ਅੰਮ੍ਰਿਤਸਰ: ਭਾਰਤ ਪਾਕਿਸਤਾਨ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਜ਼ਮੀਨਾਂ ਵਾਲੇ ਕਿਸਾਨਾਂ ਵੱਲੋਂ ਸਰਹੱਦ ਤੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਚਾਰ ਸਾਲਾਂ ਤੋਂ ਪੰਜਾਬ ਸਰਕਾਰ(Government of Punjab) ਸਾਨੂੰ ਮੁਆਵਜ਼ਾ ਨਹੀਂ ਦੇ ਰਹੀ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਦਸ ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣਾ ਤੈਅ ਕੀਤਾ ਗਿਆ ਸੀ। ਜਿਸ ਦੇ ਵਿੱਚ ਕੇਂਦਰ ਸਰਕਾਰ ਵੱਲੋਂ (Central Government) ਪੰਜ ਹਜ਼ਾਰ ਤੇ ਪੰਜਾਬ ਸਰਕਾਰ ਪੰਜ ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਣਾ ਸੀ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜ ਹਜਾਰ ਪੰਜਾਬ ਸਰਕਾਰ ਨੂੰ ਭੇਜ ਦਿੱਤਾ ਗਿਆ ਪਰ ਪੰਜਾਬ ਸਰਕਾਰ ਨਾ ਤਾਂ ਆਪਣਾ ਮੁਆਵਜ਼ਾ ਦੇ ਰਹੀ ਅਤੇ ਨਾ ਹੀ ਕੇਂਦਰ ਸਰਕਾਰ ਵਲੋਂ ਭੇਜਿਆ ਮੁਆਵਜ਼ਾ ਪੰਜ ਹਜ਼ਾਰ ਰੁਪਿਆ ਦੇ ਰਹੀ ਹੈ। ਜਿਸ ਦੇ ਚੱਲਦੇ ਅਸੀਂ ਰੋਸ ਪ੍ਰਦਰਸ਼ਨ ਕਰਨ ਨੂੰ ਮਜ਼ਬੂਰ ਹੋਏ ਪਏ ਹਾਂ।
ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਅਸੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੀ ਕੋਠੀ ਦਾ ਘਿਰਾਓ ਕਰਾਂਗੇ ਤੇ ਉਨ੍ਹਾਂ ਚਿਰ ਧਰਨੇ 'ਤੇ ਬੈਠੇ ਰਹਾਂਗੇ ਜਿਨ੍ਹਾਂ ਚਿਰ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ।
ਉਨ੍ਹਾਂ ਕਿਹਾ ਕਿ ਤਾਰਾਂ ਤੋਂ ਪਾਰ ਜਿਹੜੀ ਸਾਡੀ ਜ਼ਮੀਨ ਸਾਨੂੰ ਉਸ ਨੂੰ ਖੇਤੀ ਕਰਨ ਜਾਣ ਨੂੰ ਬੜੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਸੀਂ ਕਈ ਵਾਰ ਸਰਕਾਰ ਅੱਗੇ ਅਪੀਲ ਕੀਤੀ ਹੈ ਪਰ ਸਰਕਾਰ ਨੇ ਸਾਡੀ ਇੱਕ ਵੀ ਨਾ ਸੁਣੀ। ਹੁਣ ਅਸੀਂ 15 ਤਰੀਕ ਨੂੰ ਚੰਡੀਗੜ੍ਹ ਵਿੱਚ ਕੈਪਟਨ ਅਮਰਿੰਦਰ ਚਿਰ ਦੀ ਕੋਠੀ ਦਾ ਘਿਰਾਓ ਕਰਾਂਗੇ।
ਇਹ ਵੀ ਪੜ੍ਹੋਂ: ਲੈਂਡਸਲਾਈਡ ਦੇ ਕਾਰਨ ਸ਼ਿਮਲਾ ਵਿੱਚ ਡਿੱਗੀਆਂ ਕੰਧਾਂ