ETV Bharat / state

ਨਿਹੰਗ ਸਿੰਘਾਂ ਦੇ ਬਾਣੇ ਵਿੱਚ ਆਏ ਨੌਜਵਾਨਾਂ ਨੇ ਦਰਬਾਰ ਸਾਹਿਬ ਨਜ਼ਦੀਕ ਤੰਬਾਕੂ ਦੀ ਦੁਕਾਨ ਦੀ ਤੋੜਭੰਨ - ਨਿਹੰਗ ਸਿੰਘ

ਸਿੱਖ ਜਥੇਬੰਦੀਆਂ ਵੱਲੋਂ ਪ੍ਰਸ਼ਾਸਨ ਨੂੰ ਕਈ ਵਾਰ ਦਰਬਾਰ ਸਾਹਿਬ ਨਜ਼ਦੀਕ ਲੱਗਦੀਆਂ ਤੰਬਾਕੂ ਦੀਆਂ ਦੁਕਾਨਾਂ ਚੁਕਵਾਉਣ ਸਬੰਧੀ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ, ਪਰ ਇਹ ਦੁਕਾਨਾਂ ਜਿਉਂ ਦੀਆਂ ਤਿਉਂ ਚੱਲ ਰਹੀਆਂ ਹਨ। ਇਸ ਉਤੇ ਬੀਤੀ ਰਾਤ ਕੁਝ ਨੌਜਵਾਨ, ਜੋ ਕਿ ਨਿਹੰਗ ਸਿੰਘ ਦੇ ਬਾਣੇ ਵਿੱਚ ਆਏ ਸਨ, ਨੇ ਤੰਬਾਕੂ ਦੀ ਦੁਕਾਨ ਦੀ ਤੋੜਭੰਨ ਕੀਤੀ ਹੈ।

The tobacco shop near Darbar Sahib was vandalized by the youth in Amritsar
ਨਿਹੰਗ ਸਿੰਘਾਂ ਦੇ ਬਾਣੇ ਵਿੱਚ ਆਏ ਨੌਜਵਾਨਾਂ ਵੱਲੋਂ ਸਾਹਿਬ ਨਜ਼ਦੀਕ ਤੰਬਾਕੂ ਦੀ ਦੁਕਾਨ ਦੀ ਤੋੜਭੰਨ
author img

By

Published : May 28, 2023, 1:10 PM IST

ਦਰਬਾਰ ਸਾਹਿਬ ਨਜ਼ਦੀਕ ਤੰਬਾਕੂ ਦੀ ਦੁਕਾਨ ਦੀ ਤੋੜਭੰਨ

ਅੰਮ੍ਰਿਤਸਰ : ਪਿਛਲੇ ਲੰਮੇ ਸਮੇਂ ਤੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਇਲਾਕਿਆਂ ਦੇ ਵਿੱਚ ਤੰਬਾਕੂ ਦੀਆਂ ਦੁਕਾਨਾਂ ਬੰਦ ਕਰਵਾਉਣ ਲਈ ਵੱਖ-ਵੱਖ ਸਿੱਖ ਜਥੇਬੰਦੀਆਂ ਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਪ੍ਰਸ਼ਾਸਨ ਤੋਂ ਮੰਗ ਕੀਤੀ ਜਾ ਰਹੀ ਸੀ, ਪਰ ਹਾਲੇ ਤੱਕ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕੀ ਇਲਾਕਿਆਂ ਅਤੇ ਰਸਤੇ ਵਿਚ ਤੰਬਾਕੂ ਦੀਆਂ ਦੁਕਾਨਾਂ ਬੰਦ ਨਹੀਂ ਹੋਇਆਂ, ਜਿਸ ਦੇ ਚਲਦੇ ਲਗਾਤਾਰ ਹੀ ਖਬਰਾਂ ਸਾਹਮਣੇ ਆਈਆਂ ਸਨ ਕਿ ਨਿਹੰਗ ਸਿੰਘ ਦੇ ਬਾਣੇ ਵਿੱਚ ਕੁਝ ਵਿਅਕਤੀਆਂ ਵੱਲੋਂ ਤੰਬਾਕੂ ਦੀਆਂ ਦੁਕਾਨਾਂ ਉਤੇ ਪਹੁੰਚ ਕੇ ਹੰਗਾਮਾ ਕੀਤਾ ਜਾ ਰਿਹਾ। ਤਾਜ਼ਾ ਮਾਮਲਾ ਅੰਮ੍ਰਿਤਸਰ ਹਾਲ ਬਾਜ਼ਾਰ ਵਿੱਚ ਗੋਲ ਹੱਟੀ ਚੌਕ ਦਾ ਹੈ, ਜਿੱਥੇ ਕਿ ਕੁਝ ਨਿਹੰਗ ਸਿੰਘ ਦੇ ਬਾਣੇ ਵਿੱਚ ਪਹੁੰਚੇ ਨੌਜਵਾਨਾਂ ਵੱਲੋਂ ਤੰਬਾਕੂ ਦੀਆਂ ਦੁਕਾਨਾਂ ਉਤੇ ਹੰਗਾਮਾ ਕੀਤਾ ਗਿਆ ਅਤੇ ਕਾਫੀ ਤੋੜਭੰਨ ਕੀਤੀ ਗਈ, ਜਿਸ ਤੋਂ ਬਾਅਦ ਉਕਤ ਨੌਜਵਾਨ ਉਥੋਂ ਫਰਾਰ ਹੋ ਗਏ।

