ਅੰਮ੍ਰਿਤਸਰ: ਅੰਮ੍ਰਿਤਸਰ ਦੇ ਝਬਾਲ ਇਲਾਕੇ ਵਿੱਚ ਇੱਕ ਚੋਰ ਨੂੰ ਚੋਰੀ ਕਰਨਾ ਉਸ ਸਮੇਂ ਮਹਿੰਗਾ ਪਿਆ ਜਦੋਂ ਦੇਰ ਰਾਤ ਚੋਰੀ ਕਰਨ ਤੋਂ ਬਾਅਦ ਉਸ ਵੱਲੋਂ ਕੰਧ ਟੱਪਣ ਦੀ ਕੋਸ਼ਿਸ਼ ਕੀਤੀ ਗਈ। ਚੋਰ ਦੀ ਬਿਜਲੀ ਦੀ ਹਾਈ ਟੈਨਸ਼ਨ ਵਾਇਰ ਦੀ ਚਪੇਟ 'ਚ ਆਉਣ ਕਰਕੇ ਉਸ ਦੀ ਮੌਤ ਹੋ ਗਈ।
ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਅਤੇ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਦੀ ਜਾਂਚ ਕਰ ਰਹੀ ਹੈ। ਉਥੇ ਹੀ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਦੇਰ ਰਾਤ ਇਸ ਚੋਰ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਜਿਸ ਦੇ ਤਹਿਤ ਉਸ ਦੀ ਵੀਡੀਓ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।
ਜਦੋਂ ਚੋਰ ਨੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਕੰਧ ਟੱਪਣ ਦੀ ਕੋਸ਼ਿਸ਼ ਕੀਤੀ ਤਾਂ ਕਰੰਟ ਲੱਗਣ ਕਾਰਨ ਇਸ ਦੇ ਪੈਰ ਸਲਿੱਪ ਹੋਣ ਕਾਰਨ ਇਹ ਸਿਰ ਭਾਰ ਜਾ ਡਿੱਗਾ ਜਿਸ ਕਰਕੇ ਇਸ ਦੀ ਮੌਤ ਹੋਈ ਹੈ।
ਉਨ੍ਹਾਂ ਕਿਹਾ ਕਿ ਇਸ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਜਿਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਦੇ ਖਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਚੋਰਾਂ ਨੇ ਬਣਾਇਆ ਘਰ ਨੂੰ ਨਿਸ਼ਾਨਾ, ਲੱਖਾਂ ਦੀ ਚੋਰੀ