ਅੰਮ੍ਰਿਤਸਰ: ਜ਼ਿਲ੍ਹੇ ’ਚ ਪੁਲਿਸ ਨੇ 14 ਸਾਲਾ ਨਬਾਲਿਗ ਲੜਕੀ ਨਾਲ ਬਲਾਤਕਾਰ ਕਰਨ ਦੇ ਮਾਮਲੇ ’ਚ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸ ਦਈਏ ਕਿ ਅੰਮ੍ਰਿਤਸਰ ਦੇ ਇੱਕ ਪਿੰਡ ’ਚ ਇੱਕ ਮਹਿਲਾ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸਦੀ 14 ਸਾਲ ਦੀ ਨਬਾਲਿਗ ਲੜਕੀ ਨੂੰ ਤਿੰਨ ਨੌਜਵਾਨਾਂ ਨੇ ਵਰਗਲਾ ਕੇ ਘਰੋਂ ਬਾਹਰ ਬੁਲਾਇਆ ਅਤੇ ਫਿਰ ਉਸ ਨੂੰ ਅਗਵਾ ਕਰਕੇ ਲੈ ਗਏ ਇਸ ਤੋਂ ਬਾਅਦ ਉਸਦ ਨਾਲ ਸਮੂਹਿਕ ਬਲਾਤਕਾਰ ਕੀਤਾ। ਪੀੜਤ ਦੀ ਮਾਂ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਤਿੰਨ ਨੌਜਵਾਨਾਂ ਖਿਲਾਫ ਮਾਮਲਾ ਦਰਜ ਕੀਤਾ ਸੀ। ਜਿਸ ਤੋਂ ਬਾਅਦ ਕਾਰਵਾਈ ਕਰਦੇ ਹੋਏ ਪੁਲਿਸ ਨੇ ਤਿਨਾਂ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਪੁਲਿਸ ਨੇ ਮੁਲਜ਼ਮ ਕੀਤੇ ਕਾਬੂ
ਮਾਮਲੇ ਸਬੰਧੀ ਜਾਂਚ ਅਧਿਕਾਰੀ ਨੇ ਦੱਸਿਆ ਕਿ ਪੀੜਤ ਨਬਾਲਿਗ ਲੜਕੀ ਦੀ ਮਾਂ ਨੇ ਉਨ੍ਹਾਂ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸਦੀ ਧੀ ਨਾਲ ਤਿੰਨ ਨੌਜਵਾਨਾਂ ਨੇ ਸਮੂਹਿਕ ਬਲਾਤਕਾਰ ਕੀਤਾ ਹੈ। ਪੀੜਤ ਦੀ ਮਾਂ ਦੀ ਸ਼ਿਕਾਇਤ ਦੇ ਆਧਾਰ ’ਤੇ ਉਨ੍ਹਾਂ ਨੇ ਤਿੰਨਾਂ ਨੌਜਵਾਨਾਂ ਖਿਲਾਫ ਮਾਮਲਾ ਦਰਜ ਕੀਤਾ ਸੀ। ਮਾਮਲੇ ’ਤੇ ਮਸਤੈਦੀ ਨਾਲ ਕਾਰਵਾਈ ਕਰਦੇ ਹੋਏ ਪੁਲਿਸ ਨੇ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਫਿਲਹਾਲ ਤਿੰਨੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।