ਅੰਮ੍ਰਿਤਸਰ: ਪੰਜਾਬ ਵਿੱਚ ਆਏ ਦਿਨ ਕੁੱਟ ਮਾਰ ਦੀਆਂ ਵਾਰਦਾਤਾਂ ਦੇ ਮਾਮਲੇ ਵਧ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ (Amritsar) ਵਿੱਚ ਸਾਹਮਣੇ ਆਇਆ ਹੈ, ਜਿਥੇ ਪੁਰਾਣੀ ਰੰਜਿਸ਼ ਦੇ ਚਲਦੇ ਕੁੱਝ ਸਕੂਲੀ ਬੱਚਿਆਂ ਨੇ ਸਕੂਲ ਦੇ ਮੁੰਡੇ ਨੂੰ ਬੁਰੀ ਤਰ੍ਹਾਂ ਕੁਟਿਆ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ (CCTV camera) 'ਚ ਕੈਦ ਹੋ ਗਈ।
ਜਾਣਕਾਰੀ ਦਿੰਦੇ ਹੋਏ ਪੀੜਤ ਨੌਜਵਾਨ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਅੰਮ੍ਰਿਤਸਰ ਦੇ ਇੱਕ ਨਿੱਜੀ ਸਕੂਲ ਵਿਚ ਪੜ੍ਹਦਾ ਹੈ। ਅੱਜ ਜਦੋਂ ਉਹ ਸਕੂਲ ਦੇ ਬਾਹਰ ਸਕੂਟਰੀ 'ਤੇ ਬੈਠਾ ਸੀ ਤਾਂ ਕੁਝ ਨੌਜਵਾਨਾਂ ਵੱਲੋਂ ਉਸ ਬੁਰੀ ਤਰ੍ਹਾਂ ਕੁੱਟ ਮਾਰ ਕੀਤੀ ਗਈ।
ਦੱਸ ਦੇਈਏ ਕਿ ਪੀੜਤ ਨੌਜਵਾਨ ਦੇ ਸਿਰ 'ਤੇ ਗੰਭੀਰ ਸੱਟ ਲੱਗੀ ਹੈ। ਨੌਜਵਾਨ ਨਾਲ ਮਾਰ-ਕੁੱਟ ਕਰਨ ਵਾਲੇ ਸਕੂਲ ਦੇ ਬੱਚੇ ਹੀ ਹਨ। ਮਾਰ-ਕੁੱਟ ਕਰਨ ਤੋਂ ਬਾਅਦ ਉਹ ਜਾਂਦੇ ਹੋਏ ਨੌਜਵਾਨ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇ ਕੇ ਫਰਾਰ ਹੋ ਗਏ।
ਉਹਨਾਂ ਕਿਹਾ ਕਿ ਉਕਤ ਨੌਜਵਾਨਾਂ ਵੱਲੋਂ ਪੱਥਰ ਸੁੱਟ ਕੇ ਉਹਨਾਂ ਦੇ ਘਰ 'ਤੇ ਵੀ ਹਮਲਾ ਕੀਤਾ ਗਿਆ। ਉਹਨਾਂ ਵੱਲੋਂ ਇਸ ਸੰਬੰਧੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੋਈ ਹੈ। ਪਰ ਪੁਲਿਸ ਵੱਲੋਂ ਸੰਬੰਧਤ ਵਿਅਕਤੀਆਂ 'ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਉਹਨਾਂ ਇਨਸਾਫ ਦੀ ਮੰਗ ਕਰਦੇ ਹੋਏ ਕਿਹਾ ਉਕਤ ਨੌਜਵਾਨਾਂ ਦੇ ਉਪਰ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਉਹ ਸੁਰੱਖਿਅਤ ਰਹਿ ਸਕਣ।
ਇਸ ਸੰਬੰਧੀ ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਉਹਨਾਂ ਨੂੰ ਸ਼ਿਕਾਇਤ ਮਿਲੀ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੀੜਤ ਨੌਜਵਾਨ ਨੂੰ ਮੈਡੀਕਲ ਡਾਕਟ ਕੱਟ ਕੇ ਦਿੱਤਾ ਗਿਆ ਹੈ, ਜੋ ਵੀ ਮੈਡੀਕਲ ਰਿਪੋਰਟ ਆਏਗੀ ਕਨੂੰਨ ਮੁਤਾਬਿਕ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪਤੀ ਨੇ ਕੀਤੀ ਪਤਨੀ ਤੋਂ ਅਜਿਹੀ ਮੰਗ, ਪਤਨੀ ਨੇ ਕਰਤੀ ਨਾਂਹ, ਫਿਰ ਕਰਤਾ ਕਤਲ