ਮਨਦੀਪ ਸਿੰਘ, ਰੱਖਦਾ ਸੀ ਇਹ ਸ਼ੌਂਕ