ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੰਗਣੀ ਦੇਖਣੀ ਮਹਿੰਗੀ ਪੈ ਗਈ ਹੈ। ਹੁਣ ਨਵੀਂ ਚਰਚਾ ਹੈ ਕਿ ਜਥੇਦਾਰ ਨੂੰ ਉਨਾਂ ਦੇ ਅਹੁਦੇ ਤੋਂ ਹਟਾ ਦੇਣਾ ਚਾਹੀਦਾ ਹੈ। ਜਥੇਦਾਰ ਹਰਪ੍ਰੀਤ ਸਿੰਘ ਨੂੰ ਹਟਾਉਣ ਪਿੱਛੇ ਤਰਕ ਇਹ ਦਿੱਤਾ ਜਾ ਰਿਹਾ ਹੈ ਕਿ ਉਹ ਰਾਜ ਸਭਾ ਮੈਂਬਰ ਤੇ ਆਪ ਆਗੂ ਰਾਘਵ ਚੱਢਾ ਦੇ ਮੰਗਣੀ ਸਮਾਗਮ ਵਿਚ ਸ਼ਾਮਲ ਹੋਏ ਸਨ। ਅਕਾਲੀ ਦਲ ਦੀ ਲੀਡਰਸ਼ਿਪ ਦਾ ਵੱਡਾ ਹਿੱਸਾ ਇਸ ਸ਼ਮੂਲੀਅਤ ਤੋਂ ਖਫਾ ਹੈ।
ਕਿਉਂ ਖਫਾ ਹੈ ਅਕਾਲੀ ਲੀਡਰਸ਼ਿੱਪ : ਅਕਾਲੀ ਲੀਡਰਸ਼ਿੱਪ ਨਹੀਂ ਚਾਹੁੰਦੀ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਅਕਾਲੀ ਦਲ ਦੇ ਸਮਾਗਮਾਂ ਤੋਂ ਇਲਾਵਾ ਕਿਸੇ ਹੋਰ ਰਾਜਨੀਤਕ ਪਾਰਟੀ ਦੇ ਧਾਰਮਿਕ, ਸਮਾਜਿਕ ਜਾਂ ਪਰਿਵਾਰਕ ਸਮਾਗਮ ਵਿਚ ਹਿੱਸਾ ਲਵੇ। ਸ਼ਾਇਦ ਆਪਣੀ ਇਸੇ ਜਿੱਦ ਨੂੰ ਪੂਰਾ ਕਰਨ ਲਈ ਜਥੇਦਾਰ ਦੀ ਬਲੀ ਦਿੱਤੀ ਜਾ ਰਹੀ ਹੈ। ਜਿੱਥੋਂ ਤੱਕ ਗਿਆਨੀ ਹਰਪ੍ਰੀਤ ਸਿੰਘ ਦਾ ਸੰਬਧ ਹੈ, ਉਨ੍ਹਾਂ ਨੂੰ ਜਿਸ ਵੇਲੇ ਸ੍ਰੀ ਅਕਾਲ ਤਖਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਬਣਾਇਆ ਗਿਆ ਸੀ ਤਾਂ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਜਨਤਕ ਤੌਰ ਉੱਤੇ ਪੁਤਲੇ ਵੀ ਸਾੜੇ ਗਏ ਸਨ। ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਕਾਲੀਆਂ ਝੰਡੀਆ ਦਿਖਾਈਆਂ ਜਾਂਦੀਆਂ ਸਨ ਅਤੇ ਜਿੰਦਾਬਾਦ ਮੁਰਦਾਬਾਦ ਦੇ ਨਾਅਰੇ ਵੀ ਲਗਦੇ ਸਨ।
