ਅੰਮ੍ਰਿਤਸਰ: ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਲੀਕੇ ਦੋ ਦਿਨ੍ਹਾਂ ਸਮਾਗਮਾਂ ਦੀ ਸ਼ੁਰੂਆਤ ਅੱਜ ਖਾਲਸਾਈ ਜਾਹੋ-ਜਲਾਲ ਨਾਲ ਹੋਈ। ਇਸ ਤਹਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਮਿਸ਼ਨਰੀ ਕਾਲਜਾਂ ਤੇ ਗੁਰਮਤਿ ਵਿਦਿਆਲਿਆਂ ਦੇ ਵਿਦਿਆਰਥੀਆਂ ਨੇ ਸਮੂਹਿਕ ਰੂਪ ਵਿਚ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਕਰਕੇ ਅਲੌਕਿਕ ਦ੍ਰਿਸ਼ ਸਿਰਜਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸਕੂਲਾਂ ਕਾਲਜਾਂ ਦੇ ਵਿਦਿਆਰਥੀ ਮੌਜੂਦ ਸਨ। ਸਮਾਗਮਾਂ ਦੇ ਪਹਿਲੇ ਦਿਨ ਅੱਜ ਵੱਖ-ਵੱਖ ਅਦਾਰਿਆਂ ਦੇ ਵਿਦਿਆਰਥੀਆਂ ਨੇ ਸਾਕਾ ਸ੍ਰੀ ਪੰਜਾ ਸਾਹਿਬ ਦੇ ਇਤਿਹਾਸ ਨਾਲ ਸਬੰਧਤ ਭਾਸ਼ਣ, ਕਵਿਤਾ, ਕਵੀਸ਼ਰੀ ਅਤੇ ਢਾਡੀ ਵਾਰਾਂ ਰਾਹੀਂ ਹਾਜ਼ਰੀ ਭਰੀ।
'ਸਰਕਾਰਾਂ ਪੱਖਪਾਤ ਵਾਲੀ ਨੀਤੀ ਅਪਨਾ ਕੇ ਸਿੱਖ ਭਾਵਨਾਵਾਂ ਨੂੰ ਮਾਰ ਰਹੀਆਂ ਹਨ ਸੱਟ': ਇਸ ਮੌਕੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਦੇ ਇਤਿਹਾਸਕ ਮੌਕੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਚਨਬੰਧਤਾ ਦੁਹਰਾਉਂਦੀ ਹੈ ਕਿ ਸਿੱਖੀ ਦੇ ਪ੍ਰਚਾਰ-ਪ੍ਰਸਾਰ ਸਮੇਤ ਹੋਰ ਪੰਥਕ ਸੇਵਾਵਾਂ ਨਿਰੰਤਰ ਜਾਰੀ ਰੱਖੀਆਂ ਜਾਣਗੀਆਂ ਅਤੇ ਇਤਿਹਾਸ ਤੇ ਪ੍ਰੰਪਰਾਵਾਂ ਦੀ ਸੇਧ ਵਿਚ ਕੌਮੀ ਕਾਰਜਾਂ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਮੌਕੇ ਜੁੜਿਆ ਅੱਜ ਦਾ ਇਹ ਪੰਥਕ ਇਕੱਠ ਮਹਿਸੂਸ ਕਰਦਾ ਹੈ ਕਿ ਸਿੱਖ ਕੌਮ ਦੇ ਅਹਿਮ ਮਸਲੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਰਕਾਰਾਂ ਪੱਖਪਾਤ ਵਾਲੀ ਨੀਤੀ ਅਪਨਾ ਕੇ ਸਿੱਖ ਭਾਵਨਾਵਾਂ ਨੂੰ ਸੱਟ ਮਾਰ ਰਹੀਆਂ ਹਨ। 