ਦੁਕਾਨਦਾਰਾਂ ਵੱਲੋਂ ਪ੍ਰਸ਼ਾਸਨ ਪਾਸੋਂ ਇਨਸਾਫ ਦੀ ਮੰਗ : ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨਦਾਰਾਂ ਨੇ ਦੱਸਿਆ ਕਿ ਉਹਨਾਂ ਦੀ ਤੰਬਾਕੂ ਦੀ ਦੁਕਾਨ ਗੋਲ ਹੱਟੀ ਚੌਕ ਹਾਲ ਬਾਜ਼ਾਰ ਵਿੱਚ ਸਥਿਤ ਹੈ ਅਤੇ ਰਾਤ ਜਦੋਂ ਉਹ ਦੁਕਾਨ ਬੰਦ ਕਰਨ ਲੱਗੇ ਤਾਂ ਨਿਹੰਗ ਸਿੰਘ ਦੇ ਬਾਣੇ ਵਿੱਚ ਕੁਝ ਨੌਜਵਾਨ ਪਹੁੰਚੇ ਅਤੇ ਉਨ੍ਹਾਂ ਵੱਲੋਂ ਦੁਕਾਨ ਉਤੇ ਆ ਕੇ ਤੋੜਭੰਨ ਸ਼ੁਰੂ ਕੀਤੀ ਗਈ ਅਤੇ ਦੁਕਾਨ ਦੇ ਅੰਦਰ ਪਈਆਂ ਮਹਿੰਗੀਆਂ ਕੋਲਡ ਡਰਿੰਕ ਤੇ ਐਨਰਜੀ ਡਰਿੰਕ ਵੀ ਚੁੱਕ ਕੇ ਫਰਾਰ ਹੋ ਗਏ ਤੇ ਉਨ੍ਹਾਂ ਨੂੰ ਕਿਹਾ ਕਿ ਅਗਰ ਤੰਬਾਕੂ ਦੀਆਂ ਦੁਕਾਨਾਂ ਬੰਦ ਨਾ ਕੀਤੀਆਂ ਤਾਂ ਉਹ ਕੁਝ ਸਮੇਂ ਬਾਅਦ ਆ ਕੇ ਫਿਰ ਅਜਿਹਾ ਹੀ ਕਰਨਗੇ ਅਤੇ ਦੁਕਾਨਦਾਰਾਂ ਨੇ ਪੁਲਸ ਪ੍ਰਸ਼ਾਸਨ ਤੋਂ ਇਨਸਾਫ ਦੀ ਗੁਹਾਰ ਲਗਾਈ ਹੈ।

ਪੁਲਿਸ ਨੇ ਮਾਮਲਾ ਕੀਤਾ ਦਰਜ : ਦੂਸਰੇ ਪਾਸੇ ਮੌਕੇ ਉਤੇ ਪਹੁੰਚੇ ਥਾਣਾ ਈ ਡਵੀਜ਼ਨ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਿਸ ਤਰੀਕੇ ਉਨ੍ਹਾਂ ਨੂੰ ਖ਼ਬਰ ਮਿਲੀ ਕੀ ਕੁਝ ਨਿਹੰਗ ਸਿੰਘ ਦੇ ਬਾਣੇ ਵਿੱਚ ਪਹੁੰਚੇ ਨੌਜਵਾਨਾਂ ਵੱਲੋਂ ਤੰਬਾਕੂ ਦੀਆਂ ਦੁਕਾਨਾਂ ਉਤੇ ਹੰਗਾਮਾ ਕੀਤਾ ਜਾ ਰਿਹਾ ਹੈ ਤੇ ਤੋੜਭੰਨ ਕੀਤੀ ਜਾ ਰਹੀ ਹੈ ਤਾਂ ਉਹ ਵੀ ਆਪਣੀ ਪੁਲਸ ਪਾਰਟੀ ਨੂੰ ਲੈ ਕੇ ਮੌਕੇ ਉਤੇ ਪਹੁੰਚੇ ਹਨ ਅਤੇ ਹੁਣ ਦੁਕਾਨਦਾਰਾਂ ਦੇ ਬਿਆਨ ਦਿੱਤੇ ਜਾ ਰਹੇ ਹਨ ਤੇ ਜਾਂਚ ਕਰਨ ਤੋਂ ਬਾਅਦ ਮਾਮਲਾ ਦਰਜ ਕਰ ਦਿੱਤਾ ਜਾਵੇਗਾ।

