ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh maan) ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਾਸਤੇ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਹਜ਼ਾਰਾਂ ਦੀ ਗਿਣਤੀ ਅੰਦਰ ਬੱਚਿਆਂ ਨੂੰ ਨਸ਼ੇ ਤੋਂ ਦੂਰ ਕਰਨ ਵਾਸਤੇ ਸਹੁੰ ਖਵਾਈ ਗਈ ਹੈ। ਜਿਸ ਤੋਂ ਬਾਅਦ ਅੰਮ੍ਰਿਤਸਰ ਦੇ ਗਾਂਧੀ ਗਰਾਊਂਡ ਵਿੱਚ ਕ੍ਰਿਕਟ ਟੂਰਨਾਮੈਂਟ ਨੂੰ ਵੀ ਸ਼ੁਰੂਆਤ ਕੀਤੀ ਗਈ ਹੈ, ਉੱਥੇ ਹੀ ਪੰਜਾਬ ਦੇ ਖੇਡ ਗੁਰਮੀਤ ਸਿੰਘ ਮੀਤ ਹੇਅਰ ਦਾ ਕਹਿਣਾ ਹੈ ਕਿ ਪੰਜਾਬ ਨੇ ਅੱਜ ਇਤਿਹਾਸ ਰਚਿਆ ਹੈ।
ਟੂਰਨਾਮੈਂਟ ਦੀ ਸ਼ੁਰੂਆਤ: ਖੇਡ ਗੁਰਮੀਤ ਨੇ ਕਿਹਾ ਪੰਜਾਬ ਵਿੱਚ ਵੱਧ ਰਹੇ ਨਸ਼ੇ ਦੇ ਕੋਹੜ ਨੂੰ ਖਤਮ ਕਰਨ ਵਾਸਤੇ ਪੰਜਾਬ ਸਰਕਾਰ (Punjab Govt) ਵੱਲੋਂ ਇੱਕ ਪਾਸੇ ਵਤਨ ਖੇਡਾਂ ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਪਹੁੰਚ ਕੇ ਹਜ਼ਾਰਾਂ ਦੀ ਗਿਣਤੀ ਦੇ ਵਿੱਚ ਸਕੂਲ ਅਤੇ ਬੱਚਿਆਂ ਨੂੰ ਸਹੁੰ ਖਵਾਈ ਗਈ ਕਿ ਉਹ ਨਸ਼ੇ ਤੋਂ ਕਿਸ ਤਰ੍ਹਾਂ ਦੂਰ ਰਹਿਣ। ਉੱਥੇ ਹੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅਰਦਾਸ ਕਰਨ ਤੋਂ ਬਾਅਦ ਗਾਂਧੀ ਗਰਾਊਂਡ ਵਿੱਚ ਟੂਰਨਾਮੈਂਟ ਦੀ ਸ਼ੁਰੂਆਤ ਕਰਨ ਸਮੇਂ ਖੇਡ ਮੰਤਰ ਮੀਤ ਹੇਅਰ ਨੇ ਕਿਹਾ ਇਸ ਸਾਰੇ ਕੰਮ ਪਿੱਛੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੌ ਨਿਹਾਲ ਸਿੰਘ ਦਾ ਬਹੁਤ ਵੱਡਾ ਯੋਗਦਾਨ ਹੈ। ਜਿਨ੍ਹਾਂ ਵੱਲੋਂ ਇਹ ਸਾਰਾ ਪ੍ਰੋਗਰਾਮ ਉਲੀਕਿਆ ਗਿਆ ਹੈ। ਉਹਨਾਂ ਦਾ ਕਹਿਣਾ ਹੈ ਕਿ ਅਸੀਂ ਚਾਹੁੰਦੇ ਹਾਂ ਕਿ ਪੰਜਾਬ ਦੇ ਵਿੱਚ ਪੂਰੀ ਤਰ੍ਹਾਂ ਨਸ਼ਾ ਖਤਮ ਹੋਵੇ ਅਤੇ ਇਸ ਵਿੱਚ ਹਰ ਇੱਕ ਵਿਅਕਤੀ ਉਹਨਾਂ ਦਾ ਸਾਥ ਦੇ ਰਿਹਾ ਹੈ।
