ETV Bharat / state

ਓਲੰਪਿਕ ਖੇਡਾਂ ’ਚ ਮੱਲਾਂ ਮਾਰਨ ਵਾਲੇ ਸਿੱਖ ਖਿਡਾਰੀਆਂ ਦਾ ਸਨਮਾਨ ਕਰੇਗੀ ਸ਼੍ਰੋਮਣੀ ਕਮੇਟੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਐਲਾਨ ਕੀਤਾ ਹੈ ਕਿ ਜਿਹੜੇ ਸਿੱਖ ਖਿਡਾਰੀ ਓਲੰਪਿਕ ਖੇਡਾਂ ਵਿੱਚੋਂ ਕੋਈ ਵੀ ਮੈਡਲ (Medal) ਪ੍ਰਾਪਤ ਕਰਕੇ ਆਉਣਗੇ।ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਜਾਵੇਗਾ।

ਓਲੰਪਿਕ ਖੇਡਾਂ ’ਚ ਮੱਲਾਂ ਮਾਰਨ ਵਾਲੇ ਸਿੱਖ ਖਿਡਾਰੀਆਂ ਦਾ ਸਨਮਾਨ ਕਰੇਗੀ ਸ਼੍ਰੋਮਣੀ ਕਮੇਟੀ
ਓਲੰਪਿਕ ਖੇਡਾਂ ’ਚ ਮੱਲਾਂ ਮਾਰਨ ਵਾਲੇ ਸਿੱਖ ਖਿਡਾਰੀਆਂ ਦਾ ਸਨਮਾਨ ਕਰੇਗੀ ਸ਼੍ਰੋਮਣੀ ਕਮੇਟੀ
author img

By

Published : Jul 31, 2021, 9:13 PM IST

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਓਲੰਪਿਕ (Olympics)ਵਿਚ ਡਿਸਕਸ ਥਰੋ ਲਈ ਫਾਈਨਲ ਵਿਚ ਪ੍ਰਵੇਸ਼ ਕਰਨ ਵਾਲੀ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਕਮਲਪ੍ਰੀਤ ਕੌਰ ਨੂੰ ਵਧਾਈ ਦਿੰਦਿਆਂ ਐਲਾਨ ਕੀਤਾ ਕਿ ਜਿਹੜੇ ਵੀ ਸਿੱਖ ਖਿਡਾਰੀ ਓਲੰਪਿਕ ਖੇਡਾਂ ਵਿੱਚੋਂ ਕੋਈ ਵੀ ਮੈਡਲ (Medal) ਪ੍ਰਾਪਤ ਕਰਕੇ ਆਉਣਗੇ।ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕਰਕੇ ਹੌਸਲਾ ਅਫ਼ਜਾਈ ਕੀਤੀ ਜਾਵੇਗਾ।

ਓਲੰਪਿਕ ਖੇਡਾਂ ’ਚ ਮੱਲਾਂ ਮਾਰਨ ਵਾਲੇ ਸਿੱਖ ਖਿਡਾਰੀਆਂ ਦਾ ਸਨਮਾਨ ਕਰੇਗੀ ਸ਼੍ਰੋਮਣੀ ਕਮੇਟੀ

ਬੀਬੀ ਜਗੀਰ ਕੌਰ ਨੇ ਆਖਿਆ ਕਿ ਖੁਸ਼ੀ ਦੀ ਗੱਲ ਹੈ ਕਿ ਕਮਲਪ੍ਰੀਤ ਕੌਰ ਨੇ ਫਾਈਨਲ ਵਿਚ ਪੁੱਜ ਕੇ ਸਿੱਖਾਂ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਕਮਲਪ੍ਰੀਤ ਕੌਰ ਦੇ ਓਲੰਪਿਕ ਲਈ ਚੁਣੇ ਜਾਣ ’ਤੇ ਪਹਿਲਾਂ ਵੀ 2 ਲੱਖ ਰੁਪਏ ਦਾ ਸਨਮਾਨ ਦਿੱਤਾ ਸੀ ਅਤੇ ਉਸ ਦੀ ਵਾਪਸੀ ’ਤੇ ਉਸ ਨੂੰ ਫਿਰ ਸਨਮਾਨਿਤ ਕੀਤਾ ਜਾਵੇਗਾ।

ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਮੇਤ ਭਾਰਤ ਦੇ ਵੱਖ-ਵੱਖ ਸੂਬਿਆਂ ਵਿਚ ਸਮਾਗਮ ਅਤੇ ਸੈਮੀਨਾਰ ਕਰਵਾਉਣ ਲਈ ਸਬ-ਕਮੇਟੀਆਂ ਦਾ ਗਠਨ ਕਰ ਦਿੱਤਾ ਗਿਆ ਹੈ, ਜੋ ਪ੍ਰੋਗਰਾਮਾਂ ਦੀ ਰੂਪ-ਰੇਖਾ ਤਿਆਰ ਕਰਨਗੀਆਂ।

