ETV Bharat / state

Explosion Near Golden Temple: ਅੰਮ੍ਰਿਤਸਰ 'ਚ ਮੁੜ ਧਮਾਕਾ, ਡੀਜੀਪੀ ਨੇ ਕਿਹਾ- "5 ਮੁਲਜ਼ਮ ਗ੍ਰਿਫਤਾਰ, ਸਰਾਂ ਦੇ ਬਾਥਰੂਮ ਵਿੱਚ IED ਅਸੈਂਬਲ ਕੀਤਾ ਗਿਆ ਸੀ" - ਅੰਮ੍ਰਿਤਸਰ ਦੇ ਦਰਬਾਰ ਸਾਹਿਬ

ਅੰਮ੍ਰਿਤਸਰ ਦੇ ਦਰਬਾਰ ਸਾਹਿਬ ਦੇ ਕੋਲ ਅੱਜ ਤੀਜਾ ਧਮਾਕਾ ਸੁਣਾਈ ਦਿੱਤਾ ਹੈ। ਇਹ ਧਮਾਕਾ ਗੂਰੂ ਰਾਮਦਾਸ ਸਰਾਂ ਦੇ ਕੋਲ ਗਲਿਆਰੇ ਵਾਲੇ ਪਾਸੇ ਹੋਇਆ ਹੈ। ਮੌਕੇ ਉੱਤੇ ਲਾਅ ਐਂਡ ਆਰਡਰ ਦੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਮੌਜੂਦ ਰਹੇ। 5 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਧਮਾਕੇ ਵਾਲੀ ਥਾਂ ਨੂੰ ਸੀਲ ਕੀਤਾ ਗਿਆ। ਧਮਾਕੇ ਨਾਲ ਕੋਈ ਨੁਕਸਾਨ ਨਹੀਂ ਹੋਇਆ। ਅੰਮ੍ਰਿਤਸਰ ਵਿੱਚ ਹੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਪ੍ਰੈਸ ਕਾਨਫਰੰਸ ਕਰ ਰਹੇ ਹਨ।

Explosion Near Golden Temple
Explosion Near Golden Temple
author img

By

Published : May 11, 2023, 6:09 AM IST

Updated : May 11, 2023, 11:13 AM IST

Explosion Near Golden Temple: ਦੇਰ ਰਾਤ ਦਰਬਾਰ ਸਾਹਿਬ ਕੋਲ ਹੋਇਆ ਤੀਜਾ ਧਮਾਕਾ

ਅੰਮ੍ਰਿਤਸਰ:
ਸ੍ਰੀ ਹਰਿਮੰਦਰ ਸਹਿਬ ਕੋਲ ਅੱਜ ਵੀਰਵਾਰ ਨੂੰ ਇਕ ਵਾਰ ਫਿਰ ਤੋਂ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ ਹੈ। ਇਸ ਵਾਰ ਧਮਾਕੇ ਦੀ ਥਾਂ ਵਿਰਾਸਤੀ ਮਾਰਗ ਨਹੀਂ, ਸਗੋਂ ਇਹ ਧਮਾਕਾ ਗੂਰੂ ਰਾਮਦਾਸ ਸਰਾਂ ਦੇ ਗਲਿਆਰੇ ਵਿੱਚ ਹੋਇਆ ਹੈ। ਪੰਜਾਬ ਪੁਲਿਸ ਨੇ ਕਿਹਾ ਕਿ ਇਸ ਗੱਲ ਦੀ ਸੰਭਾਵਨਾ ਹੈ ਕਿ ਵੀਰਵਾਰ ਤੜਕੇ ਸ੍ਰੀ ਗੁਰੂ ਰਾਮਦਾਸ ਨਿਵਾਸ ਦੇ ਨੇੜੇ ਅਤੇ ਲੰਗਰ ਹਾਲ ਕੋਲ, ਜੋ ਉੱਚੀ ਆਵਾਜ਼ ਸੁਣਾਈ ਦਿੱਤੀ, ਉਹ ਇੱਕ ਧਮਾਕੇ ਦੀ ਆਵਾਜ਼ ਸੀ। ਫਿਲਹਾਲ ਸਰਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਅੰਮ੍ਰਿਤਸਰ ਦੇ ਵਿਰਾਸਤੀ ਇਲਾਜ 'ਤੇ ਧਮਾਕਾ ਕਰਨ ਵਾਲੇ 5 ਲੋਕਾਂ 'ਚੋਂ ਇਕ ਗੁਰਦਾਸਪੁਰ ਦੇ ਪਿੰਡ ਆਦੀ ਦਾ ਰਹਿਣ ਵਾਲਾ ਹੈ, ਜੋ ਕਿ ਅੰਮ੍ਰਿਤਸਰ 'ਚ ਪਤਨੀ ਸਣੇ ਗ੍ਰਿਫਤਾਰ ਕੀਤਾ ਗਿਆ ਹੈ।

