ETV Bharat / state

ਸੀਐਮ ਮਾਨ ਵੱਲੋਂ ਪ੍ਰਾਈਵੇਟ ਸਕੂਲਾਂ 'ਤੇ ਸ਼ਿਕੰਜਾ ਕਸਣ ਤੋਂ ਬਾਅਦ ਪੇਰੈਂਟਸ ਐਸੋਸੀਏਸ਼ਨ 'ਚ ਖੁਸ਼ੀ ਦੀ ਲਹਿਰ

ਭਗਵੰਤ ਮਾਨ ਵੱਲੋਂ ਸਕੂਲਾਂ 'ਤੇ ਸਿਕੰਜਾ ਕਸਣ ਨਾਲ ਵਿਦਿਆਰਥੀਆਂ ਦੇ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਜੋ ਉਨ੍ਹਾਂ ਦੀ ਮੰਗ ਸੀ ਉਸ ਨੂੰ ਭਗਵੰਤ ਸਿੰਘ ਮਾਨ ਵੱਲੋਂ ਪੂਰਾ ਕੀਤਾ ਜਾ ਰਿਹਾ ਹੈ, ਜਿਸ ਦਾ ਉਹ ਧੰਨਵਾਦ ਕਰਦੇ ਹਨ।

ਸੀਐਮ ਮਾਨ ਵੱਲੋਂ ਪ੍ਰਾਈਵੇਟ ਸਕੂਲਾਂ 'ਤੇ ਸ਼ਿਕੰਜਾ ਕਸਣ ਤੋਂ ਬਾਅਦ ਪੇਰੈਂਟਸ ਐਸੋਸੀਏਸ਼ਨ 'ਚ ਖੁਸ਼ੀ ਦੀ ਲਹਿਰ
ਸੀਐਮ ਮਾਨ ਵੱਲੋਂ ਪ੍ਰਾਈਵੇਟ ਸਕੂਲਾਂ 'ਤੇ ਸ਼ਿਕੰਜਾ ਕਸਣ ਤੋਂ ਬਾਅਦ ਪੇਰੈਂਟਸ ਐਸੋਸੀਏਸ਼ਨ 'ਚ ਖੁਸ਼ੀ ਦੀ ਲਹਿਰ
author img

By

Published : Mar 31, 2022, 8:37 PM IST

ਅੰਮ੍ਰਿਤਸਰ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇਕ ਵਾਰ ਫਿਰ ਤੋਂ ਭਗਵੰਤ ਸਿੰਘ ਮਾਨ (Bhagwant Singh Mann) ਪੂਰੇ ਐਕਸ਼ਨ ਮੂਡ 'ਚ ਹਨ, ਉਥੇ ਹੀ ਪ੍ਰਾਈਵੇਟ ਸਕੂਲਾਂ ਦੀ ਲੁੱਟ-ਖਸੁੱਟ ਨੂੰ ਲੈ ਕੇ ਵੀ ਉਨ੍ਹਾਂ ਵੱਲੋਂ ਕੱਲ ਇਕ ਵੱਡਾ ਬਿਆਨ ਦਿੱਤਾ ਗਿਆ। ਜਿਸ ਵਿੱਚ ਕਿਹਾ ਗਿਆ ਕਿ ਪ੍ਰਾਈਵੇਟ ਸਕੂਲ ਦੇ ਪ੍ਰਿੰਸੀਪਲ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਵੱਲੋਂ ਕਿਸੇ ਵੀ ਬੱਚੇ ਨੂੰ ਫੀਸ ਨੂੰ ਲੈ ਕੇ ਤੰਗ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ।

