ਅੰਮ੍ਰਿਤਸਰ: ਪੰਜਾਬ ਵਿੱਚ ਕਾਨੂੰਨ ਵਿਵਸਥਾ ਦਿਨ ਪਰ ਦਿਨ ਵਿਗੜਦੀ ਜਾ ਰਹੀ ਹੈ। ਅਜਿਹਾ ਹੀ ਮਾਮਲਾ ਅੰਮ੍ਰਿਤਸਰ ਦਿਹਾਤੀ ਦੇ ਕਸਬਾ ਰਈਆ ਤੋਂ ਆਇਆ। ਜਿੱਥੇ 3 ਤੋਂ 4 ਮੋਟਰਸਾਇਕਲ ਸਵਾਰ ਲੁਟੇਰਿਆਂ ਵੱਲੋਂ ਸੁਨਿਆਰੇ ਦੀ ਦੁਕਾਨ ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇਸ ਦੌਰਾਨ ਲੁਟੇਰਿਆਂ ਵੱਲੋਂ ਹਥਿਆਰ ਦੀ ਨੋਕ ਉੱਤੇ ਸੁਨਿਆਰ ਨੂੰ ਸੋਨਾ ਦੇਣ ਨੂੰ ਕਹਿਣ ਉੱਤੇ ਦੁਕਾਨਦਾਰ ਵੱਲੋਂ ਬਚਾਅ ਵਿੱਚ ਆਪਣਾ ਪਿਸਤੌਲ ਕੱਢ ਲਿਆ ਗਿਆ। ਜਿਸ ਦੌਰਾਨ ਦੋਨੋ ਤਰਫ ਤੋਂ ਕਰੀਬ 6 -7 ਫਾਇਰ ਹੋਣ ਦੀ ਖ਼ਬਰ ਹੈ। ਸੂਤਰਾਂ ਅਨੁਸਾਰ ਇਸ ਦੌਰਾਨ ਇਕ ਲੁਟੇਰੇ ਨੂੰ ਕਾਬੂ ਕੀਤਾ ਗਿਆ ਹੈ ਅਤੇ 3 ਲੁਟੇਰਿਆਂ ਦੇ ਫਰਾਰ ਹੋਣ ਦੀ ਖ਼ਬਰ ਹੈ।
ਥਾਣਾ ਬਿਆਸ ਪੁਲਿਸ ਵੱਲੋਂ ਕਾਰਵਾਈ ਸੁਰੂ:- ਇਸ ਘਟਨਾ ਤੋਂ ਬਾਅਦ ਮੌਕੇ ਉੱਤੇ ਪਹੁੰਚੀ ਥਾਣਾ ਬਿਆਸ ਪੁਲਿਸ ਵੱਲੋਂ ਕਾਰਵਾਈ ਸੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਹੀ ਪੁਲਿਸ ਅਧਿਕਾਰੀ ਯਾਦਵਿੰਦਰ ਸਿੰਘ ਨੇ ਗੱਲਬਾਤ ਕਰਦਿਆ ਕਿਹਾ ਕਿ ਸਾਨੂੰ ਸਵਾ ਕੁ ਇੱਕ ਵਜੇ ਸੂਚਨਾ ਮਿਲੀ ਸੀ ਕਿ 4 ਮੁੰਡੇ ਆਏ ਸੀ, ਜਿਹਨਾਂ ਨੇ ਆਪਣੇ ਮੂੰਹ ਬੰਨ੍ਹੇ ਹੋਏ ਸਨ। ਜਿਹਨਾਂ ਵਿੱਚੋਂ 3 ਸਰਦਾਰ ਇੱਕ ਮੋਨਾ ਮੁੰਡਾ ਸੀ। ਜਿਹਨਾਂ ਨੇ ਆਉਦਿਆਂ ਹੀ ਦੀਪਕ ਜਿਊਲਰਜ਼ ਦੇ ਮਾਲਕ ਅਮਰ ਉੱਤੇ ਪਿਸਤੌਲ ਤਾਣ ਦਿੱਤੀ।
ਪੁਲਿਸ ਵੱਲੋਂ 1 ਲੁਟੇਰਾ ਕਾਬੂ:- ਇਸ ਦੌਰਾਨ ਹੀ ਪੁਲਿਸ ਅਧਿਕਾਰੀ ਯਾਦਵਿੰਦਰ ਸਿੰਘ ਨੇ ਕਿਹਾ ਅਮਰ ਸੁਨਿਆਰੇ ਨੇ ਦਲੇਰੀ ਦਿਖਾਉਂਦੇ ਹੋਏ ਆਪਣੇ ਲਾਇਸੈਂਸੀ ਹਥਿਆਰ ਨਾਲ ਇਹਨਾਂ ਲੁਟੇਰਿਆਂ ਉੱਤੇ ਫਾਇਰਿੰਗ ਕੀਤੀ। ਜਿਸ ਕਰਕੇ ਇਹ ਲੁਟੇਰੇ ਭੱਜ ਗਏ। ਫਿਲਹਾਲ ਪੁਲਿਸ ਨੇ ਮੌਕੇ ਉੱਤੇ ਪਹੁੰਚੇ ਕੇ ਇੱਕ ਨੌਜਵਾਨ ਨੂੰ ਕਾਬੂ ਕਰ ਲਿਆ ਹੈ ਅਤੇ ਇਹਨਾਂ ਦਾ ਇੱਕ ਮੋਟਰਸਾਇਕਲ ਵੀ ਪੁਲਿਸ ਨੇ ਕਬਜ਼ੇ ਵਿੱਚ ਲਿਆ ਹੈ।
ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰਾਜਸਥਾਨ ਪੁਲਿਸ ਵੱਲੋਂ ਜੈਪੁਰ ਵਿਖੇ ਲਿਜਾਇਆ ਗਿਆ:- ਜ਼ਿਲ੍ਹਾ ਬਠਿੰਡਾ ਦੀ ਕੇਂਦਰੀ ਜੇਲ੍ਹ ਤੋਂ 15 ਫਰਵਰੀ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ ਉੱਤੇ ਰਾਜਸਥਾਨ ਪੁਲਿਸ ਵੱਲੋਂ ਜੈਪੁਰ ਵਿਖੇ ਲਿਜਾਇਆ ਗਿਆ ਸੀ। ਹੁਣ ਦੇਰ ਰਾਤ ਰਾਜਸਥਾਨ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੁੜ ਬਠਿੰਡਾ ਦੀ ਕੇਂਦਰੀ ਜੇਲ੍ਹ ਛੱਡਣ ਪਹੁੰਚੀ ਤਾਂ ਜੇਲ੍ਹ ਪ੍ਰਸ਼ਾਸਨ ਵੱਲੋਂ ਰਾਤ ਹੋਣ ਕਾਰਨ ਜੇਲ੍ਹ ਵਿੱਚ ਲਿਜਾਉਣ ਤੋਂ ਮਨ੍ਹਾਂ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਦੇ ਸੀ ਆਈ ਏ ਸਟਾਫ ਵਿੱਚ ਰਾਹਦਾਰੀ ਲਈ ਰੱਖਿਆ ਗਿਆ ਹੈ ਅਤੇ ਸੀ ਆਈ ਏ ਸਟਾਫ ਦੇ ਆਲੇ-ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ।
ਇਹ ਵੀ ਪੜੋ:- Gangster Lawrence Bishnoi: ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਛੱਡਣ ਪਹੁੰਚੀ ਰਾਜਸਥਾਨ ਪੁਲਿਸ