ਪੁਲਿਸ ਨੇ ਸੁਲਝਾਇਆ ਮਾਮਲਾ, 5 ਮੁਲਜ਼ਮ ਗ੍ਰਿਫਤਾਰ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦਿਆ ਜਾਣਕਾਰੀ ਸਾਂਝੀ ਕੀਤੀ ਹੈ ਕਿ ਇਸ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ। ਇਸ ਮਾਮਲੇ ਵਿੱਚ 5 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਡੀਜਪੀ ਯਾਦਵ ਇਸ ਮਾਮਲੇ ਦੇ ਸਬੰਧ ਵਿੱਚ ਹੋਰ ਖੁਲਾਸੇ ਕਰਨ ਲਈ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ 5 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਨੇ ਸਰਾਂ ਦੇ ਬਾਥਰੂਮ ਵਿੱਚ IED ਅਸੈਂਬਲ ਕੀਤਾ ਸੀ। ਮੁਲਜ਼ਮ ਆਜ਼ਾਦਵੀਰ ਅਤੇ ਅਮਰੀਕ ਸਿੰਘ ਨੇ IED ਅਸੈਂਬਲ ਕੀਤੇ ਸਨ। ਸੀਸੀਟੀਵੀ ਫੁਟੇਜ ਜ਼ਰੀਏ ਮੁਲਜ਼ਮਾਂ ਉੱਤੇ ਸ਼ਿਕੰਜਾ ਕੱਸਿਆ ਗਿਆ। ਆਜ਼ਾਦਵੀਰ ਕੋਲੋਂ ਵਿਸਫੋਟਕ ਰਿਕਵਰ ਹੋਇਆ ਹੈ। ਇਕ ਹੋਰ ਮੁਲਜ਼ਮ ਹਰਜੀਤ ਕੋਲ ਪਟਾਕੇ ਬਣਾਉਣ ਦਾ ਲਾਇਸੈਂਸ ਹੈ।

  • Amritsar low intensity explosion cases solved

    5 persons arrested

    Press Conference will be held in #Amritsar @PunjabPoliceInd committed to maintaining peace and harmony in Punjab as per directions of CM @BhagwantMann

    — DGP Punjab Police (@DGPPunjabPolice) May 11, 2023 " class="align-text-top noRightClick twitterSection" data=" ">

ਤੀਜੀ ਵਾਰ ਧਮਾਕਾ:
ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ, ਤੜਕੇ 12:15 ਵਜੇ ਤੋਂ 12:30 ਵਜੇ ਦੇ ਆਸਪਾਸ ਇੱਕ ਜ਼ੋਰਦਾਰ ਆਵਾਜ਼ ਸੁਣਾਈ ਦਿੱਤੀ। ਸੰਭਾਵਨਾ ਹੈ ਕਿ ਇਹ ਇੱਕ ਹੋਰ ਧਮਾਕਾ ਹੋ ਸਕਦਾ ਹੈ। ਇਸ ਦੀ ਪੁਸ਼ਟੀ ਅਜੇ ਬਾਕੀ ਹੈ। ਇਮਾਰਤ ਦੇ ਪਿਛਲੇ ਪਾਸੇ ਸਾਨੂੰ ਕੁਝ ਟੁਕੜੇ ਮਿਲੇ ਹਨ, ਪਰ ਹਨੇਰਾ ਹੋਣ ਕਰਕੇ ਅਸੀਂ ਇਸ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੇ ਹਾਂ ਜਿਸ ਤੋਂ ਬਾਅਦ ਹੀ ਸਾਫ਼ ਹੋਵੇਗਾ ਕਿ ਇਹ ਧਮਾਕਾ ਕਿਸ ਕਿਸਮ ਅਤੇ ਤਰੀਕੇ ਦਾ ਹੈ। ਇਸ ਸਬੰਧੀ ਟੀਮ ਪਿੱਛੇ ਜਾਂਚ ਕਰ ਰਹੀ ਹੈ। ਜਾਂਚ ਤੋਂ ਬਾਅਦ ਹੀ ਸਾਫ ਹੋ ਪਾਵੇਗਾ ਕਿ ਇਹ ਧਮਾਕਾ ਪਹਿਲਾਂ ਵਾਂਗ ਹੈ ਜਾਂ ਕਿਵੇਂ ਕੀਤਾ ਗਿਆ ਹੈ।"

