ਅੰਮ੍ਰਿਤਸਰ: ਸਿੱਖ ਪੰਥ ਦੇ ਬਾਨੀ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਨਵੰਬਰ 2023 ਵਿਚ ਭੇਜਿਆ ਜਾਵੇਗਾ। ਇਸ ਦੇ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 10 ਅਗਸਤ 2023 ਤੱਕ ਜਮ੍ਹਾ ਕਰਵਾ ਸਕਣਗੇ।
ਸਮੇਂ ਸਿਰ ਪਾਸਪੋਰਟ ਅਤੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਨੂੰ ਦੇਣ: ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿਸਤਾਨ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ ਇਤਿਹਾਸਕ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਣ ਕਰਨਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸ਼ਿਫਾਰਸ ਸਹਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਯਾਤਰਾ ਵਿਭਾਗ ਵਿੱਚ ਭੇਜਣ। ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੱਤੀ ਕਿ ਸ਼ਰਧਾਲੂਆਂ ਲਈ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਅਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੇ ਪਾਸਪੋਰਟ ਅਤੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਨੂੰ ਦੇਣ ਤਾਂ ਜੋ ਵੀਜ਼ਾ ਪ੍ਰਕਿਰਿਆ ਪੂਰੀ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਸਕੇ।
- Bikram Majithia on CM Mann: ਲੋਕਾਂ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ ਉਤੇ ਬਿਕਰਮ ਮਜੀਠੀਆ ਦੀ ਟਿੱਪਣੀ, ਕਿਹਾ- "ਜੇ ਲੋਕਾਂ ਕੋਲੋਂ ਹੀ ਹੱਲ ਪੁੱਛਣਾ ਸੀ ਤਾਂ..."
- ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪੀੜਤਾਂ ਲਈ 71 ਕਰੋੜ 50 ਲੱਖ ਰੁਪਏ ਹੋਰ ਕਰਨਗੇ ਜਾਰੀ, ਮ੍ਰਿਤਕਾਂ ਦਾ ਵਾਰਿਸਾਂ ਨੂੰ ਰਾਹਤ ਫੰਡ 'ਚੋਂ ਰਾਸ਼ੀ ਜਾਰੀ ਕਰਨ ਦੇ ਨਿਰਦੇਸ਼
- Khanna News: ADC ਦੇ ਸੇਵਾ ਮੁਕਤ ਰੀਡਰ ਤੇ ਭਾਜਪਾ ਆਗੂ 'ਤੇ ਰਿਸ਼ਵਤਖੋਰੀ ਦਾ ਕੇਸ ਦਰਜ, ਇੰਤਕਾਲ ਬਦਲੇ ਲਏ ਸੀ ਸਾਢੇ ਤਿੰਨ ਲੱਖ ਰੁਪਏ
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਉੱਤੇ ਵੀ ਸੰਗਤ ਗਈ ਸੀ ਪਾਕਿਸਤਾਨ: ਦੱਸ ਦਈਏ ਬੀਤੇ ਮਹੀਨੇ ਮਹਾਰਾਜਾ ਰਣਜੀਤ ਸਿੰਘ ਦੀ 184ਵੀਂ ਬਰਸੀ ਨੂੰ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤਰਫੋਂ 21 ਜੂਨ ਨੂੰ 205 ਸ਼ਰਧਾਲੂਆਂ ਦਾ ਜਥਾ ਭਾਰਤ ਤੋਂ ਪਾਕਿਸਤਾਨ ਲਈ ਰਵਾਨਾ ਹੋਇਆ ਸੀ। ਇਸ ਤੋਂ ਬਾਅਦ ਇਹ ਜਥਾ ਆਪਣੀ ਯਾਤਰਾ ਪੂਰੀ ਕਰਕੇ ਅਟਾਰੀ-ਵਾਹਗਾ ਸਰਹੱਦ ਰਾਹੀਂ ਵਾਪਸ ਭਾਰਤ ਪਹੁੰਚਿਆ ਸੀ। ਗੁਰਧਾਮਾਂ ਦੇ ਦਰਸ਼ਨ ਮਗਰੋਂ ਮੁੜੀ ਸੰਗਤ ਨੇ ਕਿਹਾ ਸੀ ਕਿ ਪਾਕਿਸਤਾਨ ਸਰਕਾਰ ਵੱਲੋਂ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਸਨ। ਸੰਗਤ ਦੀ ਇੱਕ ਬੱਸ ਦੇ ਨਾਲ ਪਾਕਿਸਤਨ ਫੋਰਸ ਦੀਆ ਦੋ-ਦੋ ਬੱਸਾਂ ਅੱਗੇ-ਪਿੱਛੇ ਸਨ। ਸੰਗਤ ਦਾ ਕਹਿਣ ਉਨ੍ਹਾਂ ਨੂੰ ਇੰਝ ਮਹਿਸੂਸ ਹੋ ਰਿਹਾ ਸੀ ਕਿ ਜਿਵੇਂ ਉਨ੍ਹਾਂ ਨੂੰ ਨਜ਼ਰਬੰਦ ਕੀਤਾ ਗਿਆ ਹੋਵੇ। ਸ਼ਰਧਾਲੂ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂਘਰ ਤੋਂ ਇਲਾਵਾ ਬਾਹਰ ਕਿਤੇ ਵੀ ਜਾਣ ਦੀ ਇਜਾਜ਼ਤ ਨਹੀਂ ਸੀ।