ETV Bharat / state

ਸ਼੍ਰੋਮਣੀ ਕਮੇਟੀ ਨੇ 100 ਸਾਲਾ ਸੰਪੂਰਨਤਾ ਦਿਵਸ ਮਨਾਇਆ - ਸ਼੍ਰੋਮਣੀ ਅਕਾਲੀ ਦਲ ਤੇ ਬਸਪਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਕਮੇਟੀ (Shiromani Committee) ਦਾ 100 ਸਾਲਾਂ ਸੰਪੂਰਨਤਾ ਦਿਵਸ ਮਨਾਇਆ ਜਾ ਰਿਹਾ ਹੈ।

ਸ਼੍ਰੋਮਣੀ ਕਮੇਟੀ ਨੇ 100 ਸਾਲਾ ਸੰਪੂਰਨਤਾ ਦਿਵਸ ਮਨਾਇਆ

author img

By

Published : Nov 20, 2021, 10:52 AM IST

Updated : Nov 20, 2021, 12:49 PM IST

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਕਮੇਟੀ (Shiromani Committee) ਦਾ 100 ਸਾਲਾਂ ਸੰਪੂਰਨਤਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਰਾਗੀ ਜੱਥਿਆਂ ਵੱਲੋਂ ਕੀਰਤਨ ਕੀਤਾ ਗਿਆ ਅਤੇ ਸ਼੍ਰੋਮਣੀ ਕਮੇਟੀ (Shiromani Committee) ਦੇ ਨਾਲ ਸਬੰਧਤ ਮੈਂਬਰਾਂ ਨੇ ਹਾਜ਼ਰੀ ਭਰੀ। ਸਮਾਗਮ 'ਚ ਸ਼੍ਰੋਮਣੀ ਕਮੇਟੀ ਦੇ ਨਾਲ ਸਬੰਧਤ ਅਦਾਰਿਆਂ ਦੇ ਮੁਲਾਜ਼ਮਾਂ ਅਤੇ ਕਰਮਚਾਰੀਆਂ ਨੇ ਵੀ ਸ਼ਮੂਲੀਅਤ ਕੀਤੀ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Shiromani Akali Dal President Sukhbir Singh Badal) ਵੀ ਨਤਮਸਤਕ ਹੋਏ।

ਇਸ ਮੌਕੇ ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ ਪੰਜਾਬ ਸਰਕਾਰ (Government of Punjab) ‘ਤੇ ਨਿਸ਼ਾਨੇ ਸਾਧੇ ਗਏ। ਉਨ੍ਹਾਂ ਕਿਹਾ ਪੰਜਾਬ ਦੇ ਮੁੱਖ ਮੰਤਰੀ (CM) ਪੰਜਾਬ ਦੇ ਲੋਕਾਂ ਨਾਲ ਸਿਰਫ਼ ਝੂਠੇ ਵਾਅਦੇ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਪੰਜਾਬ ਦੇ ਲੋਕਾਂ ਨਾਲ ਕੀਤਾ ਹੈ ਉਹ ਹੀ ਹੁਣ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਕਰ ਰਹੇ ਹਨ।

ਸ਼੍ਰੋਮਣੀ ਕਮੇਟੀ ਨੇ 100 ਸਾਲਾ ਸੰਪੂਰਨਤਾ ਦਿਵਸ ਮਨਾਇਆ

ਇਸ ਮੌਕੇ ਉਨ੍ਹਾਂ ਨੇ ਕਾਂਗਰਸ ਪਾਰਟੀ ਨੂੰ ਸਿੱਖ ਵਿਰੋਧੀ ਪਾਰਟੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗਾਂਧੀ ਪਰਿਵਾਰ (Gandhi family) ਦਾ ਸਾਥ ਦੇਣ ਵਾਲੇ ਪੰਜਾਬ ਸਿੱਖ ਕੌਮ ਦੇ ਦੁਸ਼ਮਣ ਹਨ। ਉਨ੍ਹਾਂ ਕਿਹਾ ਕਿ 1984 ਵਿੱਚ ਕਾਂਗਰਸ (Congress) ਨੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹਮਲਾ ਕੀਤਾ ਸੀ ਅਤੇ ਫਿਰ ਕਾਂਗਰਸ ਨੇ ਹੀ ਪੂਰੇ ਦੇਸ਼ ਵਿੱਚ ਸਿੱਖਾਂ ਦਾ ਕਤਲੇਆਮ ਕੀਤਾ ਸੀ।

ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (President Navjot Singh Sidhu) ‘ਤੇ ਵੀ ਨਿਸ਼ਾਨੇ ਸਾਧੇ ਹਨ। ਨਵਜੋਤ ਸਿੰਘ ਸਿੱਧੂ (President Navjot Singh Sidhu) ਵੱਲੋਂ ਪੰਜਾਬ ਵਿੱਚ ਅਫੀਮ ਦੀ ਖੇਤੀ ਨੂੰ ਲੈਕੇ ਦਿੱਤੇ ਬਿਆਨ ‘ਤੇ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਨੂੰ ਬਰਬਾਦ ਕਰਨ ‘ਤੇ ਤੁਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੰਘ ਸਿੱਧੂ (Navjot Singh Sidhu) ਦੱਸੇ ਕਿ ਅਫੀਮ ਦੀ ਖੇਤੀ ਨਾਲ ਪੰਜਾਬ ਵਿੱਚ ਨਸ਼ਾ ਵਧੇਗਾ ਕੀ ਘਟੇਗਾ।

2022 ਦੀਆਂ ਚੋਣਾਂ ‘ਤੇ ਬੋਲਦਿਆ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਕਿਹਾ ਕਿ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ।

ਇਹ ਵੀ ਪੜ੍ਹੋ: ਜਾਣੋਂ ਕਿਹੜੀ ਸੰਵਿਧਾਨਕ ਪ੍ਰਕਿਰਿਆ ਦੇ ਤਹਿਤ ਰੱਦ ਹੋਣਗੇ ਖੇਤੀ ਕਾਨੂੰਨ ?

Last Updated : Nov 20, 2021, 12:49 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.