ETV Bharat / state

ਸੜਕ ਹਾਦਸੇ ਵਿੱਚ ਇਕੋ ਪਰਿਵਾਰ ਦੇ ਤਿੰਨ ਮੈਬਰਾਂ ਦੀ ਮੌਤ, ਇੱਕ ਗੰਭੀਰ ਜਖਮੀ - ਸੜਕ ਹਾਦਸੇ

ਅਜਨਾਲਾ ਵਿਖੇ ਰਾਤ ਸੜਕ ਹਾਦਸੇ ਵਿੱਚ ਇਕੋ ਪਰਿਵਾਰ ਦੇ ਤਿੰਨ ਮੈਬਰਾਂ ਦੀ ਮੌਤ ਹੋ ਜਾਣ ਦੀ ਖਬਰ ਪ੍ਰਾਪਰ ਹੋਈ ਹੈ, ਜਦਕਿ ਇਕ ਗੰਭੀਰ ਰੂਪ ਵਿਚ ਜਖਮੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।

road accident at Ajnala at Amritsar
Etv Bharat
author img

By

Published : Oct 22, 2022, 11:33 AM IST

Updated : Oct 22, 2022, 11:54 AM IST

ਅੰਮ੍ਰਿਤਸਰ: ਅਜਨਾਲਾ ਤੋਂ ਥੋੜ੍ਹੀ ਦੂਰ ਪਿੰਡ ਚਮਿਆਰੀ ਨਜ਼ਦੀਕ ਬੀਤੀ ਰਾਤ ਹੋਏ ਇਕ ਸੜਕ ਹਾਦਸੇ 'ਚ ਮੋਟਰਸਾਈਕਲ ਤੇ ਸਵਾਰ 2 ਨੌਜਵਾਨਾਂ ਅਤੇ 1 ਕੁੜੀ ਦੀ ਦਰਦਨਾਕ ਮੌਤ ਹੋ ਗਈ ਜਦਕਿ ਇਕ ਹੋਰ ਲੜਕੀ ਹੋਰ ਗੰਭੀਰ ਰੂਪ 'ਚ ਜ਼ਖਮੀ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ 2 ਨੌਜਵਾਨ ਤੇ 2 ਮਹਿਲਾਵਾਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਦੇਰ ਰਾਤ ਪਿੰਡ ਤਲਵੰਡੀ ਨਾਹਰ ਵਿਖੇ ਮੇਲਾ ਦੇਖਣ ਜਾ ਰਹੇ ਸੀ, ਤਾਂ ਚਮਿਆਰੀ ਨਜ਼ਦੀਕ ਉਨ੍ਹਾਂ ਦਾ ਮੋਟਰਸਾਈਕਲ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਕਾਰਨ ਹਰਜਿੰਦਰ ਸਿੰਘ ਵਾਸੀ ਗੁੱਜਰਪੁਰਾ ਤੋਂ ਇਲਾਵਾ ਹਰਜਿੰਦਰ ਸਿੰਘ ਹੈਪੀ ਤੇ ਉਸ ਦੀ ਸਾਲੀ ਨੇਹਾ ਦੀ ਮੌਤ ਹੋ ਗਈ, ਜਦਕਿ ਹੈਪੀ ਦੀ ਪਤਨੀ ਕਾਜਲ ਗੰਭੀਰ ਰੂਪ 'ਚ ਜ਼ਖਮੀ ਹੋ ਗਈ। ਅਜਨਾਲਾ ਪੁਲਿਸ ਵਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।

ਸੜਕ ਹਾਦਸੇ ਵਿੱਚ ਇਕੋ ਪਰਿਵਾਰ ਦੇ ਤਿੰਨ ਮੈਬਰਾਂ ਦੀ ਮੌਤ, ਇੱਕ ਗੰਭੀਰ ਜਖਮੀ

ਇਸ ਸੰਬਧੀ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਸੜਕ ਹਾਦਸੇ ਦੀ ਸੁਚਨਾ ਤੇ ਜਦੋ ਅਸੀ ਲਾਸ਼ਾਂ ਵੇਖਿਆ ਤਾਂ ਉਨ੍ਹਾਂ ਨੂੰ ਵੇਖ ਇਹ ਸੜਕ ਹਾਦਸਾ ਨਹੀ ਲਗ ਰਿਹਾ। ਸਾਡੇ ਪਰਿਵਾਰਕ ਮੈਂਬਰਾਂ ਨਾਲ ਕੋਈ ਘਟਨਾ ਵਾਪਰੀ ਹੈ ਜਿਸ ਸੰਬਧੀ ਅਸੀ ਪੁਲਿਸ ਦੇ ਆਲਾ ਅਧਿਕਾਰੀਆ ਕੌਲੌ ਇਨਸਾਫ ਦੀ ਮੰਗ ਕੀਤੀ ਹੈ ਅਤੇ ਦੋ ਮੈਬਰਾਂ ਦੀ ਮੌਤ ਹਸਪਤਾਲ ਪ੍ਰਸ਼ਾਸ਼ਨ ਦੀ ਅਣਗਹਿਲੀ ਦੇ ਚਲਦਿਆਂ ਹੋਈ ਹੈ। ਜੇਕਰ ਉਹ ਸਮੇ ਸਿਰ ਇਲਾਜ ਕਰਦੇ ਤਾਂ ਜਾਨ ਬਚ ਸਕਦੀ ਸੀ ਇਸ ਕਰਕੇ ਹਸਪਤਾਲ ਪ੍ਰਸ਼ਾਸ਼ਨ 'ਤੇ ਵੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਉਧਰ ਅਜਨਾਲਾ ਥਾਣੇ ਦੇ ਪੁਲਿਸ ਅਧਿਕਾਰੀ ਮੁਤਾਬਿਕ ਇਹ ਇਕ ਸੜਕ ਹਾਦਸਾ ਸੀ ਜਿਸ ਵਿਚ ਮੌਟਰਸਾਇਕਲ ਦਾ ਟਾਇਰ ਸਲਿੱਪ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ। ਬਾਕੀ ਮੌਕੇ 'ਤੇ ਪਹੁੰਚ ਜਾਂਚ ਸੁਰੂ ਕਰ ਦਿਤੀ ਗਈ ਹੈ, ਜੋ ਵੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Last Updated : Oct 22, 2022, 11:54 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.