ਅੰਮ੍ਰਿਤਸਰ: ਅਜਨਾਲਾ ਦੀ ITI ਗਰਾਊਂਡ ਵਿੱਚ ਧੰਨ-ਧੰਨ ਬਾਬਾ ਬੁੱਢਾ ਸਾਹਿਬ ਖੁੱਲਾ 'ਚ ਜ਼ਿਲ੍ਹਾ ਪੱਧਰੀ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਕ੍ਰਿਕਟ ਟੂਰਨਾਮੈਂਟ ਵਿੱਚ ਬਤੌਰ ਮੁੱਖ ਮਹਿਮਾਨ ਵੱਜੋਂ ਪੁੱਜੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਅਜਨਾਲਾ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ।
ਇਸ ਸੰਬੰਧੀ ਬੋਨੀ ਅਜਨਾਲਾ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡ ਪ੍ਰੋਗਰਾਮਾਂ ਨਾਲ ਜੋੜਨਾ ਸਮੇਂ ਦੀ ਮੁੱਖ ਮੰਗ ਹੈ। ਉਨ੍ਹਾਂ ਕਿਹਾ ਕਿ ਅਜਨਾਲਾ ਸ਼ਹਿਰ ਦੇ ਨੌਜਵਾਨਾਂ ਵੱਲੋਂ ਕ੍ਰਿਕਟ ਟੂਰਨਾਮੈਂਟ ਦਾ ਕੀਤਾ ਗਿਆ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਇਹ ਨੌਜਵਾਨਾਂ ਨੂੰ ਚੰਗੀ ਸੇਧ ਅਤੇ ਨਸ਼ਿਆਂ ਤੋਂ ਦੂਰ ਰੱਖਣ ਦਾ ਇੱਕ ਅਹਿਮ ਅੰਗ ਹੈ।
ਇਹ ਵੀ ਪੜੋ: ਸਰਕਾਰ ਲਾਕਡਾਊਨ ਲਗਾਉਣ ਲਈ ਫਿਰ ਤਿਆਰ !