ਅੰਮ੍ਰਿਤਸਰ: ਕੋਰੋਨਾ ਦੇ ਲਗਾਤਾਰ ਘੱਟ ਰਹੇ ਕੇਸਾਂ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਖਾਸ ਰਾਹਤ ਦਿੱਤੀ ਗਈ ਸਿਹਤ ਵਿਭਾਗ ਵੱਲੋਂ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਏਅਰਪੋਰਟ 'ਤੇ 14 ਫਰਵਰੀ ਤੋਂ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਰਾਹਤ ਦਿੰਦਿਆਂ ਅੰਮ੍ਰਿਤਸਰ ਸਿਵਲ ਸਰਜਨ ਕਿਹਾ ਕਿ ਹੁਣ ਵਿਦੇਸ਼ਾਂ ਤੋਂ ਅਉਣ ਵਾਲੇ ਯਾਤਰੀਆਂ ਦੇ ਸੈਂਪਲ ਨਹੀਂ ਲਏ ਜਾਣਗੇ।
ਸਿਵਲ ਸਰਜਨ ਨੇ ਕਿਹਾ ਕਿ ਸਿਰਫ ਉਨ੍ਹਾਂ ਯਾਤਰੀਆਂ ਦੇ ਹੀ ਸੈਂਪਲ ਲਏ ਜਾਣਗੇ। ਜਿਨ੍ਹਾਂ ਵਿੱਚ ਕੋਈ ਵੀ ਵਿਅਕਤੀ ਕੋਰੋਨਾ ਵਾਇਰਸ ਸੰਬੰਧੀ ਲੱਛਣ ਨਜ਼ਰ ਆਉਣਗੇ, ਇਸ ਤੋਂ ਇਲਾਵਾ ਜਿਹੜੇ ਯਾਤਰੀਆਂ ਦੀ ਰਿਪੋਰਟ ਪਾਜੀਟਿਵ ਆਏ ਗੀ ਉਨ੍ਹਾਂ ਨੂੰ ਉਨ੍ਹਾਂ ਦੇ ਸੰਬੰਧਤ ਜਿਲ੍ਹੇਂ ਵਿੱਚ ਉਨ੍ਹਾਂ ਦੇ ਘਰਾਂ ਵਿਚ ਹੀ ਏਕਾਂਤਵਾਸ ਰੱਖਿਆ ਜਾਵੇਗਾ।
ਇਸ ਤੋਂ ਪਹਿਲਾਂ ਅੰਮ੍ਰਿਤਸਰ ਵਿਚ ਹੀ ਇਨ੍ਹਾਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਰੱਖਿਆ ਜਾਂਦਾ ਸੀ, ਭਾਰਤ ਸਰਕਾਰ ਵੱਲੋਂ ਇਟਲੀ ਸਣੇ 12 ਦੇਸ਼ਾਂ ਨੂੰ ਓਮੀਕਰੋਨ ਨਾਲ ਪ੍ਰਭਾਵਿਤ ਦੇਸ਼ਾਂ ਵਿੱਚ ਪਾਇਆ ਗਿਆ ਸੀ, ਉੱਥੇ ਹੀ ਹੁਣ ਕੋਰੋਨਾ ਦੇ ਘੱਟ ਰਹੇ ਕੇਸਾਂ ਨੂੰ ਲੈਕੇ ਸਿਹਤ ਵਿਭਾਗ ਵੱਲੋਂ ਹੁਣ ਇਨ੍ਹਾਂ ਦੇਸ਼ਾਂ ਨੂੰ ਸੂਚੀ ਵਿੱਚੋਂ ਬਾਹਰ ਕੱਢ ਦਿੱਤਾ ਹੈ।
ਇਹ ਵੀ ਪੜੋ:- ਚੋਣਾਂ ਲਈ ਭਾਜਪਾ ਦਾ ਸੰਕਲਪ ਪੱਤਰ ਕੀਤਾ ਜਾਰੀ