1984 ਵਿਚ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਉੱਤੇ ਕੀਤੇ ਗਏ ਹਮਲੇ ਦੇ ਰੋਸ ਵਜੋਂ ਸੰਘਰਸ਼ ਦਾ ਰਾਹ ਚੁਣਨ ਵਾਲੇ ਇਹ ਬੰਦੀ ਸਿੱਖ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਅੰਦਰ ਬੰਦ ਹਨ। ਦੂਸਰੇ ਪਾਸੇ ਕਤਲ, ਜ਼ਬਰਜਨਾਹ ਅਤੇਹੋਰ ਸੰਗੀਨ ਅਪਰਾਧਾਂ ਵਾਲੇ ਬਹੁਗਿਣਤੀ ਨਾਲ ਸਬੰਧਤ ਕੈਦੀਆਂ ਨੂੰ ਤਰਸ ਦੇ ਅਧਾਰ 'ਤੇ ਸਰਕਾਰਾਂ ਰਿਹਾਅ ਕਰ ਰਹੀਆਂ ਹਨ। ਅੱਜ ਦਾ ਇਹ ਪੰਥਕ ਇਕੱਠ ਇਸ ਮਸਲੇ ਉੱਤੇ ਸਰਗਰਮ ਗਤੀਵਿਧੀਆਂ ਜਾਰੀ ਰੱਖਣ ਦਾ ਐਲਾਨ ਕਰਦਾ ਹੈ।
'ਚੰਡੀਗੜ੍ਹ ਵਿਖੇ ਸ਼੍ਰੋਮਣੀ ਕਮੇਟੀ ਮੈਂਬਰਾਂ ਸਮੇਤ ਕੀਤਾ ਜਾਵੇਗਾ ਵੱਡਾ ਪੰਥਕ ਇਕੱਠ': ਇਸ ਤੋਂ ਅੱਗੇ ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਪਹਿਲਾਂ ਕੀਤੇ ਜਾ ਚੁੱਕੇ ਫੈਸਲੇ ਅਨੁਸਾਰ ਅੱਜ ਦਾ ਇਕੱਠ ਰੋਸ ਨੂੰ ਹੋਰ ਪ੍ਰਬਲ ਕਰਨ ਅਤੇ ਆਮ ਲੋਕਾਂ ਤੱਕ ਲੈ ਕੇ ਜਾਣ ਦੀ ਵਚਨਬੱਧਤਾ ਪ੍ਰਗਟਾਉਂਦਾ ਹੈ। ਇਸ ਸੰਬੰਧ ਵਿੱਚ ਪਿੰਡ ਪੱਧਰ ਤੱਕ ਇਕ ਲਹਿਰ ਸਿਰਜੀ ਜਾਵੇਗੀ ਅਤੇ ਫਾਰਮ ਭਰਵਾ ਕੇ ਸੰਘਰਸ਼ ਨੂੰ ਸੰਗਠਿਤ ਕੀਤਾ ਜਾਵੇਗਾ। ਇਹ ਪ੍ਰੋਫਾਰਮੇ ਭਰਵਾ ਕੇ ਗਵਰਨਰ ਪੰਜਾਬ ਨੂੰ ਪੇਸ਼ ਕੀਤੇ ਜਾਣਗੇ ਅਤੇ ਚੰਡੀਗੜ੍ਹ ਵਿਖੇ ਸ਼੍ਰੋਮਣੀ ਕਮੇਟੀ ਮੈਂਬਰਾਂ ਸਮੇਤ ਵੱਡਾ ਪੰਥਕ ਇਕੱਠ ਕੀਤਾ ਜਾਵੇਗਾ। ਇਸ ਸਬੰਧੀ ਪ੍ਰੋਗਰਾਮ ਦਾ ਐਲਾਨ ਜਲਦ ਕੀਤਾ ਜਾਵੇਗਾ। ਅੱਜ ਦਾ ਇਹ ਪੰਥਕ ਇਕੱਠ ਸ਼੍ਰੋਮਣੀ ਕਮੇਟੀ ਨੂੰ ਤੋੜਣ ਵਾਲੀਆਂ ਸਰਕਾਰੀ ਚਾਲਾਂ ਦਾ ਸਖ਼ਤ ਵਿਰੋਧ ਕਰਦਾ ਹੈ। ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਸ਼ਕਤੀ ਨੂੰ ਕਮਜੋਰ ਕਰਨ ਅਤੇ ਪੰਥਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਖੰਡਿਤ ਕਰਨ ਦੀ ਮਨਸ਼ਾ ਤਹਿਤ ਜਬਰੀ ਬਣਾਈ ਜਾ ਰਹੀ ਹੈ। ਇਹ ਕੌਮ ਵਿਰੋਧੀ ਫੈਸਲਾ ਪ੍ਰਵਾਨ ਨਹੀਂ ਹੈ।
'ਮੋਹਰੀ ਭੂਮਿਕਾ ਨਿਭਾਉਣ ਵਾਲੇ ਸਿੱਖਾਂ ਨਾਲ ਸ਼ੁਰੂ ਤੋਂ ਹੀ ਧੱਕਾ ਅਤੇ ਵਿਤਕਰਾ': ਉਨ੍ਹਾਂ ਕਿਹਾ ਕਿ ਅੱਜ ਦਾ ਇਹ ਇਕੱਠ ਮਹਿਸੂਸ ਕਰਦਾ ਹੈ ਕਿ ਦੇਸ਼ ਦੀ ਅਜ਼ਾਦੀ ਵਿਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਸਿੱਖਾਂ ਨਾਲ ਸ਼ੁਰੂ ਤੋਂ ਹੀ ਧੱਕਾ ਅਤੇ ਵਿਤਕਰਾ ਕੀਤਾ ਜਾਂਦਾ ਰਿਹਾ ਹੈ ਅਤੇ ਮੌਜੂਦਾ ਸਰਕਾਰਾਂ ਵੀ ਇਸੇ ਦਿਸ਼ਾ ਵਿਚ ਅੱਗੇ ਵੱਧ ਰਹੀਆਂ ਹਨ। ਸਿੱਖ ਵਿਰੋਧੀ ਸਰਕਾਰੀ ਨੀਤੀ ਕਰਕੇ ਸਿੱਖ ਇਸ ਦੇਸ਼ ਵਿਚ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਅਤੇ ਉਨ੍ਹਾਂ ਵਿਚ ਸਰਕਾਰਾਂ ਪ੍ਰਤੀ ਬੇਵਿਸ਼ਵਾਸੀ ਵਾਲਾ ਮਾਹੌਲ ਬਣ ਰਿਹਾ ਹੈ। ਪੰਥਕ ਇਕੱਠ ਸਰਕਾਰਾਂ ਨੂੰ ਅਗਾਹ ਕਰਦਾ ਹੈ ਕਿ ਸਿੱਖ ਮਸਲਿਆਂ ਨੂੰ ਉਲਝਾਉਣ ਤੋਂ ਗੁਰੇਜ ਕੀਤਾ ਜਾਵੇ ਅਤੇ ਸਿੱਖ ਸੰਸਥਾਵਾਂ ਨੂੰ ਤੋੜਣ ਦੇ ਮਨਸੂਬੇ ਬੰਦ ਕੀਤੇ ਜਾਣ। ਸਿੱਖ ਗੁਰਦੁਆਰਾ ਐਕਟ 1925 ਕਿਉਂਕਿ ਕਾਇਮ ਹੈ, ਇਸ ਲਈ ਅੱਜ ਦਾ ਪੰਥਕ ਇਕੱਠ ਭਾਰਤ ਸਰਕਾਰ ਨੂੰ ਅਪੀਲ ਕਰਦਾ ਹੈ ਕਿ ਉਹ ਸੰਸਦ ਅੰਦਰ ਆਰਡੀਨੈਂਸ ਲਿਆ ਕੇ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਐਕਟ 2014 ਨੂੰ ਰੱਦ ਕਰੇ ਤਾਂ ਜੋ ਪਹਿਲਾਂ ਤੋਂ ਕਾਰਜਸ਼ੀਲ ਐਕਟ-1925 ਤਹਿਤ ਚੱਲਦਾ ਆ ਰਿਹਾ ਪ੍ਰਬੰਧ ਬਰਕਰਾਰ ਰਹੇ।
