ਅੰਮ੍ਰਿਤਸਰ: ਕਿਸਾਨੀ ਅੰਦੋਲਨ ਨੂੰ ਲੈ ਕੇ ਅੱਜ ਅਰਵਿੰਦ ਕੇਜਰੀਵਾਲ ਵੱਲੋਂ ਮੋਗਾ ਦੇ ਬਾਘਾਪੁਰਾਣਾ ਵਿੱਚ ਵਿਸ਼ਾਲ ਕਿਸਾਨ ਮਹਾ ਪੰਚਾਇਤ ਰੈਲੀ ਕੀਤੀ ਜਾ ਰਹੀ ਹੈ। ਜਿਸ ਵਿਚ ਉਹ ਖੁਦ ਮੁੱਖ ਮਹਿਮਾਨ ਵਜੋਂ ਪਹੁੰਚ ਸੰਬੋਧਨ ਕਰ ਰਹੇ ਹਨ। ਆਪਣੇ ਮਹਿਬੂਬ ਨੇਤਾ ਦਾ ਸਵਾਗਤ ਕਰਨ ਲਈ ਹਜ਼ਾਰਾਂ ਦੀ ਗਿਣਤੀ ਦੇ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਬਾਘਾਪੁਰਾਣਾ ਲਈ ਰਵਾਨਾ ਹੋਏ।
ਬਾਘਾਪੁਰਾਣਾ ਜਾਂਦੇ ਸਮੇਂ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਜੋ ਕਿ ਦਿੱਲੀ ਦੇ ਮੁੱਖ ਮੰਤਰੀ ਹਨ ਅਤੇ ਪਾਰਟੀ ਦੇ ਸੁਪਰੀਮੋ ਹਨ ਉਹ ਉੱਥੇ ਪਹੁੰਚ ਰਹੇ ਹਨ ਅਤੇ ਆਪਣੇ ਮਹਿਬੂਬ ਨੇਤਾ ਦਾ ਸਵਾਗਤ ਕਰਨ ਲਈ ਉਹ ਉਥੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਜੋ ਜੋ ਚੀਜ਼ਾਂ ਕਿਸਾਨ ਅੰਦੋਲਨ ਵਿੱਚ ਚਾਹੀਦੀਆਂ ਸਨ ਉਹ ਸਾਰੀਆਂ ਚੀਜ਼ਾਂ ਕੇਜਰੀਵਾਲ ਸਰਕਾਰ ਨੇ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਬੇਸ਼ਕ ਕੋਰੋਨਾ ਵਾਇਰਸ ਦਾ ਬੋਲਬਾਲਾ ਹੈ ਪਰ ਅਸੀਂ ਆਪਣੀ ਹਿਫ਼ਾਜ਼ਤ ਕਰ ਕੇ ਚੱਲ ਰਹੇ ਹਾਂ। ਜਿਸ ਤਰ੍ਹਾਂ ਕਿ ਹਰ ਇਕ ਵਰਕਰ ਨੂੰ ਸੈਨੇਟਾਈਜ਼ਰ ਦਿੱਤਾ ਜਾ ਰਿਹਾ ਹੈ ਮੂੰਹ 'ਤੇ ਪਾਉਣ ਵਾਸਤੇ ਮਾਸਕ ਵੀ ਦਿੱਤਾ ਜਾ ਰਿਹਾ ਹੈ ਅਤੇ ਹਰ ਲੋੜੀਂਦੀ ਚੀਜ਼ ਮੁਹੱਈਆ ਕਰਵਾਈ ਗਈ।