ETV Bharat / state

ਰਾਣਾ ਕੰਦੋਵਾਲੀਆ ਕਤਲ ਕਾਂਡ 'ਚ ਤਿੰਨ ਦੋਸ਼ੀ ਗ੍ਰਿਫਤਾਰ

ਕੰਦੋਵਾਲੀਆ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿੱਚ ਕਿਸੇ ਮਰੀਜ਼ ਦਾ ਹਾਲ ਚਾਲ ਜਾਨਣ ਲਈ ਪਹੁੰਚਿਆ ਸੀ। ਜਿਸ ਦੌਰਾਨ ਆਈ.ਸੀ.ਯੂ ਦੇ ਕੋਲ ਪਹੁੰਚਿਆ ਤਾਂ ਉਸ ਉਪਰ ਚਾਰ ਪੰਜ ਅਣਪਛਾਤੇ ਨੌਜਵਾਨਾਂ ਨੇ ਹੱਥਾਂ ਵਿੱਚ ਪਿਸਟਲ ਅਤੇ ਰਿਵਾਲਵਰਾਂ ਨਾਲ ਰਾਣਾ ਕੰਦੋਵਾਲੀਆ ਤੇ ਉਸ ਦਾ ਸਾਥੀ ਤੇਜਬੀਰ ਸਿੰਘ ਨੂੰ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾਈਆਂ।

ਰਾਣਾ ਕੰਦੋਵਾਲੀਆ ਕਤਲ ਕਾਂਡ 'ਚ ਤਿੰਨ ਦੋਸ਼ੀ ਗ੍ਰਿਫਤਾਰ
ਰਾਣਾ ਕੰਦੋਵਾਲੀਆ ਕਤਲ ਕਾਂਡ 'ਚ ਤਿੰਨ ਦੋਸ਼ੀ ਗ੍ਰਿਫਤਾਰ
author img

By

Published : Aug 11, 2021, 7:19 PM IST

ਅੰਮ੍ਰਿਤਸਰ : ਪਿਛਲੇ ਦਿਨੀਂ ਅੰਮ੍ਰਿਤਸਰ ਵਿੱਚ ਰਾਣਾ ਕੰਦੋਵਾਲ ਨਾਮ ਦੇ ਨੌਜਵਾਨ ਦਾ ਕਤਲ ਹੋਇਆ ਅਤੇ ਕਤਲ ਦੌਰਾਨ ਸੋਸ਼ਲ ਮੀਡੀਆ 'ਤੇ ਜੱਗੂ ਭਗਵਾਨਪੁਰੀਆ ਗਰੁੱਪ ਨੇ ਇਸ ਕਤਲ ਦੀ ਜ਼ਿੰਮੇਵਾਰੀ ਚੁੱਕੀ। ਜਿਸ ਤੋਂ ਬਾਅਦ ਇਹ ਕੇਸ ਪੁਲਿਸ ਲਈ ਸਿਰਦਰਦੀ ਬਣਦਾ ਜਾ ਰਿਹਾ ਸੀ ਅਤੇ ਹੁਣ ਪੁਲਿਸ ਵੱਲੋਂ ਇਸ ਕੇਸ 'ਤੇ ਕਾਰਵਾਈ ਕਰਦੇ ਹੋਏ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਰਾਣਾ ਕੰਦੋਵਾਲੀਆ ਕਤਲ ਕਾਂਡ 'ਚ ਤਿੰਨ ਦੋਸ਼ੀ ਗ੍ਰਿਫਤਾਰ

