ਅਮ੍ਰਿੰਤਸਰ: ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਵਿੱਚ ਕੀਤੇ ਕੰਮਾਂ ਦੀ ਪ੍ਰਸੰਸਾ ਹੁਣ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਹਰ ਵਲੰਟੀਅਰ ਕਰਦਾ ਦਿਖਾਈ ਦੇ ਰਿਹਾ ਹੈ। ਜਿਸ ਦੇ ਚੱਲਦੇ ਗੁਜਰਾਤ ਤੋਂ ਨਰੇਸ਼ ਕੁਮਾਰ ਉਰਫ਼ ਪੋਪਟ ਬਾਈ ਨਾਮ ਦੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਗੁਜਰਾਤ ਤੋਂ ਅੰਮ੍ਰਿਤਸਰ ਤੱਕ ਪੈਦਲ ਚੱਲ ਕੇ ਆਇਆ ਅਤੇ ਉਸ ਵੱਲੋਂ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਿਖੇ ਕੀਤੇ ਵਿਕਾਸ ਕਾਰਜਾਂ ਦੀ ਸ਼ਲਾਘਾ ਕੀਤੀ।
ਉਸ ਨੇ ਪੂਰੇ ਰਸਤੇ ਵਿੱਚ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ ਲਈ ਜਾਗਰੂਕ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਰੇਸ਼ ਕੁਮਾਰ ਨੇ ਕਿਹਾ ਕਿ ਉਹ ਗੁਜਰਾਤ ਤੋਂ ਚੱਲ ਕੇ ਪੰਜਾਬ ਤੋਂ ਅੰਮ੍ਰਿਤਸਰ ਪਹੁੰਚੇ ਹਨ ਅਤੇ ਹੁਣ ਪੂਰੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਿਕਾਸ ਕਾਰਜਾਂ ਦੀ ਚਰਚਾ ਕਰਨਗੇ।
ਦੂਜੇ ਪਾਸੇ ਅੰਮ੍ਰਿਤਸਰ ਪਹੁੰਚਣ ਤੇ ਆਮ ਆਦਮੀ ਪਾਰਟੀ ਦੇ ਜ਼ਿਲਾ ਦਫ਼ਤਰ ਇੰਚਾਰਜ ਸੋਹਣ ਸਿੰਘ ਨਾਗੀ ਵੱਲੋਂ ਨਰੇਸ਼ ਕੁਮਾਰ ਉਰਫ ਪੋਪਟ ਬਾਈ ਦਾ ਸਵਾਗਤ ਕੀਤਾ ਗਿਆ ਅਤੇ ਸੋਹਣ ਸਿੰਘ ਨਾਗੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਜਜ਼ਬਾ ਨਰੇਸ਼ ਕੁਮਾਰ ਉਰਫ ਪੋਪਟ ਬਾਈ ਦੇ ਵਿੱਚ ਹੈ, ਇਹੀ ਜਜ਼ਬਾ ਆਮ ਆਦਮੀ ਪਾਰਟੀ ਦੇ ਹਰ ਵਲੰਟੀਅਰ ਦੇ ਵਿਚ ਦੇਖਣ ਨੂੰ ਮਿਲ ਰਿਹਾ ਹੈ ਅਤੇ 2022 ਦੇ ਵਿੱਚ ਆਮ ਆਦਮੀ ਪਾਰਟੀ ਪੰਜਾਬ ਵਿੱਚ ਆਪਣੀ ਸਰਕਾਰ ਬਣਾਏਗੀ ਤੇ ਪੰਜਾਬ ਵਿੱਚ ਵੀ ਦਿੱਲੀ ਵਾਂਗ ਵਿਕਾਸ ਕਰੇਗੀ।