Explosion Near Golden Temple
ਦੇਰ ਰਾਤ ਦਰਬਾਰ ਸਾਹਿਬ ਕੋਲ ਮੁੜ ਹੋਇਆ ਧਮਾਕਾ, 6 ਦਿਨਾਂ 'ਚ ਇਹ ਤੀਜਾ ਧਮਾਕਾ

ਧਮਾਕਾ ਕਰਨ ਤੋਂ ਬਾਅਦ ਮੁਲਜ਼ਮ ਗਲਿਆਰੇ ਵਿੱਚ ਸੁੱਤੇ: ਤਲਾਸ਼ੀ ਲੈਣ 'ਤੇ ਲੰਗਰ ਹਾਲ ਨੇੜੇ ਸ਼੍ਰੀ ਗੁਰੂ ਰਾਮਦਾਸ ਸਰਾਏ ਤੋਂ ਇਕ ਜੋੜੇ ਸਮੇਤ 5 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਕੋਲੋਂ 8 ਬੰਬ ਵੀ ਬਰਾਮਦ ਹੋਏ ਹਨ। ਤਲਾਸ਼ੀ ਦੌਰਾਨ ਸਰਾਏ ਦੇ ਸੀਸੀਟੀਵੀ ਫੁਟੇਜ ਤੋਂ ਦੋ ਸ਼ੱਕੀ ਵਿਅਕਤੀਆਂ ਦੀ ਪਛਾਣ ਕੀਤੀ ਗਈ। ਉਨ੍ਹਾਂ ਨੂੰ ਵਰਾਂਡੇ ਵਿਚ ਆਉਂਦੇ-ਜਾਂਦੇ ਦੇਖਿਆ ਜਾ ਸਕਦਾ ਹੈ। ਉਸ ਦੀ ਫੋਟੋ ਵੀ ਸਾਹਮਣੇ ਆ ਚੁੱਕੀ ਹੈ। ਪੁਲਸ ਸੂਤਰਾਂ ਮੁਤਾਬਕ ਧਮਾਕੇ ਤੋਂ ਬਾਅਦ ਦੋਵੇਂ ਸਰਾਏ ਦੇ ਵਰਾਂਡੇ 'ਚ ਸੌਂ ਗਏ। ਕਿਹਾ ਜਾ ਰਿਹਾ ਹੈ ਕਿ ਉਸ ਨੇ ਬੰਬ ਛੱਤ ਜਾਂ ਖਿੜਕੀ ਤੋਂ ਸੁੱਟਿਆ ਸੀ।

