ETV Bharat / state

ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਕੋਲ ਰਾਜਸਥਾਨ ਦੀ ਸੰਗਤ ਨੇ ਭੇਜੀ ਸੇਵਾ, ਰਸਦ ਸਮੇਤ ਭੇਜੇ ਲੱਖਾਂ ਰੁਪਏ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿੱਥੇ ਆਪਣੇ ਤੌਰ ਉੱਤੇ ਹੜ੍ਹ ਪੀੜਤਾਂ ਦੀ ਪੰਜਾਬ ਵਿੱਚ ਮਦਦ ਕੀਤੀ ਜਾ ਰਹੀ ਹੈ। ਉੱਥੇ ਹੀ ਰਾਜਸਥਾਨ ਦੀ ਸਿੱਖ ਸੰਗਤ ਵੱਲੋਂ ਵੀ ਸ਼੍ਰੋਮਣੀ ਕਮੇਟੀ ਕੋਲ ਹੜ੍ਹ ਪੀੜਤਾਂ ਲਈ ਲੱਖਾਂ ਰੁਪਏ ਦੀ ਰਾਸ਼ੀ ਅਤੇ ਰਸਦ ਭੇਜੀ ਗਈ ਹੈ।

The Sangat of Rajasthan sent a service to the Shiromani Committee for the flood victims in Amritsar
ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਕੋਲ ਰਾਜਸਥਾਨ ਦੀ ਸੰਗਤ ਨੇ ਭੇਜੀ ਸੇਵਾ, ਰਸਦ ਸਮੇਤ ਭੇਜੇ ਲੱਖਾਂ ਰੁਪਏ
author img

By

Published : Jul 27, 2023, 7:34 PM IST

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਕੀਤੇ ਜਾ ਰਹੇ ਕਾਰਜਾਂ ਵਿਚ ਸਹਿਯੋਗੀ ਬਣਦਿਆਂ ਰਾਜਸਥਾਨ ਦੀ ਸੰਗਤ ਵੱਲੋਂ 4 ਲੱਖ 51 ਹਜ਼ਾਰ ਰੁਪਏ ਅਤੇ ਵੱਡੀ ਮਾਤਰਾ ਵਿਚ ਰਸਦਾਂ ਭੇਜੀਆਂ ਗਈਆਂ ਹਨ। ਜ਼ਿਲ੍ਹਾ ਅਲਵਰ ਗੁਰਮਤਿ ਪ੍ਰਚਾਰ ਕਮੇਟੀ ਵੱਲੋਂ ਇਹ ਸੇਵਾ ਅਲਵਰ ਅਤੇ ਭਰਤਪੁਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਗਈ ਹੈ।

ਅਲਵਰ ਗੁਰਮਤਿ ਪ੍ਰਚਾਰ ਕਮੇਟੀ ਵੱਲੋਂ ਪਹੁੰਚਾਈ ਗਈ ਸੇਵਾ: ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਨਿਭਾਈਆਂ ਜਾ ਰਹੀਆਂ ਰਾਹਤ ਸੇਵਾਵਾਂ ਦੀ ਪ੍ਰਸ਼ੰਸਾ ਕਰਦਿਆਂ ਜ਼ਿਲ੍ਹਾ ਅਲਵਰ ਗੁਰਮਤਿ ਪ੍ਰਚਾਰ ਕਮੇਟੀ ਦੇ ਚੇਅਰਮੈਨ ਸ਼ਾਲੋਕ ਸਿੰਘ ਅਤੇ ਸਕੱਤਰ ਰਜਿੰਦਰ ਸਿੰਘ ਨੇ ਕਿਹਾ ਕਿ ਸਿੱਖਾਂ ਦੀ ਇਹ ਸਿਰਮੌਰ ਸੰਸਥਾ ਹਰ ਔਖੇ ਸਮੇਂ ’ਤੇ ਮਾਨਵਤਾ ਦੇ ਨਾਲ ਖੜ੍ਹਦੀ ਹੈ। ਇਸੇ ਨੂੰ ਵੇਖਦਿਆਂ ਰਾਜਸਥਾਨ ਦੇ ਜ਼ਿਲ੍ਹਾ ਅਲਵਰ ਅਤੇ ਭਰਤਪੁਰ ਦੀਆਂ ਸੰਗਤਾਂ ਨੇ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਸਹਾਇਤਾ ਵਾਸਤੇ ਸ਼੍ਰੋਮਣੀ ਕਮੇਟੀ ਰਾਹੀਂ ਸਹਿਯੋਗ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਰਾਹਤ ਕਾਰਜਾਂ ਲਈ ਦਿੱਤੀ ਗਈ ਰਾਸ਼ੀ ਤੋਂ ਇਲਾਵਾ 17 ਟਨ ਦੇ ਕਰੀਬ ਰਸਦਾਂ ਲੋੜਵੰਦਾਂ ਤੱਕ ਭੇਜੀਆਂ ਗਈਆਂ ਹਨ। ਸ਼੍ਰੋਮਣੀ ਕਮੇਟੀ ਵੱਲੋਂ ਸੁਝਾਅ ਅਨੁਸਾਰ ਇਹ ਰਸਦਾਂ ਸਿੱਧੇ ਤੌਰ ’ਤੇ ਪ੍ਰਭਾਵਤ ਇਲਾਕਿਆਂ ਵਿਚ ਭੇਜ ਦਿੱਤੀਆਂ ਗਈਆਂ ਹਨ।

