ਅੰਮ੍ਰਿਤਸਰ: ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਜੋ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ਪੁਲਿਸ ਦੀ ਗ੍ਰਿਫ਼ਤ ਤੋਂ ਫਰਾਰ ਹੋ ਗਿਆ। ਜਿਸ ਨੂੰ ਫੜ੍ਹਨ ਲਈ ਪੰਜਾਬ ਪੁਲਿਸ ਅਤੇ ਭਾਰਤੀ ਦੀਆਂ ਸੁਰੱਖਿਆ ਏਜੰਸੀਆਂ ਅਲਾਰਟ ਉੱਤੇ ਹਨ। ਅੰਮ੍ਰਿਤਪਾਲ ਸਿੰਘ ਨੂੰ ਲੱਭਣ ਦੀ ਕਾਰਵਾਈ ਤਹਿਤ ਹੀ ਭਾਰਤ ਸਰਕਾਰ ਨੇ ਬੀ.ਐਸ.ਐਫ਼ ਦੇ ਉੱਚ ਅਧਿਕਾਰੀਆਂ ਨੂੰ ਅਟਾਰੀ ਸਰਹੱਦ ਉੱਤੇ ਅੰਮ੍ਰਿਤਪਾਲ ਸਿੰਘ ਦੀਆਂ ਫੋਟੋਆਂ ਜਾਰੀ ਕੀਤੀਆਂ ਹਨ ਤਾਂ ਜੋ ਅੰਮ੍ਰਿਤਪਾਲ ਦੀ ਪਾਕਿਸਤਾਨ ਭੱਜਣ ਦੀ ਕੋਸ਼ਿਸ਼ ਨਕਾਮ ਹੋ ਸਕੇ।
ਕੇਂਦਰੀ ਜਾਂਚ ਏਜੰਸੀਆਂ ਨੂੰ ਸੌਂਪੇ ਦਰਸਤਾਵੇਜ਼ : ਸੂਤਰਾਂ ਦੀ ਮੰਨੀਏ ਤਾਂ ਪੰਜਾਬ ਦੀਆਂ ਜਾਂਚ ਏਜੰਸੀਆਂ ਨੇ ਅੰਮ੍ਰਿਤਪਾਲ ਨਾਲ ਸਬੰਧਤ ਸਾਰੇ ਦਸਤਾਵੇਜ਼ ਕੇਂਦਰੀ ਏਜੰਸੀਆਂ ਨੂੰ ਸੌਂਪ ਦਿੱਤੇ ਹਨ। ਸੂਤਰ ਦੱਸਦੇ ਹਨ ਕਿ ਅੰਮ੍ਰਿਤਪਾਲ ਦੇ ਛੁਪਣ ਤੋਂ ਇੱਕ ਯੰਤਰ ਬਰਾਮਦ ਹੋਇਆ ਹੈ, ਜਿਸ ਵਿੱਚ ਸਰਹੱਦ ਪਾਰੋਂ ਆਈਐਸਆਈ ਦੇ ਆਕਾਵਾਂ ਨਾਲ ਉਸ ਦੀ ਗੱਲਬਾਤ ਦੀ ਰਿਕਾਰਡਿੰਗ ਵੀ ਹੈ। ਹੁਣ ਕੇਂਦਰੀ ਜਾਂਚ ਏਜੰਸੀਆਂ ਇਨ੍ਹਾਂ ਸਾਰੇ ਦਸਤਾਵੇਜ਼ਾਂ ਦੀ ਵੀ ਸੀਐਫਐਲ ਜਾਂਚ ਕਰਨ ਦੀ ਤਿਆਰੀ ਕਰ ਰਹੀਆਂ ਹਨ। ਜਲਦੀ ਹੀ ਇਸ ਮਾਮਲੇ ਨਾਲ ਸਬੰਧਤ ਤਕਨੀਕੀ ਸਬੂਤ ਜਾਂਚ ਲਈ ਸੀਐਫਐਲ ਹੈਦਰਾਬਾਦ ਨੂੰ ਭੇਜੇ ਜਾ ਸਕਦੇ ਹਨ।
ਅੰਮ੍ਰਿਤਪਾਲ ਸਿੰਘ ਖਿਲਾਫ ਲੁੱਕ ਆਊਟ ਸਰਕੂਲਰ: ਪੰਜਾਬ ਸਰਕਾਰ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਲੁੱਕਆਊਟ ਸਰਕੂਲਰ (ਐੱਲ.ਓ.ਸੀ.) ਅਤੇ ਗੈਰ-ਜ਼ਮਾਨਤੀ ਵਾਰੰਟ (ਐਨ.ਬੀ.ਡਬਲਿਊ.) ਜਾਰੀ ਕਰ ਦਿੱਤਾ ਗਿਆ ਹੈ, ਜੋ ਅਜੇ ਵੀ ਭਗੌੜਾ ਹੈ। ਸਰਕਾਰ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਸਾਰੀਆਂ ਏਜੰਸੀਆਂ ਦੀ ਮਦਦ ਨਾਲ ਉਸ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਭਗੌੜੇ ਅੰਮ੍ਰਿਤਪਾਲ ਸਿੰਘ ਦੀਆਂ ਕਈ ਤਸਵੀਰਾਂ ਜਾਰੀ ਕੀਤੀਆਂ ਹਨ। ਪੰਜਾਬ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਸੁਖਚੈਨ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਪਹਿਰਾਵੇ ਵਿੱਚ ਕਈ ਤਸਵੀਰਾਂ ਹਨ।
ਅੰਮ੍ਰਿਤਪਾਲ ਸਿੰਘ 'ਤੇ ਸਰਕਾਰ ਦਾ ਸ਼ਿਕੰਜਾ:- ਜਾਣਕਾਰੀ ਅਨੁਸਾਰ ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ 18 ਮਾਰਚ 2023 ਨੂੰ ਆਪਣੇ ਸਾਥੀਆਂ ਸਮੇਤ ਇਕ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਜਾ ਰਿਹਾ ਸੀ। ਜਿਸ ਨੂੰ ਰਸਤੇ ਵਿੱਚ ਪੁਲਿਸ ਨੇ ਕਾਫਿਲੇ ਨੂੰ ਰੋਕਿਆ ਅਤੇ ਉਸਦੇ 6 ਸਾਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸੇ ਦੌਰਾਨ ਜਿਸ ਗੱਡੀ ਵਿੱਚ ਅੰਮ੍ਰਿਤਪਾਲ ਬੈਠਾ ਸੀ, ਉਸ ਰਾਹੀਂ ਉਹ ਲਿੰਕ ਰੋਡ ਰਾਹੀਂ ਫਰਾਰ ਹੋ ਗਿਆ। ਪੁਲਿਸ ਨੇ ਕਈ ਘੰਟਿਆਂ ਤੱਕ ਉਸਦਾ ਪਿੱਛਾ ਕੀਤਾ। ਜਿਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਲਾਪਤਾ ਹੋਣ ਦੀ ਖ਼ਬਰ ਦਿੱਤੀ