- MLA disputed audio viral: ਵਿਧਾਇਕ ਗੁਰਪ੍ਰੀਤ ਬਣਾਂਵਾਲੀ ਦੀ ਕਥਿਤ ਆਡੀਓ ਵਾਇਰਲ, ਵਿਧਾਇਕ ਵੱਲੋਂ ਜੇਈ 'ਤੇ ਗੈਰ-ਕਾਨੂੰਨੀ ਕੰਮ ਲਈ ਪਾਇਆ ਜਾ ਰਿਹਾ ਦਬਾਓ
- Gangster Arrested In AGTF From Mohali: ਮੁਹਾਲੀ 'ਚ AGTF ਨੇ ਗੈਂਗਸਟਰ ਕੀਤਾ ਕਾਬੂ, ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਲਈ ਕਰਦਾ ਸੀ ਕੰਮ, ਵਾਰਦਾਤ ਨੂੰ ਅੰਜ਼ਾਮ ਦੇਣ ਦੀ ਤਾਕ 'ਚ ਸੀ ਮੁਲਜ਼ਮ
- Seechewal Reaction on SYL issue: SYL ਦੇ ਮੁੱਦੇ 'ਤੇ ਰਾਜ ਸਭਾ ਮੈਂਬਰ ਬਲਬੀਰ ਸੀਚੇਵਾਲ ਦਾ ਬਿਆਨ, ਕਿਹਾ- ਜਿਹਦੇ ਘਰ 'ਚ ਹੀ ਪਾਣੀ ਨੀ ਤਾਂ ਉਹ ਹੋਰ ਨੂੰ ਕਿਵੇਂ ਦੇ ਦਵੇ ਪਾਣੀ
ਐੱਸਜੀਪੀਸੀ ਵੱਲੋਂ ਸਹਿਯੋਗ: ਉੱਥੇ ਹੀ ਦੂਸਰੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਬੱਚਿਆਂ ਨੂੰ ਬੁਲਾ ਕੇ ਨਸ਼ੇ ਨੂੰ ਲੈ ਕੇ ਸਹੁੰ ਖਵਾਈ ਗਈ ਹੈ। ਉਸ ਤੋਂ ਬਾਅਦ ਉਹਨਾਂ ਬੱਚਿਆਂ ਨੂੰ ਸਨਮਾਨਿਤ ਤੌਰ ਉੱਤੇ ਸੁੱਕਾ ਪ੍ਰਸ਼ਾਦ ਦਿੱਤਾ ਗਿਆ ਹੈ ਤਾਂ ਜੋ ਕਿ ਬੱਚੇ ਆਪਣੇ ਘਰਾਂ ਵਿੱਚ ਜਾ ਕੇ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਵੀ ਨਸ਼ੇ ਤੋਂ ਦੂਰ ਕਰਨ ਵਾਸਤੇ ਇਸ ਬਾਰੇ ਜਾਣਕਾਰੀ ਦੇਣ। ਮੈਨੇਜਰ ਦਾ ਕਹਿਣਾ ਹੈ ਕਿ ਬਹੁਤ ਵੱਡੀ ਗਿਣਤੀ ਦੇ ਵਿੱਚ ਬੱਚੇ ਇੱਥੇ ਪਹੁੰਚੇ ਹੋਏ ਸਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਇੱਕ ਸਹੂਲਤ ਉਹਨਾਂ ਨੂੰ ਦਿੱਤੀ ਗਈ ਹੈ ਤਾਂ ਜੋ ਕਿ ਉਹ ਆਪਣੇ ਪਰਿਵਾਰ ਨੂੰ ਨਸ਼ੇ ਤੋਂ ਦੂਰ ਕਰਨ ਵਾਸਤੇ ਉਹਨਾਂ ਦਾ ਸਾਥ ਦੇ ਸਕਣ।