ਅੰਮ੍ਰਿਤਸਰ: ਅਜਨਾਲਾ ਵਿਖੇ ਬੀਤੇ ਕੁਝ ਦਿਨਾਂ ਤੋਂ ਚੋਰਾਂ ਦੇ ਹੌਂਸਲੇ ਵੱਧਦੇ ਨਜ਼ਰ ਆ ਰਹੇ ਹਨ ਅਤੇ ਚੋਰੀ ਦੀਆਂ ਵਾਰਦਾਤਾਂ ਵਿਚ ਵਾਧਾ ਹੋਇਆ ਹੈ। ਮਾਮਲਾ ਅਜਨਾਲਾ ਦੇ ਮੁੱਖ ਬਾਜ਼ਾਰ ਦਾ ਹੈ ਜਿੱਥੇ ਚੋਰਾਂ ਵੱਲੋਂ ਬੀਤੀ ਰਾਤ ਇੱਕ ਕੈਮਿਸਟ ਦੀ ਦੁਕਾਨ ਨੂੰ ਸੰਨ੍ਹ ਲਗਾ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ। ਚੋਰ ਦੁਕਾਨ ‘ਚੋਂ ਨਕਦ ਪੈਸੇ, ਦਵਾਈਆਂ ਦੇ ਨਾਲ-ਨਾਲ ਜਾਂਦੇ ਸਮੇਂ ਦੁਕਾਨ ‘ਚ ਲੱਗਾ ਇਨਵਰਟਰ ਵੀ ਚੋਰੀ ਕਰ ਲੈ ਗਏ।
ਇਸ ਸਬੰਧੀ ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਕੁਝ ਦਿਨ ਪਹਿਲਾਂ ਵੀ ਨਵੀਂ ਕੈਮਿਸਟ ਦੀ ਦੁਕਾਨ ਖੋਲ੍ਹੀ ਸੀ ਜਿੱਥੇ ਬੀਤੇ ਦਿਨੀਂ ਉਨ੍ਹਾਂ ਵੱਲੋਂ ਵੱਡੀ ਮਾਤਰਾ ‘ਚ ਦਵਾਈਆਂ ਲਿਆ ਕੇ ਰੱਖੀਆਂ ਸਨ। ਉਨ੍ਹਾਂ ਦੱਸਿਆ ਕਿ ਸਵੇਰੇ ਜਦੋਂ ਉਹ ਦੁਕਾਨ ‘ਤੇ ਆਏ ਤਾਂ ਵੇਖਿਆ ਕਿ ਦੀਵਾਰ ਦੀ ਕੰਧ ਟੁੱਟੀ ਹੋਈ ਸੀ ਅਤੇ ਦੁਕਾਨ ਦਾ ਸਾਰਾ ਸਮਾਨ ਚੋਰੀ ਹੋ ਚੁੱਕਾ ਸੀ।
ਉਨ੍ਹਾਂ ਦੱਸਿਆ ਕਿ ਦੁਕਾਨ ਦੇ ਗੱਲੇ ਵਿਚ ਕੁਝ ਪੈਸੇ ਵੀ ਸੀ। ਉਨ੍ਹਾਂ ਦੱਸਿਆ ਕਿ ਚੋਰ ਜਾਂਦੇ ਸਮੇ ਦੁਕਾਨ ਵਿੱਚ ਲੱਗਾ ਨਵਾ ਇਨਵਰਟਰ ਵੀ ਚੋਰੀ ਕਰ ਲੈ ਗਏ। ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਹੈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਕਰੀਬ ਢਾਈ ਲੱਖ ਦਾ ਨੁਕਸਾਨ ਹੋਇਆ ਹੈ।
ਇਸ ਘਟਨਾ ਸਬੰਧੀ ਪੁਲਿਸ ਨੇ ਦੱਸਿਆ ਕਿ ਪੀੜਤ ਵੱਲੋਂ ਉਨ੍ਹਾਂ ਨੂੰ ਚੋਰੀ ਦੀ ਜਾਣਕਾਰੀ ਦਿੱਤੀ ਗਈ ਹੈ। ਇਸਦੇ ਚੱਲਦੇ ਉਨ੍ਹਾਂ ਦੇ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:CCTV : ATM 'ਚੋਂ 4 ਲੱਖ ਚੋਰੀ ਕਰਨ ਦੀ ਵੀਡੀਓ ਆਈ ਸਾਹਮਣੇ