'ਜ਼ਿਲ੍ਹਾ ਪੱਧਰ ਉੱਤੇ ਸ੍ਰੀ ਅਖੰਡ ਪਾਠ ਸਾਹਿਬ ਆਰੰਭੇ ਜਾਣਗੇ ਅਤੇ ਵੱਡੇ ਪੰਥਕ ਇਕੱਠ ਸੱਦੇ ਜਾਣਗੇ': ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਸਿੱਖ ਮਾਮਲਿਆਂ ਵਿੱਚ ਸਿੱਧਾ ਦਖਲ ਦੇ ਕੇ ਬਣਾਇਆ ਗਿਆ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ ਗੈਰ ਸੰਵਿਧਾਨਕ ਅਤੇ ਗੈਰ ਕਾਨੂੰਨੀ ਹੈ। ਰਾਜਸੀ ਹਿੱਤਾਂ ਤਹਿਤ ਇਸ ਨੂੰ ਸੁਪਰੀਮ ਕੋਰਟ ਵਿਚੋਂ ਮਾਨਤਾ ਦਵਾਈ ਗਈ ਹੈ। ਅੱਜ ਦਾ ਇਹ ਪੰਥਕ ਇਕੱਠ ਫੈਸਲਾ ਕਰਦਾ ਹੈ ਕਿ ਸ਼੍ਰੋਮਣੀ ਕਮੇਟੀ ਨੂੰ ਤੋੜਣ ਦੇ ਮਨਸੂਬੇ ਨਾਲ ਬਣਾਈ ਜਾ ਰਹੀ ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਰੁੱਧ ਰੋਸ ਦੇ ਨਾਲ-ਨਾਲ ਕੌਮੀ ਏਕਤਾ ਤੇ ਸੰਘਰਸ਼ ਦੀ ਚੜ੍ਹਦੀ ਕਲਾ ਲਈ ਗੁਰੂ ਸਾਹਿਬ ਦਾ ਓਟ ਆਸਰਾ ਲੈਂਦਿਆਂ ਜ਼ਿਲ੍ਹਾ ਪੱਧਰ ਉੱਤੇ ਸ੍ਰੀ ਅਖੰਡ ਪਾਠ ਸਾਹਿਬ ਆਰੰਭੇ ਜਾਣਗੇ ਅਤੇ ਵੱਡੇ ਪੰਥਕ ਇਕੱਠ ਸੱਦੇ ਜਾਣਗੇ। ਇਸ ਸਬੰਧੀ ਤਰੀਕਾਂ ਦਾ ਐਲਾਨ ਜਲਦ ਕੀਤਾ ਜਾਵੇਗਾ।
'ਕੇਂਦਰ ਦੀਆਂ ਸਰਕਾਰਾਂ ਤੇ ਕਈ ਦੂਜੀਆਂ ਸਰਕਾਰਾਂ ਆਪਣੇ ਸਿੱਖ ਧਰਮ ਤੇ ਕਰ ਰਹੀਆਂ ਹਨ ਦਖ਼ਲ ਅੰਦਾਜ਼ੀ': ਇਸੇ ਦੌਰਾਨ ਅਕਾਲੀ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਸਾਕਾ ਪੰਜਾ ਸਾਦੀ ਸੌਵੀਂ ਸ਼ਤਾਬਦੀ ਸੰਬੰਧ ਵਿਚ ਸਮਾਗਮ ਰੱਖੇ ਗਏ ਹਨ, ਸਿੱਖ ਪੰਥ ਤਿੰਨ ਚੀਜ਼ਾਂ ਨਾਲ ਮੰਨਿਆ ਜਾਂਦਾ ਹੈ ਸਿਮਰਨ ਸੇਵਾ ਤੇ ਸ਼ਹਾਦਤ ਅੱਜ ਜ਼ਿਲ੍ਹਾ ਸਾਕਾ ਪੰਜਾ ਸਾਹਿਬ ਮੁਨਾਰਿਆਂ ਆਪਣੇ ਸਿੰਘ ਸਿਮਰਨ ਕਰਦੇ ਹੋਏ ਲੰਗਰ ਦੀ ਸੇਵਾ ਕਰਨ ਵਾਸਤੇ ਸ਼ਹਾਦਤ ਦਿੱਤੀ ਅੱਜ ਦੇ ਦਿਨ ਸਾਰੀ ਸੰਗਤ ਨੂੰ ਅਪੀਲ ਕੀਤੀ ਹੈ ਕਿ ਬੜੇ ਹਮਲੇ ਆਪਣੀ ਕੌਮ ਤੋਂ ਸ਼ੁਰੂ ਹੋ ਗਏ ਹਨ ਕੇਂਦਰ ਦੀਆਂ ਸਰਕਾਰਾਂ ਤੇ ਕਈ ਦੂਜੀਆਂ ਸਰਕਾਰਾਂ ਆਪਣੇ ਸਿੱਖ ਧਰਮ ਤੇ ਦਖ਼ਲ ਅੰਦਾਜ਼ੀ ਕਰ ਰਹੀਆਂ ਹਨ।