ਇਹ ਵੀ ਧਿਆਨ ਵਿੱਚ ਰਹੇ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਦਿਨ ਰਾਤ ਮਹਿਨਤ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਡਿੱਗ ਚੁੱਕੀ ਸਾਖ ਨੂੰ ਮੁੜ ਬਹਾਲ ਕੀਤਾ ਪਰ ਨਤੀਜਾ ਇਹ ਨਿਕਲਿਆ ਕਿ ਇਕ ਦਹਾਕੇ ਬਾਅਦ ਬਾਦਲ ਵਿਰੋਧੀ ਧਿਰਾਂ ਵੀ ਮੁੜ ਤੋਂ ਅਕਾਲ ਤਖਤ ਸਾਹਿਬ ‘ਤੇ ਹਰੇਕ ਮਸਲੇ ਨੂੰ ਲੈ ਕੇ ਪਹੁੰਚਣ ਲੱਗੀਆਂ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਥੇਦਾਰ ਦੀ ਦਿਨੋ ਦਿਨ ਚੜ ਰਹੀ ਗੁੱਡੀ ਨੂੰ ਦੇਖ ਕੇ ਅਕਾਲੀ ਦਲ ਦਾ ਇਕ ਹਿੱਸਾ ਚਾਹੁੰਦਾ ਹੈ ਕਿ ਜਥੇਦਾਰ ਪਹਿਲੇ ਜਥੇਦਾਰਾਂ ਦੀ ਤਰਜ ਉੱਤੇ ਅਕਾਲੀ ਦਲ ਦੇ ਹਰ ਹੁਕਮ ਨੂੰ ਸਿਰ ਨੀਵਾਂ ਕਰਕੇ ਸਵਿਕਾਰ ਕਰੇ। ਇਕ ਧਿਰ ਅਜਿਹੀ ਵੀ ਹੈ ਜੋ ਇਹ ਚਾਹੁੰਦੀ ਹੈ ਕਿ ਅਕਾਲੀ ਦਲ ਦੀਆਂ ਸਾਰੀਆਂ ਭੁੱਲਾਂ ਬਿਨਾਂ ਸ਼ਰਤ ਮਾਫ ਕੀਤੀਆਂ ਜਾਣ। ਪਰ ਹੁਣ ਰਾਘਵ ਚੱਢਾ ਦਾ ਸਮਾਗਮ ਦੇਖਣਾ ਜਥੇਦਾਰ ਨੂੰ ਮਹਿੰਗਾ ਪੈ ਰਿਹਾ ਹੈ।
ਹੁਣ 20 ਮਈ ਨੂੰ ਸ਼੍ਰੋਮਣੀ ਕਮੇਟੀ ਦੀ ਅਤ੍ਰਿੰਗ ਕਮੇਟੀ ਦੀ ਮੀਟਿੰਗ ਤੋਂ ਬਿਲਕੁਲ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਦਰਬਾਰ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਅਤੇ ਗਿਆਨੀ ਅਮਰਜੀਤ ਸਿੰਘ ਨਾਲ ਲੰਮੀਆਂ ਮੀਟਿੰਗਾਂ ਹੋ ਰਹੀਆਂ ਹਨ। ਜ਼ਿਕਰਯੋਗ ਹੈ ਕਿ ਜਥੇਦਾਰ ਦੀਆਂ ਸੇਵਾਵਾਂ ਨੂੰ ਖਤਮ ਕਰਨ ਦੀਆਂ ਚਰਚਾਵਾ ਨੂੰ ਅਕਾਲੀ ਦਲ ਦੇ ਕੁੱਝ ਆਗੂ ਖਾਸਕਰ ਵਿਰਸਾ ਸਿੰਘ ਵਲਟੋਹਾ ਵੱਲੋਂ ਸਿੱਧੇ ਤੌਰ ਉੱਤੇ ਜਥੇਦਾਰ ਦੇ ਰਾਘਵ ਚੱਢਾ ਦੀ ਮੰਗਣੀ ਉੱਤੇ ਜਾਣ ਦੇ ਫੈਸਲੇ ਦਾ ਲੁਕਵੇਂ ਢੰਗ ਨਾਲ ਵਿਰੋਧ ਕਰਨਾ ਦੱਸਿਆ ਜਾ ਰਿਹਾ ਹੈ।
