ਅੰਮ੍ਰਿਤਸਰ: ਸੂਬੇ ਦੀ ਅਮਨ ਸਾਂਤੀ ਨੂੰ ਭੰਗ ਕਰਨ ਦੇ ਮਕਸਦ ਨਾਲ ਅਗਸਤ ਮਹੀਨੇ ਵਿੱਚ ਪਾਕਿਸਤਾਨੀ ਵਿੱਚ ਬੈਠੇ ਦੇਸ਼ ਵਿਰੋਧੀ ਅਨਸਰਾਂ ਦੇ ਇਸ਼ਾਰੇ 'ਤੇ ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ (Sharma filling station) 'ਤੇ ਖੜ੍ਹੇ ਤੇਲ ਵਾਲੇ ਟੈਂਕਰ ਨੂੰ ਟਿਫ਼ਨ ਬੰਬ ਨਾਲ ਉਡਾਉਣ ਦੀ ਕੋਸ਼ਿਸ ਕੀਤੀ ਗਈ ਸੀ। ਮਾਮਲੇ ਦਾ ਪਰਦਾਫਾਸ਼ ਕਰਦਿਆਂ ਪੁਲਿਸ ਵੱਲੋਂ ਅਜਨਾਲਾ ਖੇਤਰ ਦੇ 4 ਨੌਜਵਾਨਾਂ ਨੂੰ ਇਸ ਮਾਮਲੇ 'ਚ ਨਾਮਜ਼ਦ ਕਰਕੇ 4 ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਹਾਈ ਅਲਰਟ ਦੇ ਨਿਰਦੇਸ਼ ਜਾਰੀ
ਪਾਕਿਸਤਾਨ ਨਾਲ ਸੰਬੰਧਿਤ ਅੱਤਵਾਦੀ ਸੰਗਠਨ ਆਈ.ਐੱਸ.ਆਈ (ISI) ਦੇ ਇਸ਼ਾਰੇ ਤੇ ਅਜਨਾਲਾ 'ਚ ਇੱਕ ਪੈਟਰੋਲ ਪੰਪ ਤੇ ਖੜੇ ਤੇਲ ਵਾਲੇ ਟੈਂਕਰ ਨੂੰ ਟਿਫ਼ਨ ਬੰਬ ( Tiffan bomb case) ਨਾਲ ਉਡਾਉਣ ਦੇ ਮਾਮਲੇ 'ਚ 4 ਵਿਅਕਤੀਆਂ ਦੀ ਹੋਈ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਹਾਈ ਅਲਰਟ ਦੇ ਨਿਰਦੇਸ਼ ਦਿੱਤੇ ਗਏ ਹਨ। ਦੱਸ ਦਈਏ ਕਿ ਪੰਜਾਬ ਅੰਦਰ ਪਿਛਲੇ 40 ਦਿਨਾਂ 'ਚ ਅੱਤਵਾਦੀ ਸੰਗਠਨਾਂ ਵੱਲੋਂ ਪੰਜਾਬ ਦੀ ਅਮਨ ਸਾਂਤੀ ਨੂੰ ਭੰਗ ਕਰਨ ਸੰਬੰਧੀ ਕੀਤੀਆਂ ਕੋਸ਼ਿਸ਼ਾਂ ਦੇ ਚਾਰ ਵੱਡੇ ਮਾਮਲੇ ਸਾਹਮਣੇ ਆ ਚੁੱਕੇ ਹਨ।
ਇਸ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ 8 ਅਗਸਤ ਨੂੰ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਡੱਲੇਕੇ ਤੋਂ ਟਿਫਨ ਬੰਬ, 2 ਕਿੱਲੋ ਤੋਂ ਵਧੇਰੇ ਆਰ.ਡੀ.ਐਕਸ, 20 ਅਗਸਤ ਨੂੰ ਭਾਈ ਜਸਬੀਰ ਸਿੰਘ ਰੋਡੇ ਦੇ ਸਪੁੱਤਰ ਗੁਰਮੁਖ ਸਿੰਘ ਬਰਾੜ ਨੂੰ ਟਿਫਨ ਬੰਬ, ਹੈਂਡ ਗਰਨੇਡ ਸਮੇਤ ਹੋਰ ਧਮਾਕਖੇਜ ਸਮੱਗਰੀ ਸਮੇਤ ਕਾਬੂ ਕਰਨ ਤੋਂ ਇਲਾਵਾ ਫ਼ਿਰੋਜ਼ਪੁਰ ਪੁਲਿਸ ਵੱਲੋਂ ਵੀ ਇਕ ਵਿਅਕਤੀ ਨੂੰ ਪਿਸਤੌਲ, ਟਿਫਨ ਬੰਬ ਅਤੇ ਹੈਰੋਇਨ ਸਮੇਤ ਕਾਬੂ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ:- ਪਾਕਿਸਤਾਨ ਵੱਲੋਂ ਪੰਜਾਬ ‘ਚ ਮੁੜ ਅੱਤਵਾਦ ਸਰਗਰਮ ਕਰਨ ਦੀਆਂ ਕੋਸ਼ਿਸ਼ਾਂ