ਸ਼੍ਰੋਮਣੀ ਕਮੇਟੀ ਦੇ ਰਾਹਤ ਕਾਰਜਾਂ ਵਿੱਚ ਸਹਿਯੋਗੀ ਬਣੀ ਸੰਗਤ: ਇਸ ਦੌਰਾਨ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅਲਵਰ ਦੀਆਂ ਸੰਗਤਾਂ ਤੋਂ ਸਹਾਇਤਾ ਰਾਸ਼ੀ ਦਾ ਚੈੱਕ ਪ੍ਰਾਪਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖਾਂ ਨੇ ਕੁਦਰਤੀ ਆਫ਼ਤਾਂ ਸਮੇਂ ਮਾਨਵਤਾ ਨੂੰ ਪਹਿਲ ਦੇ ਅਧਾਰ ’ਤੇ ਸੇਵਾਵਾਂ ਦਿੱਤੀਆਂ ਹਨ। ਮੌਜੂਦਾ ਸਮੇਂ ਹੜ੍ਹਾਂ ਦੀ ਸਥਿਤੀ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਪਹਿਲੇ ਦਿਨ ਤੋਂ ਸ਼੍ਰੋਮਣੀ ਕਮੇਟੀ ਲੋਕਾਂ ਦੀ ਮਦਦ ਲਈ ਰਾਹਤ ਕਾਰਜ ਕਰ ਰਹੀ ਹੈ। ਇਸ ਵਿੱਚ ਸੰਗਤਾਂ ਭਰਵਾਂ ਸਹਿਯੋਗ ਦੇ ਰਹੀਆਂ ਹਨ। ਉਨ੍ਹਾਂ ਰਾਜਸਥਾਨ ਦੀਆਂ ਸੰਗਤਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਰਾਹਤ ਕਾਰਜਾਂ ਵਿੱਚ ਸਹਿਯੋਗੀ ਬਣਨ ਲਈ ਐਡਵੋਕੇਟ ਧਾਮੀ ਵੱਲੋਂ ਧੰਨਵਾਦ ਕੀਤਾ। ਇਸ ਮੌਕੇ ਉਚੇਚੇ ਤੌਰ ’ਤੇ ਪੁੱਜੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਖਵਿੰਦਰ ਸਿੰਘ ਬੱਬਰ ਨੇ ਹੜ੍ਹਾਂ ਵਿਚ ਸ਼੍ਰੋਮਣੀ ਕਮੇਟੀ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਅਤੇ ਸੰਗਤ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਲਈ ਵੀ ਅਪੀਲ ਕੀਤੀ। ਇਸ ਮੌਕੇ ਪੁੱਜੀਆਂ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.