ਨਵੇਂ ਜਥੇਦਾਰ ਦੀ ਨਿਯੁਕਤੀ !: ਸ਼੍ਰੋਮਣੀ ਕਮੇਟੀ ਗਲਿਆਰਿਆਂ ਵਿੱਚ ਚਰਚਾ ਰਹੀ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਦਰਬਾਰ ਸਾਹਿਬ ਦਾ ਹੈੱਡ ਗ੍ਰੰਥੀ ਬਣਾ ਦਿੱਤਾ ਜਾਵੇ ਅਤੇ ਤਖ਼ਤ ਸਾਹਿਬ ਦਾ ਮੁੱਖ ਸੇਵਾਦਾਰ ਕਿਸੇ ਹੋਰ ਧਾਰਮਿਕ ਸ਼ਖਸ਼ੀਅਤ ਨੂੰ ਲਾਇਆ ਜਾਵੇ। ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਗਿਆਨੀ ਅਮਰਜੀਤ ਸਿੰਘ ਨੂੰ ਨਿਯੁਕਤ ਕੀਤਾ ਜਾ ਸਕਦਾ ਹੈ। ਗਿਆਨੀ ਅਮਰਜੀਤ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਦੇ ਸਪੁੱਤਰ ਹਨ ਅਤੇ ਗੁਰਬਾਣੀ ਦੇ ਪ੍ਰਬੀਨ ਵਿਆਖਿਆਕਾਰ ਹਨ। ਗਿਆਨੀ ਮੱਲ ਸਿੰਘ ਦਾ ਨਾਮ ਉਸ ਸਮੇ ਚਰਚਾ ਵਿੱਚ ਆਇਆ ਸੀ ਜਦੋਂ ਉਨ੍ਹਾਂ ਗਿਆਨੀ ਗੁਰਬਚਨ ਸਿੰਘ, ਗਿਆਨੀ ਗੁਰਮੁੱਖ ਸਿੰਘ ਅਤੇ ਗਿਆਨੀ ਇਕਬਾਲ ਸਿੰਘ ਨਾਲ ਮਿਲ ਕੇ ਡੇਰਾ ਸਿਰਸਾ ਮੁਖੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਿਨਾਂ ਮੰਗੇ ਮੁਆਫੀ ਪ੍ਰਦਾਨ ਕੀਤੀ ਸੀ।
- ਜਥੇਦਾਰ ਰਘਬੀਰ ਸਿੰਘ ਨੇ ਪੰਜਾਬ ਦੇ ਮਾਹੌਲ ਨੂੰ ਲੈਕੇ ਜਤਾਈ ਚਿੰਤਾ, ਕਿਹਾ-ਸਾਜ਼ਿਸ਼ ਤਹਿਤ ਧਾਰਮਿਕ ਸਥਾਨਾਂ ਨੂੰ ਕੀਤਾ ਜਾ ਰਿਹਾ ਟਾਰਗੇਟ
- Kuldeep Dhaliwal: ਮੰਤਰੀ ਧਾਲੀਵਾਲ ਦੀ ਕਬਜ਼ਾਧਾਰਕਾਂ ਨੂੰ ਸਿੱਧੀ ਚਿਤਾਵਨੀ; ਆਪ ਹੀ ਛੱਡ ਦਿਓ ਸਰਕਾਰੀ ਜ਼ਮੀਨਾਂ, ਨਹੀਂ ਤਾਂ...
- ਪੰਜਾਬ ਪੁਲਿਸ ਵਿੱਚ ਤਾਇਨਾਤ ਇੱਕ ਡਾਗ ਨੇ ਜਿੱਤੀ ਜ਼ਿੰਦਗੀ ਦੀ ਜੰਗ, ਸਿੰਮੀ ਨਾਮ ਦੀ ਫੀਮੇਲ ਡਾਗ ਨੇ ਕੈਂਸਰ ਨੂੰ ਦਿੱਤੀ ਮਾਤ
ਇਹ ਵੀ ਯਾਦ ਰਹੇ ਕਿ 2018 ਵਿੱਚ ਅਕਤੂਬਰ ਮਹੀਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਦੀ ਅੰਤ੍ਰਿਗ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਬਣਾਇਆ ਸੀ।