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਪਿਛਲੇ ਕੁਝ ਦਿਨ ਪਹਿਲੇ ਰਣਵੀਰ ਸਿੰਘ ਉਰਫ ਰਾਣਾ ਕੰਦੋਵਾਲੀਆ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿੱਚ ਕਿਸੇ ਮਰੀਜ਼ ਦਾ ਹਾਲ ਚਾਲ ਜਾਨਣ ਲਈ ਪਹੁੰਚਿਆ ਸੀ। ਜਿਸ ਦੌਰਾਨ ਆਈ.ਸੀ.ਯੂ ਦੇ ਕੋਲ ਪਹੁੰਚਿਆ ਤਾਂ ਉਸ ਉਪਰ ਚਾਰ ਪੰਜ ਅਣਪਛਾਤੇ ਨੌਜਵਾਨਾਂ ਨੇ ਹੱਥਾਂ ਵਿੱਚ ਪਿਸਟਲ ਅਤੇ ਰਿਵਾਲਵਰਾਂ ਨਾਲ ਰਾਣਾ ਕੰਦੋਵਾਲੀਆ ਤੇ ਉਸ ਦਾ ਸਾਥੀ ਤੇਜਬੀਰ ਸਿੰਘ ਨੂੰ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾਈਆਂ।

ਇਸ ਦੌਰਾਨ ਹਮਲੇ ਵਿੱਚ ਰਾਣਾ ਕੰਦੋਵਾਲੀਆ ਤੇ ਤੇਜਬੀਰ ਸਿੰਘ ਅਤੇ ਹਸਪਤਾਲਾਂ ਸਕਿਉਰਿਟੀ ਗਾਰਡ ਦੇ ਉਤੇ ਵੀ ਗੋਲੀਆਂ ਚਲਾ ਦਿੱਤੀਆਂ ਅਤੇ ਜਿਸ ਦੌਰਾਨ ਰਾਣਾ ਕੰਦੋਵਾਲੀ ਦੀ ਮੌਤ ਹੋ ਗਈ ਤੇ ਨੌਜਵਾਨ ਉਥੋਂ ਫਰਾਰ ਹੋ ਗਏ। ਅੱਗੇ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਪੁਲੀਸ ਵੱਲੋਂ ਵੱਖ-ਵੱਖ ਪਾਰਟੀਆਂ ਬਣਾ ਕੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਸੀ।

ਇੰਸਪੈਕਟਰ ਇੰਦਰਜੀਤ ਸਿੰਘ, ਇੰਚਾਰਜ ਸੀ.ਆਈ.ਏ. ਸਟਾਫ਼ ਅੰਮ੍ਰਿਤਸਰ ਦੀ ਟੀਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਗੁਪਤ ਸੂਚਨਾ ਦੇ ਅਧਾਰ 'ਤੇ ਦੋਸ਼ੀ (1) ਗੁਰਮਿੰਦਰਜੀਤ ਸਿੰਘ ਉਰਫ ਰੇਪੀ ਮਾਹ (2) ਗੁਰਪ੍ਰੀਤ ਸਿੰਘ ਉਰਫ ਗੋਪੀ (3) ਨਨਿਤ ਸ਼ਰਮਾ ਉਰਫ ਸੌਰਵ ਕੋਲੋਂ ਇੱਕ ਪਿਸਟਲ ਸਮੇਤ 7 ਰੌਂਦ ਜਿੰਦਾ ਬਰਾਮਦ ਕੀਤੇ ਗਏ।

ਇਹ ਵੀ ਪੜ੍ਹੋ:ਜਾਣੋ ਕਿਉਂ, ਨਾਬਾਲਿਗ ਬੱਚੀ ਨੇ ਆਪਣੀ ਹੀ ਮਾਂ ਦਾ ਕੀਤਾ ਕਤਲ

ਪੁਲਿਸ ਦਾ ਕਹਿਣਾ ਹੈ ਕਿ ਅਜੇ ਮਾਣਯੋਗ ਅਦਾਲਤ ਵੱਲੋਂ ਰਿਮਾਂਡ ਲੈ ਕੇ ਅੱਗੇ ਦੀ ਪੁੱਛਗਿੱਛ ਕੀਤੀ ਜਾ ਰਹੀ ਅਤੇ ਬਾਕੀ ਭਗੌੜੇ ਸਾਥੀਆਂ ਨੂੰ ਵੀ ਫੜਨ ਲਈ ਪੁਲਿਸ ਪਾਰਟੀਆਂ ਲੱਗੀਆਂ ਹੋਈਆਂ ਹਨ ਫਿਲਹਾਲ ਅੱਗੇ ਦੀ ਤਫਤੀਸ਼ ਜਾਰੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.