ਅੰਮ੍ਰਿਤਸਰ: ਜ਼ਿਲ੍ਹੇ ਦੇ ਛੇਹਰਟਾ ਥਾਣੇ ਦੇ ਵਡਾਲੀ ਗੁਰੂ ਦੇ ਕੋਲ ਸਥਿਤ ਇੱਕ ਘਰ ਵਿੱਚ ਨੌਜਵਾਨ ਦੀ ਗੋਲੀ ਲੱਗਣ ਕਾਰਣ ਮੌਤ ਹੋ ਗਈ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਮਾਂ ਦੀ ਕੁੱਝ ਮਹੀਨੇ ਪਹਿਲਾਂ ਮੌਤ ਹੋ ਗਈ ਸੀ।
ਇਸ ਕਾਰਨ ਉਹ ਮਾਨਸਿਕ ਤੌਰ ’ਤੇ ਵੀ ਪ੍ਰੇਸ਼ਾਨ ਸੀ ਅਤੇ ਉਸ ਨੇ ਖ਼ੁਦਕੁਸ਼ੀ ਕੀਤੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸੰਦੀਪ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਗੁਰਦੁਆਰਾ ਸ੍ਰੀ ਸੰਨ ਸਾਹਿਬ ਰੋਡ, ਗੁਰੂ ਕੀ ਵਡਾਲੀ ਛੇਹਰਟਾ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਕਰੀਬ 9 ਵਜੇ ਸੰਦੀਪ ਨੇ ਆਪਣੇ ਘਰ ਵਿੱਚ ਹੀ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮੌਤ ਦੇ ਕਾਰਨਾਂ ਦਾ ਸਪੱਸ਼ਟ ਤੌਰ ’ਤੇ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ। ਉਧਰ ਵਾਰਦਾਤ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ:- ਮੁਜ਼ੱਫਰਨਗਰ: ਕਿਸਾਨ ਮਹਾਪੰਚਾਇਤ ’ਚ ਲਏ ਗਏ ਵੱਡੇ ਫੈਸਲੇ