ਦੋ ਸ਼ੱਕੀਆਂ ਕੋਲੋ ਸ਼ੱਕੀ ਬੈਗ ਤੇ ਬਾਹਰੋਂ ਪੱਤਰ ਵੀ ਬਰਾਮਦ: ਪੁਲਿਸ ਰਾਤ ਨੂੰ ਹੀ ਉਥੇ ਪਹੁੰਚ ਗਈ ਅਤੇ ਧਮਾਕੇ ਵਾਲੀ ਜਗ੍ਹਾ ਨੂੰ ਸੀਲ ਕਰ ਦਿੱਤਾ। ਫੋਰੈਂਸਿਕ ਟੀਮਾਂ ਮੌਕੇ ਤੋਂ ਸੈਂਪਲ ਲੈ ਰਹੀਆਂ ਹਨ। 2 ਸ਼ੱਕੀਆਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਨਵ ਵਿਆਹਿਆ ਜੋੜਾ ਸਰਾਂ ਦੇ ਕਮਰੇ ਨੰਬਰ 225 ਵਿੱਚ ਠਹਿਰੇ ਹੋਏ ਸਨ। ਉਨ੍ਹਾਂ ਕੋਲੋਂ ਇਕ ਸ਼ੱਕੀ ਬੈਗ ਵੀ ਬਰਾਮਦ ਹੋਇਆ ਹੈ। ਦੋਵੇਂ ਗੁਰਦਾਸਪੁਰ ਦੇ ਰਹਿਣ ਵਾਲੇ ਹਨ। ਸੂਤਰਾਂ ਅਨੁਸਾਰ ਪੁਲਿਸ ਨੂੰ ਮੌਕੇ ਤੋਂ ਇੱਕ ਪੱਤਰ ਵੀ ਮਿਲਿਆ ਹੈ ਜਿਸ ਨੂੰ ਪੁਲਿਸ ਅਧਿਕਾਰੀਆਂ ਨੇ ਕਬਜ਼ੇ ਵਿੱਚ ਲੈ ਲਿਆ ਹੈ। ਹਾਲਾਂਕਿ, ਪੁਲਿਸ ਅਧਿਕਾਰੀਆਂ ਨੇ ਇਸ ਬਾਰੇ ਕੁਝ ਨਹੀਂ ਕਿਹਾ ਕਿ ਇਸ ਪੱਤਰ ਵਿੱਚ ਕੀ ਲਿਖਿਆ ਹੈ ਅਤੇ ਕੀ ਇਸ ਦਾ ਧਮਾਕੇ ਨਾਲ ਕੋਈ ਸਬੰਧ ਹੈ ਜਾਂ ਨਹੀਂ।

  1. Jammu-Kashmir News: NIA ਨੇ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨਾਂ ਨਾਲ ਜੁੜੇ ਤਿੰਨ ਮੁਲਜ਼ਮਾਂ ਦੀ ਜਾਇਦਾਦ ਕੀਤੀ ਕੁਰਕ
  2. ਦੁਕਾਨ 'ਚ ਅਚਾਨਕ ਅੱਗ ਲੱਗਣ ਨਾਲ ਸੜ ਕੇ ਸੁਆਹ ਹੋਇਆ ਲੱਖਾਂ ਦਾ ਸਾਮਾਨ, ਦੁਕਾਨਦਾਰ ਦਾ ਰੋ-ਰੋ ਬੁਰਾ ਹਾਲ
  3. ਮਰੀਜ਼ ਦੇ ਜ਼ਖਮ 'ਤੇ ਪੱਟੀ ਕਰਦਾ ਭੜਕਿਆ ਡਾਕਟਰ, ਕੈਂਚੀ ਨਾਲ ਵਾਰ ਕਰਕੇ ਕਰ ਦਿੱਤਾ ਕਤਲ

ਇਸ ਤੋਂ ਪਹਿਲਾਂ ਹੈਰੀਟੇਜ ਸਟਰੀਟ ਵਿੱਚ ਹੋਏ 2 ਵਾਰ ਧਮਾਕੇ:
ਦੱਸ ਦਈਏ ਕਿ ਇਸ ਤੋਂ ਪਹਿਲਾਂ ਬੀਤੇ ਸ਼ਨੀਵਾਰ 6 ਮਈ ਨੂੰ ਪਹਿਲਾਂ ਧਮਾਕਾ ਅਤੇ ਫਿਰ ਸੋਮਵਾਰ 8 ਮਈ ਨੂੰ ਦੂਜਾ ਧਮਾਕਾ ਹੋਇਆ। ਦੂਜੇ ਧਮਾਕੇ ਤੋਂ ਬਾਅਦ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਗਿਆ, ਹਾਲਾਂਕਿ ਪਹਿਲੇ ਧਮਾਕੇ ਨੂੰ ਪੁਲਿਸ ਰੇਸਤਰਾਂ ਵਿੱਚ ਲੱਗੀ ਚਿਮਨੀ ਵਿੱਚ ਗੈਸ ਭਰਨ ਕਾਰਨ ਹੋਣ ਦਾ ਖਦਸ਼ਾ ਜਤਾਇਆ ਸੀ। ਦੂਜੇ ਧਮਾਕੇ ਤੋਂ ਬਾਅਦ ਉਸ ਮਾਮਲੇ ਦੀ ਜਾਂਚ ਲਈ NIA ਅਤੇ NSG ਟੀਮਾਂ ਵੀ ਪਹੁੰਚੀਆਂ ਸਨ। ਉਨ੍ਹਾਂ ਨੇ ਮੌਕੇ ਉੱਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਸੈਂਪਲ ਇੱਕਠੇ ਕੀਤੇ ਸਨ। ਉਸ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਵੀ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਸੀ।