ਜਿਸ ਨੂੰ ਲੈ ਕੇ ਪ੍ਰਾਈਵੇਟ ਸਕੂਲ ਦੇ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਵੁਆਇਸ ਆਫ ਪੇਰੈਂਟਸ ਐਸੋਸੀਏਸ਼ਨ ਵੱਲੋਂ ਇਸ ਦੀ ਖੁਸ਼ੀ ਜਤਾਈ ਗਈ। ਉਥੇ ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਜੋ ਉਨ੍ਹਾਂ ਦੀ ਮੰਗ ਸੀ ਉਸ ਨੂੰ ਭਗਵੰਤ ਸਿੰਘ ਮਾਨ ਵੱਲੋਂ ਪੂਰਾ ਕੀਤਾ ਜਾ ਰਿਹਾ ਹੈ, ਜਿਸ ਦਾ ਉਹ ਧੰਨਵਾਦ ਕਰਦੇ ਹਨ।

ਸੀਐਮ ਮਾਨ ਵੱਲੋਂ ਪ੍ਰਾਈਵੇਟ ਸਕੂਲਾਂ 'ਤੇ ਸ਼ਿਕੰਜਾ ਕਸਣ ਤੋਂ ਬਾਅਦ ਪੇਰੈਂਟਸ ਐਸੋਸੀਏਸ਼ਨ 'ਚ ਖੁਸ਼ੀ ਦੀ ਲਹਿਰ

ਪੰਜਾਬ ਵਿੱਚ ਲਗਾਤਾਰ ਹੀ ਪੇਰੈਂਟਸ ਐਸੋਸੀਏਸ਼ਨ ਵਾਲੇ ਪ੍ਰਾਈਵੇਟ ਸਕੂਲਾਂ ਦੇ ਖਿਲਾਫ ਧਰਨੇ ਪ੍ਰਦਰਸ਼ਨ ਕਰਦੇ ਹੋਏ ਨਜ਼ਰ ਆਉਂਦੇ ਸਨ। ਜਿਸ ਨੂੰ ਲੈ ਕੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਇਕ ਵੱਡਾ ਫ਼ੈਸਲਾ ਦਿੱਤਾ ਗਿਆ। ਜਿਸ ਵਿੱਚ ਪ੍ਰਾਈਵੇਟ ਸਕੂਲ ਦੇ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਗਏ ਕਿ ਉਹ ਕੋਈ ਵੀ ਫੀਸ ਚ ਵਾਧਾ ਨਾ ਕਰਨ ਜਿਸ ਨੂੰ ਲੈ ਕੇ ਪੇਰੈਂਟਸ ਐਸੋਸੀਏਸ਼ਨ ਵਿੱਚ ਕਾਫੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ।

2222 ਪੇਰੈਂਟਸ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਅਨੂਪ ਮੈਨੀ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜੋ ਫ਼ੈਸਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲਿਆ ਗਿਆ ਹੈ, ਉਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਕਿਉਂਕਿ ਲੰਮੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਪ੍ਰਾਈਵੇਟ ਸਕੂਲ ਦੇ ਪ੍ਰਿੰਸੀਪਲ ਅਤੇ ਨੁਮਾਇੰਦੇ ਆਮ ਲੋਕਾਂ ਦੇ ਉੱਤੇ ਕਾਫੀ ਬੋਝ ਪਾਉਂਦੇ ਹਨ।

