ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਕਿਸਾਨ ਵਿਰੋਧੀ ਤਿੰਨ ਖੇਤੀ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਰੇਲ ਰੋਕੋ ਅੰਦੋਲਨ ਜੰਡਿਆਲਾ ਗੁਰੂ ਗਹਿਰੀ ਮੰਡੀ ਵਿਖੇ ਚੱਲ ਰਿਹਾ ਹੈ। ਅੰਦੋਲਨ ਸੂਬਾ ਸਕੱਤਰ ਸਰਵਣ ਸਿੰਘ ਪੰਧੇਰ, ਗੁਰਬਚਨ ਸਿੰਘ ਚੱਬਾ ਅਗਵਾਈ ਵਿੱਚ 110ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਜੋ ਕਾਲੇ ਕਾਨੂੰਨਾਂ ਦੀ ਵਾਪਸੀ ਤੱਕ ਨਿਰੰਤਰ ਜਾਰੀ ਰਹੇਗਾ। ਅੰਮ੍ਰਿਤਸਰ ਤੋਂ ਗੁਰਬਚਨ ਸਿੰਘ ਚੱਬਾ ਅਗਵਾਈ ਵਿੱਚ ਕੁੰਡਲੀ ਬਾਰਡਰ ਮੋਰਚੇ ਵਿੱਚ ਸ਼ਾਮਲ ਹੋਣ ਲਈ ਨਾਅਰੇਬਾਜ਼ੀ ਕਰਦਿਆਂ ਰਵਾਨਾ ਹੋਇਆ।
ਆਗੂਆਂ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡਾਂ ਵਿੱਚ ਹਜਾਰਾਂ ਟਰੈਕਟਰ ਟਰਾਲੀਆਂ ਸਵੇਰੇ ਗੋਲਡਨ ਗੇਟ ਅੰਮ੍ਰਿਤਸਰ ਤੋਂ ਗੁਰਬਚਨ ਸਿੰਘ ਚੱਬਾ ਅਗਵਾਈ ਵਿੱਚ ਕੁੰਡਲੀ ਬਾਰਡਰ ਮੋਰਚੇ ਵਿੱਚ ਸ਼ਾਮਲ ਹੋਣ ਲਈ ਰਵਾਨਾ ਹੋਇਆ। ਆਗੂਆਂ ਨੇ ਕਿਹਾ, ਕਿ 26 ਜਨਵਰੀ ਨੂੰ ਹੋਣ ਵਾਲੀ ਗਣਤੰਤਰ ਦਿਵਸ ਪਰੇਡ ਵਿੱਚ ਵੀ ਵੱਡੀ ਪੱਧਰ ਤੇ ਟਰੈਕਟਰਾਂ ਸਮੇਤ ਸ਼ਮੂਲੀਅਤ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਹਰਿਆਣਾ ਦੀ ਖੱਟਰ ਸਰਕਾਰ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ, ਕਿ ਕਿਸਾਨਾਂ ਦੇ ਚਲ ਰਹੇ ਸ਼ਾਂਤਮਈ ਅੰਦੋਲਨ ਨੂੰ ਫੇਲ ਕਰਨ ਲਈ ਭਾਜਪਾ ਸਰਕਾਰ ਵੱਲੋਂ ਕੂਟਨੀਤਕ ਚਾਲਾਂ ਚੱਲ ਰਹੀ ਹੈ। ਹਰਿਆਣਾ ਵਿੱਚ ਭਾਜਪਾ ਵਾਲੀ ਰੈਲੀਆਂ ਕਰਵਾ ਕੇ ਕਿਸਾਨਾਂ ਨੂੰ ਉਕਸਾਉਣਾ 'ਤੇ ਭੜਕਾਹਟ ਪੈਦਾ ਕਰਨਾ ਹੈ।
ਭਾਜਪਾ ਦੀ ਰੈਲੀ ਦਾ ਸ਼ਾਂਤਮਈ ਵਿਰੋਧ ਕਰ ਰਹੇ ਕਿਸਾਨਾਂ ਉਪਰ ਅੱਥਰੂ ਗੈਸ ਦੇ ਗੋਲੇ, ਪਾਣੀ ਦੀਆਂ ਬੁਛਾੜਾਂ ਤੇ ਲਾਠੀਚਾਰਜ ਕਰਨ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ, ਕਿ ਮੋਦੀ ਸਰਕਾਰ ਕਾਰਪੋਰੇਟਾਂ, ਅੰਬਾਨੀਆ, ਅਡਾਨੀ ਦੇ ਹੱਕ ਵਿੱਚ ਖੜ੍ਹੀ ਹੈ ਤੇ ਕਿਸਾਨੀ ਨੂੰ ਬਰਬਾਦ ਕਰਨ ਤੇ ਤੁਲੀ ਹੋਈ ਹੈ। ਰੋਜਾਨਾਂ ਕਿਸਾਨਾਂ ਦੀਆਂ ਸ਼ਹੀਦੀਆਂ ਹੋ ਰਹੀਆਂ ਹਨ ਪਰ ਮੋਦੀ ਸਰਕਾਰ ਇਹ ਸਭ ਕੁੱਝ ਦੇਖ ਕੇ ਵੀ ਕਿਸਾਨ ਮਜ਼ਦੂਰ ਮਾਰੂ ਕਾਲੇ ਕਾਨੂੰਨ ਲਾਗੂ ਕਰਨ ਤੇ ਅੜੀ ਹੋਈ ਹੈ।