ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਅੱਜ ਇਕ ਵਾਰ ਫਿਰ ਪੰਜਾਬ ਸਰਕਾਰ 'ਤੇ ਜੰਮ ਕੇ ਨਿਸ਼ਾਨੇ ਸਾਧੇ।
ਬਿਕਰਮ ਸਿੰਘ ਮਜੀਠੀਆ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਜਨਤਾ ਨਾਲ ਕੀਤਾ ਗਿਆ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਲਟਾ ਫਿਰ ਤੋਂ ਜਹਾਨ ਦੇ ਝੂਠੇ ਪ੍ਰਸ਼ਾਂਤ ਕਿਸ਼ੋਰ ਨੂੰ ਦੁਬਾਰਾ ਤੋਂ ਪੰਜਾਬ ਦੀਆਂ ਚੋਣਾਂ 'ਚ ਇਸਤੇਮਾਲ ਕਰਨ ਵਾਸਤੇ ਲਿਆ ਖੜ੍ਹਾ ਕੀਤਾ ਹੈ।
ਉਨ੍ਹਾਂ ਮੰਗ ਕੀਤੀ ਕਿ ਪ੍ਰਸ਼ਾਂਤ ਕਿਸ਼ੋਰ ਖ਼ਿਲਾਫ਼ ਪਹਿਲਾਂ ਹੀ ਅਪਰਾਧਿਕ ਮਾਮਲਾ ਦਰਜ ਹੋਣਾ ਚਾਹੀਦਾ ਹੈ ਕਿਉਂਕਿ ਪ੍ਰਸ਼ਾਂਤ ਕਿਸ਼ੋਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਵਾਉਣ ਵਿੱਚ ਸਭ ਤੋਂ ਵੱਡਾ ਰੋਲ ਪੰਜਾਬ ਸਰਕਾਰ ਨੂੰ ਦਿੱਤਾ ਗਿਆ ਸੀ।
ਬਿਕਰਮ ਮਜੀਠੀਆ ਨੇ ਹਰਿਆਣਾ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਜਾਣਬੁੱਝ ਕੇ ਉਨ੍ਹਾਂ ਨੂੰ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤੇ ਉਨ੍ਹਾਂ ਖ਼ਿਲਾਫ਼ ਜੋ ਧਾਰਾਵਾਂ ਲਗਾਈਆਂ ਗਈਆਂ ਹਨ ਉਹ ਵੀ ਬਿਲਕੁਲ ਝੂਠੀਆਂ ਹਨ। ਪੰਜਾਬ ਤੇ ਹਰਿਆਣਾ ਸਰਕਾਰ ਮਿਲ ਕੇ ਸਿਰਫ਼ ਲੋਕਾਂ ਨੂੰ ਬੇਵਕੂਫ਼ ਬਣਾ ਰਹੀ ਹੈ।
ਉਨ੍ਹਾਂ ਕਿਹਾ ਕਿ ਲੋਕ ਹੁਣ ਜਾਗਰੂਕ ਹੋ ਚੁੱਕੇ ਹਨ ਅਤੇ ਜੋ ਕਿਸਾਨਾਂ ਵਾਸਤੇ ਉਨ੍ਹਾਂ ਨੂੰ ਕਰਨ ਦੀ ਜ਼ਰੂਰਤ ਪਈ ਤਾਂ ਉਹ ਜ਼ਰੂਰ ਕਰਨਗੇ। ਉਨ੍ਹਾਂ ਕਿਹਾ ਕਿ ਰਾਣਾ ਕੇਪੀ ਸਿੰਘ ਵੱਲੋਂ ਪੰਜਾਬ ਸਰਕਾਰ ਨੂੰ ਆਪਣਾ ਸੰਸਦ ਹੈਂਡਓਵਰ ਕਰ ਦੇਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੀ ਹੀ ਆਵਾਜ਼ ਸੁਣ ਸਕਣ ਤੇ ਉਨ੍ਹਾਂ ਨੂੰ ਹੀ ਸੁਣਿਆ ਕਰਨ।