ਦਰਬਾਰ ਸਾਹਿਬ ਨਜ਼ਦੀਕ ਤੰਬਾਕੂ ਦੀਆਂ ਦੁਕਾਨਾਂ ਵਿਰੁੱਧ ਸਿੱਖ ਜਥੇਬੰਦੀਆਂ ਕਰ ਚੁੱਕੀਆਂ ਰੋਸ ਮਾਰਚ : ਇਥੇ ਜ਼ਿਕਰਯੋਗ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਇਲਾਕਿਆਂ ਵਿਚ ਤੰਬਾਕੂ ਦੀਆਂ ਦੁਕਾਨਾਂ ਅਤੇ ਮੀਟ ਸ਼ਰਾਬ ਦੀਆਂ ਦੁਕਾਨਾਂ ਬੰਦ ਕਰਵਾਉਣ ਲਈ ਸਿੱਖ ਜਥੇਬੰਦੀਆਂ ਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਪ੍ਰਸ਼ਾਸਨ ਨੂੰ ਮੰਗ ਪੱਤਰ ਵੀ ਦਿੱਤੇ ਜਾ ਚੁੱਕੇ ਹਨ ਅਤੇ ਕਈ ਰੋਸ ਮਾਰਚ ਵੀ ਸਿੱਖ ਜਥੇਬੰਦੀਆਂ ਵੱਲੋਂ ਕੱਢੇ ਜਾ ਚੁੱਕੇ ਹਨ ਅਤੇ ਦੋ ਦਿਨ ਪਹਿਲਾਂ ਹੀ ਦਰਬਾਰ ਸਾਹਿਬ ਨਜ਼ਦੀਕ ਕੇਸਰ ਢਾਬੇ ਇਲਾਕੇ ਵਿੱਚ ਵੀ ਕੁਝ ਨਿਹੰਗ ਸਿੰਘਾਂ ਵੱਲੋਂ ਤੰਬਾਕੂ ਦੀਆਂ ਦੁਕਾਨਾਂ ਉਤੇ ਜਾ ਕੇ ਹੰਗਾਮਾ ਕੀਤਾ ਗਿਆ ਸੀ, ਜਿਸ ਤੋਂ ਬਾਅਦ ਇਕ ਵਾਰ ਫਿਰ ਹਾਲ ਬਾਜ਼ਾਰ ਦੇ ਗੋਲ ਹੱਟੀ ਚੌਕ ਵਿੱਚ ਨਿਹੰਗ ਸਿੰਘ ਦੇ ਬਾਣੇ ਵਿੱਚ ਪਹੁੰਚ ਨੌਜਵਾਨਾਂ ਵੱਲੋਂ ਤੰਬਾਕੂ ਦੀਆਂ ਦੁਕਾਨਾਂ ਉਤੇ ਹੰਗਾਮਾ ਕੀਤਾ ਗਿਆ। ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਇਸ ਮਾਮਲੇ ਉਤੇ ਕੀ ਕਾਰਵਾਈ ਕਰਦੀ ਹੈ।

ਪ੍ਰਸ਼ਾਸਨ ਨੂੰ ਕਈ ਵਾਰ ਸੌਂਪੇ ਮੰਗ ਪੱਤਰ : ਜਥੇਬੰਦੀਆਂ ਵੱਲੋਂ ਪ੍ਰਸ਼ਾਸਨ ਨੂੰ ਮੰਗ ਪੱਤਰ ਵੀ ਦਿੱਤੇ ਜਾ ਚੁੱਕੇ ਹਨ ਅਤੇ ਦੋ ਦਿਨ ਪਹਿਲਾਂ ਹੀ ਦਰਬਾਰ ਸਾਹਿਬ ਨਜ਼ਦੀਕ ਕੇਸਰ ਢਾਬੇ ਇਲਾਕੇ ਵਿੱਚ ਵੀ ਕੁਝ ਨਿਹੰਗ ਸਿੰਘਾਂ ਵੱਲੋਂ ਤੰਬਾਕੂ ਦੀਆਂ ਦੁਕਾਨਾਂ ਉਤੇ ਜਾ ਕੇ ਹੰਗਾਮਾ ਕੀਤਾ ਗਿਆ ਸੀ, ਜਿਸ ਤੋਂ ਬਾਅਦ ਇਕ ਵਾਰ ਫਿਰ ਹਾਲ ਬਾਜ਼ਾਰ ਦੇ ਗੋਲ ਹੱਟੀ ਚੌਕ ਵਿੱਚ ਨਿਹੰਗ ਸਿੰਘ ਦੇ ਬਾਣੇ ਚ ਪਹੁੰਚ ਨੌਜਵਾਨਾਂ ਵੱਲੋਂ ਤੰਬਾਕੂ ਦੀਆਂ ਦੁਕਾਨਾਂ ਉਤੇ ਹੰਗਾਮਾ ਕੀਤਾ ਗਿਆ ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਇਸ ਮਾਮਲੇ ਤੇ ਕੀ ਕਾਰਵਾਈ ਕਰਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.