ਉਨ੍ਹਾਂ ਕਿਹਾ ਕਿ ਜਿਹੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦਾ ਯਤਨ ਕੀਤਾ ਹੈ ਸਮੁੱਚੇ ਪੰਥ ਨੂੰ ਇਕੱਠਾ ਹੋ ਕੇ ਸਾਰੇ ਸਿੱਖ ਸੰਗਤਾਂ ਨੂੰ ਮਹਾਂ ਪੁਰਖਾਂ ਨੂੰ ਇਨ੍ਹਾਂ ਸਿੱਖ ਜਥੇਬੰਦੀਆਂ ਨੇ ਇਕ ਪਲੇਟਫਾਰਮ ਤੇ ਇਕੱਠੇ ਹੋ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿੱਚ ਇਕੱਠੇ ਹੋ ਕੇ ਸਾਨੂੰ ਲੜਨਾ ਉਨ੍ਹਾਂ ਦਾ ਨਿਸ਼ਾਨਾ ਇੱਕੋ ਹੈ ਸਿੱਖ ਪੰਥ ਨੂੰ ਸਿੱਖ ਪੰਥ ਨੂੰ ਤਾਕਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲਦੀ ਹੈ। ਸਿੱਖ ਪੰਥ ਨੂੰ ਤਾਕਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਮਿਲਦੀ ਹੈ। ਉਸ ਤਾਕਤ ਨੂੰ ਕਮਜ਼ੋਰ ਕਰਨ ਵਾਸਤੇ ਉਹ ਹਮਲਾ ਕੀਤਾ ਜਾ ਰਿਹਾ ਹੈ ਸਿੱਖ ਪੰਥ ਇਸ ਨੂੰ ਬਰਦਾਸ਼ਤ ਨਹੀਂ ਕਰੇਗਾ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਲਈ ਕੋਈ ਲਿਫ਼ਾਫ਼ਾ ਕਲਚਰ ਨਹੀਂ ਹੈ ਇਹ ਜਾਣ ਕੇ ਵਿਰੋਧੀ ਡਰਾਮਾ ਕਰ ਰਹੇ ਹਨ। ਐਸਜੀਪੀਸੀ ਪ੍ਰਧਾਨ ਦਾ ਨਾਂ ਪੇਸ਼ ਹੋ ਕੇ ਉਸ ਨੂੰ ਕਮੇਟੀ ਅੱਗੇ ਭੇਜਦੀ ਹੈ ਸਾਡੇ ਹੋਰ ਕਈ ਉਮੀਦਵਾਰ ਖੜੇ ਹੁੰਦੇ ਹਨ ਵੋਟਾਂ ਪੈਂਦੀਆਂ ਹਨ ਵੋਟਾਂ ਤੋਂ ਬਾਅਦ ਜੋ ਜਿੱਤਦਾ ਹੈ। ਉਸ ਨੂੰ ਐਸਜੀਪੀਸੀ ਪ੍ਰਧਾਨ ਬਣਾਇਆ ਜਾਂਦਾ ਹੈ ਇਹ ਸਭ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ ਸੁਖਬੀਰ ਬਾਦਲ ਨੇ ਕਿਹਾ ਕਿ ਮੈਂ ਬੀਬੀ ਜਗੀਰ ਕੌਰ ਜੀ ਦਾ ਸਤਿਕਾਰ ਕਰਦਾ ਹਾਂ।
ਇਹ ਵੀ ਪੜ੍ਹੋ: ਬੀਬੀ ਜਗੀਰ ਦੇ ਬਿਆਨ ਉੱਤੇ ਭਖੀ ਸਿਆਸਤ, SGPC ਦਾ ਵੱਡਾ ਬਿਆਨ