ਉਨ੍ਹਾਂ ਕਿਹਾ ਕਿ ਜਲਦ ਹੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਲਹਿਰ ਨੂੰ ਭਾਰਤ ਵਿਚ ਵਿਧੀਵਤ ਢੰਗ ਨਾਲ ਚਲਾਉਣ ਲਈ ਸਿੱਖ ਮਿਸ਼ਨਾਂ ਦੀ ਇਲਾਕਾ ਵੰਡ ਮੁੜ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ। ਜਿਨ੍ਹਾਂ ਸੂਬਿਆਂ ਵਿਚ ਸਿੱਖ ਮਿਸ਼ਨ ਨਹੀਂ ਹਨ।ਉਨ੍ਹਾਂ ਦਾ ਇਲਾਕਾ ਪਹਿਲਾਂ ਚੱਲਦੇ ਸਿੱਖ ਮਿਸ਼ਨਾਂ ਨਾਲ ਜੋੜਿਆ ਜਾਵੇਗਾ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਆਰਕਾਈਵਜ਼ ਪ੍ਰਾਜੈਕਟ ਜਥੇਦਾਰ ਗੁਰਚਰਨ ਸਿੰਘ ਟੌਹੜਾ ਗੁਰਮਤਿ ਇੰਸਟੀਚਿਊਟ ਬਹਾਦਰਗੜ੍ਹ ਪਟਿਆਲਾ ਵਿਖੇ ਸਥਾਪਿਤ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇੰਗਲੈਂਡ ਨਿਵਾਸੀ ਸਵਰਗੀ ਸਿੱਖ ਵਿਦਵਾਨ ਡਾ. ਦਰਸ਼ਨ ਸਿੰਘ ਤਾਤਲਾ ਦਾ ਵੀ ਅਹਿਮ ਯੋਗਦਾਨ ਰਿਹਾ ਹੈ। ਭਾਵੇਂ ਉਹ ਹੁਣ ਇਸ ਦੁਨੀਆਂ ਵਿਚ ਨਹੀਂ ਹਨ ਪਰੰਤੂ ਉਨ੍ਹਾਂ ਦੇ ਵਡਮੁੱਲੇ ਵਿਚਾਰਾਂ ਨੂੰ ਇਸ ਪ੍ਰਾਜੈਕਟ ਦੀ ਸਥਾਪਨਾ ਲਈ ਖਾਸ ਅਹਿਮੀਅਤ ਦਿੱਤੀ ਜਾਵੇਗੀ। ਡਾ. ਤਾਤਲਾ ਪਾਸ ਜਿਹੜੇ ਵੀ ਸਿੱਖ ਦਸਤਾਵੇਜ਼ ਮੌਜੂਦ ਸਨ। ਉਨ੍ਹਾਂ ਲਈ ਉਨ੍ਹਾਂ ਦੇ ਪਰਿਵਾਰ ਤੱਕ ਸੰਪਰਕ ਕਰਾਂਗੇ।
ਬੀਬੀ ਜਗੀਰ ਕੌਰ ਨੇ ਦੱਸਿਆ ਕਿ ਐਜੂਕੇਸ਼ਨ ਕਮੇਟੀ ਦੀ ਇਕੱਤਰਤਾ ਵਿਚ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਵਿਦਿਅਕ ਅਦਾਰਿਆਂ ਨੂੰ ਹੋਰ ਬਿਹਤਰ ਢੰਗ ਨਾਲ ਚਲਾਉਣ ਲਈ ਫੈਸਲੇ ਕੀਤੇ ਗਏ ਹਨ। ਵਿਦਿਅਕ ਅਦਾਰਿਆਂ ਦੇ ਜਿਹੜੇ ਮੁਲਾਜ਼ਮ ਸ਼ਰਤਾਂ ਪੂਰੀਆਂ ਕਰਦੇ ਹਨ।ਉਨ੍ਹਾਂ ਨੂੰ ਰੈਗੂਲਰ ਕੀਤਾ ਜਾਵੇਗਾ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਵਿਦਿਅਕ ਅਦਾਰਿਆਂ ਦੀਆਂ ਸਥਾਨਕ ਕਮੇਟੀਆਂ ਨਾਲ ਤਾਲ-ਮੇਲ ਕਰਨ ਲਈ ਸਬ-ਕਮੇਟੀਆਂ ਵੀ ਬਣਾਈਆਂ ਜਾਣਗੀਆਂ ਤਾਂ ਜੋ ਸਥਾਨਕ ਹਾਲਾਤਾਂ ਅਨੁਸਾਰ ਵਿਦਿਅਕ ਨੀਤੀ ਨੂੰ ਲਾਗੂ ਕੀਤਾ ਜਾ ਸਕੇ।

ਇਹ ਵੀ ਪੜੋ:S.G.P.C ਸ੍ਰੀ ਦਰਬਾਰ ਸਾਹਿਬ ਦੇ ਗਲਿਆਰੇ ਦੀ ਸੇਵਾ ਕਿਉਂ ਮੰਗਣ ਲੱਗੀ ?

For All Latest Updates

TAGGED:

ETV Bharat Logo

Copyright © 2024 Ushodaya Enterprises Pvt. Ltd., All Rights Reserved.