ਦੂਜੇ ਧਮਾਕੇ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਦਾ ਬਿਆਨ :-

''ਸ਼ਨੀਵਾਰ ਤੇ ਸੋਮਵਾਰ ਨੂੰ ਹੋਏ ਧਮਾਕੇ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਦੌਰਾਨ ਘੱਟ ਤੀਬਰਤਾ ਵਾਲਾ ਧਮਾਕਾ ਹੋਇਆ ਹੈ। ਉਨ੍ਹਾਂ ਕਿਹਾ ਸਾਡੀ ਫੌਰੈਂਸਿਕ ਟੀਮ ਵੀ ਜਾਂਚ ਕਰ ਰਹੀ ਹੈ। ਕੋਈ ਵੀ ਐਂਗਲ ਰੂਲ ਆਊਟ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਮੌਕੇ ਉੱਤੇ ਕੋਈ ਵੀ ਡੇਟੋਨੇਟਰ ਨਹੀਂ ਮਿਲਿਆ। ਪੰਜਾਬ ਵਿੱਚ ਸ਼ਾਂਤੀ ਭੰਗ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਲੋਕਾਂ ਨੂੰ ਅਫ਼ਵਾਹਾਂ ਤੋਂ ਬੱਚਣ ਚਾਹੀਦਾ ਹੈ। ਇਹ ਕਿਸੇ ਸ਼ਰਾਰਤੀ ਅਨਸਰ ਦੀ ਸ਼ਰਾਰਤ ਹੈ ਜਾਂ ਕਿਸੇ ਸੰਗਠਨ ਵੱਲੋਂ ਇਸ ਨੂੰ ਅੰਜਾਮ ਦਿੱਤਾ ਗਿਆ ਹੈ। ਇਸ ਦੀ ਸਾਇੰਟੀਫਿਕਲੀ ਤੇ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ। ਇਹ ਸਭ ਕੁਝ ਜਾਂਚ ਦਾ ਵਿਸ਼ਾ ਹੈ। ਵਿਸਫੋਟਕ ਸਮਗਰੀ ਨੂੰ ਕੰਟੇਨਰ ਵਿੱਚ ਰੱਖਿਆ ਗਿਆ ਜਿਸ ਨਾਲ ਆਵਾਜ਼ ਬਹੁਤ ਤੇਜ਼ ਆਈ, ਪਰ ਧਮਾਕਾ ਇੰਨੀ ਤੇਜ਼ ਨਹੀਂ ਸੀ। ਇਸ ਦੌਰਾਨ ਮਾਮੂਲੀ ਸੱਟਾਂ ਵਜੀਆਂ ਹਨ।'' - ਗੌਰਵ ਯਾਦਵ ਡੀਜੀਪੀ ਪੰਜਾਬ

ਦੱਸ ਦਈਏ ਕਿ ਧਮਾਕੇ ਤੋਂ ਬਾਅਦ ਸ਼ਰਧਾਲੂਆਂ ਵਿੱਚ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਫਿਲਹਾਲ ਪੁਲਿਸ ਅਧਿਕਾਰੀ ਮੌਕੇ ਉੱਤੇ ਪਹੁੰਚ ਚੁੱਕੇ ਹਨ ਅਤੇ ਘਟਨਾ ਦੀ ਜਾਂਚ ਕਰ ਰਹੇ ਹਨ।

Last Updated : May 11, 2023, 11:13 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.