ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਦੀਪਮਾਲਾ ਅਤੇ ਆਤਿਸ਼ਬਾਜ਼ੀ ਕੀਤੀ ਗਈ। ਇਸ ਤੋਂ ਪਹਿਲਾਂ ਸ਼ਾਮ ਵੇਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਦੁਲਹਨ ਵਾਂਗ ਸਜਾਇਆ ਗਿਆ। ਇਸ ਪਵਿੱਤਰ ਦਿਹਾੜੇ ਤੇ ਸੰਗਤਾਂ ਦੇਸ਼ਾਂ ਵਿਦੇਸ਼ਾਂ ਵਿੱਚ ਨਤਮਸਤਕ ਹੋਣ ਲਈ ਪੁਜੀਆਂ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਤੇ ਸੁੰਦਰ ਜਲੋ ਸਾਹਿਬ ਵੀ ਸਜਾਏ ਗਏ।
ਇੱਥੇ ਪਹੁੰਚੇ ਸ਼ਰਧਾਲੂਆਂ ਅਨੁਸਾਰ ਸੁੰਦਰ ਆਤਿਸ਼ਬਾਜ਼ੀ ਦੇਖ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਮਹਿਸੂਸ ਹੋਈ। ਇਹ ਗੁਰੂ ਘਰ ਵਿੱਚ ਨਜ਼ਾਰਾ ਵੇਖਣ ਵਾਲਾ ਸੀ। ਅੱਜ ਸਵੇਰੇ ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਵੀ ਕੱਢਿਆ ਗਿਆ ਤੇ ਹਰਿਮੰਦਰ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਸੀ ਤੇ ਸੰਗਤਾਂ ਨੂੰ ਦਰਸ਼ਨ (Guru Purav of Sri Guru Granth Sahib ji) ਦੀਦਾਰੇ ਕਰਨ ਲਈ ਜਲੋਹ ਸਾਹਿਬ ਵੀ ਸਜਾਏ ਗਏ ਸਨ।
ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਦੁਲਹਨ ਵਾਂਗ ਸਜਾਇਆ ਗਿਆ, ਸ਼ਾਮ ਨੂੰ ਰਹਿਰਾਸ ਦੇ ਪਾਠ ਉਪਰੰਤ ਸ਼੍ਰੋਮਣੀ ਕਮੇਟੀ ਵੱਲੋਂ ਅਲੌਕਿਕ ਦੀਪਮਾਲਾ ਅਤੇ ਆਤਿਸ਼ਬਾਜ਼ੀ ਕਰਵਾਈ ਗਈ। ਅਜਿਹਾ ਅਲੌਕਿਕ ਨਜ਼ਾਰਾ ਅੱਜ ਤੱਕ ਕੀਤੇ ਵੀ ਦੇਖਣ ਨੂੰ ਨਹੀਂ ਮਿਲਿਆ।
ਇਸ ਅਲੌਕਿਕ ਨਜ਼ਾਰੇ ਨੂੰ ਦੇਖਦੇ ਹੋਏ ਇੰਝ ਜਾਪਦਾ ਸੀ ਕਿ ਅਸਮਾਨ 'ਚ ਕੁਝ ਪਟਾਕਿਆਂ ਦੀ ਵਰਖਾ (Decoration of Golden Temple) ਹੋ ਰਹੀ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਟਾਕਿਆਂ ਦੀ ਦਸਤਕ ਇਕ ਅਦਭੁਤ ਨਜ਼ਾਰਾ ਪੇਸ਼ ਕਰ ਰਹੀ ਸੀ। ਅਲੌਕਿਕ ਆਤਿਸ਼ਬਾਜ਼ੀ ਨੂੰ ਦੇਖਣ ਪੁੱਜੀਆਂ ਸੰਗਤਾਂ ਨੇ ਕਿਹਾ। ਕਿ ਉਹ ਖੂਬਸੂਰਤ ਆਤਿਸ਼ਬਾਜ਼ੀ ਦਾ ਨਜ਼ਾਰਾ ਦੇਖ ਕੇ ਬਹੁਤ ਖੁਸ਼ ਹੋਏ।
ਇੱਥੇ ਜ਼ਿਕਰਯੋਗ ਹੈ ਕਿ ਸਵੇਰ ਤੋਂ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਲੱਖਾਂ ਦੀ ਗਿਣਤੀ ਚ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ ਅਤੇ ਅੱਜ ਦੇ ਦਿਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਹੈ। ਉੱਥੇ ਹੀ ਅੱਜ ਇਕਦਮ ਹੀ ਭਗਵੰਤ ਮਾਨ ਦਾ ਅੰਮ੍ਰਿਤਸਰ ਦਾ ਦੌਰਾ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਨੂੰ ਲੈ ਕੇ ਕਾਫ਼ੀ ਚਰਚਾ ਦਾ ਵਿਸ਼ਾ ਬਣਦਾ ਹੋਇਆ ਨਜ਼ਰ ਆ ਰਿਹਾ ਹੈ।
ਇਹ ਵੀ ਪੜ੍ਹੋ: ਪਰਿਵਾਰ ਸਮੇਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਸੀਐਮ ਭਗਵੰਤ ਮਾਨ