ਜਿਸ ਨੂੰ ਲੈ ਕੇ ਭਗਵੰਤ ਸਿੰਘ ਮਾਨ ਵੱਲੋਂ ਇਹ ਫ਼ੈਸਲਾ ਕੀਤਾ ਗਿਆ ਹੈ ਉਨ੍ਹਾਂ ਕਿਹਾ ਕਿ ਇੱਕ ਟੋਲ ਫਰੀ ਨੰਬਰ ਵੀ ਜਾਰੀ ਹੋਣਾ ਚਾਹੀਦਾ ਹੈ, ਜੋ ਕਿ ਉਸੇ ਵਿਧਾਨ ਸਭਾ ਹਲਕੇ ਦੇ ਵਿੱਚ ਮੌਜੂਦ ਹਨ। ਜਿਸ 'ਤੇ ਜਦੋਂ ਮਰਜ਼ੀ ਜਗ੍ਹਾ ਤੇ ਕਿਸੇ ਵਿਅਕਤੀ ਨੂੰ ਅਤੇ ਖਾਸ ਤੌਰ 'ਤੇ ਬੱਚਿਆਂ ਦੇ ਮਾਂ ਬਾਪ ਉਸ ਉਪਰ ਆਪਣੀ ਸ਼ਿਕਾਇਤ ਦਰਜ ਕਰਵਾ ਸਕਣ। ਉਦੋਂ ਉਨ੍ਹਾਂ ਨੇ ਕਿਹਾ ਕਿ ਹੋਰ ਵੀ ਬਹੁਤ ਸਾਰੀਆਂ ਮੁਸ਼ਕਲਾਂ ਨੇ ਜਿਸ ਨੂੰ ਲੈ ਕੇ ਭਗਵੰਤ ਸਿੰਘ ਮਾਨ ਤੋਂ ਸਾਨੂੰ ਆਸ ਜਾਗਦੀ ਹੋਈ ਨਜ਼ਰ ਆ ਰਹੀ ਹੈ ਕਿ ਭਗਵੰਤ ਸਿੰਘ ਮਾਨ ਹੋਰ ਵੀ ਵੱਡੇ ਫ਼ੈਸਲੇ ਲੈਣਗੇ।

ਇੱਥੇ ਜ਼ਿਕਰਯੋਗ ਹੈ ਕਿ ਸਰਕਾਰੀ ਸਕੂਲਾਂ ਦੇ ਵਿੱਚ ਬੱਚੇ ਬਹੁਤ ਘੱਟ ਪੜ੍ਹਦੇ ਹਨ ਅਤੇ ਦਿੱਲੀ ਦੇ ਮਾਡਲ ਨੂੰ ਪੰਜਾਬ ਵਿੱਚ ਲਾਗੂ ਕਰਨ ਲਈ ਭਗਵੰਤ ਸਿੰਘ ਮਾਨ ਵੱਲੋਂ ਇਹ ਫ਼ੈਸਲੇ ਲਏ ਜਾ ਰਹੇ ਹਨ। ਉਸੇ ਫੈਸਲੇ ਦਾ ਹੁਣ ਪੇਰੈਂਟਸ ਐਸੋਸੀਏਸ਼ਨ ਵੱਲੋਂ ਵੀ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਹੁਣ ਭਗਵੰਤ ਸਿੰਘ ਮਾਨ ਹੋਰ ਵੀ ਵੱਡੇ ਫ਼ੈਸਲੇ ਪੰਜਾਬ ਦੇ ਲੋਕਾਂ ਵਾਸਤੇ ਲੈ ਸਕਦੇ ਹਨ ਹੁਣ ਵੇਖਣਾ ਹੋਵੇਗਾ ਕਿ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲ ਅਤੇ ਨੁਮਾਇੰਦੇ ਇਸ ਉੱਤੇ ਕੀ ਐਕਸ਼ਨ ਲੈਂਦੇ ਹਨ ਜਾਂ ਪੰਜਾਬ ਸਰਕਾਰ ਬਹੁਤ ਵੱਡੇ ਫ਼ੈਸਲੇ ਲੈ ਸਕਦੀ ਹੈ।

ਇਹ ਵੀ ਪੜ੍ਹੋ: ਕਿਸਾਨਾਂ ਨੇ ਉਤਾਰਿਆ ਚਿਪ ਵਾਲਾ ਮੀਟਰ, 'ਆਪ' ਸਰਕਾਰ ਖਿਲਾਫ ਕੱਢਿਆ ਗੁੱਸਾ

ETV Bharat Logo

Copyright © 2024 Ushodaya Enterprises Pvt. Ltd., All Rights Reserved.