ਅੰਮ੍ਰਿਤਸਰ: ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਭਰ 'ਚ ਲੌਕਡਾਊਨ ਜਾਰੀ ਹੈ। ਅੰਮ੍ਰਿਤਸਰ ਤੋਂ ਅੱਜ ਹੋਰਨਾਂ ਸੂਬਿਆਂ ਲਈ ਰੇਲ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ।
ਇਸ ਬਾਰੇ ਦੱਸਦੇ ਹੋਏ ਰੇਲਵੇ ਵਿਭਾਗ ਦੇ ਨੋਡਲ ਅਫਸਰ ਅਸ਼ੋਕ ਸਲਾਰੀਆਨੇ ਦੱਸਿਆ ਕਿ ਹੁਣ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਹੋਰਨਾਂ ਸੂਬਿਆਂ 'ਚ ਜਾਣ ਲਈ ਪਹਿਲਾਂ ਵਾਂਗ ਹੀ ਸਾਰੀ ਰੇਲਗੱਡੀਆਂ ਚਲਾਈਆਂ ਜਾਣਗੀਆਂ। ਲੌਕਡਾਊਨ ਤੋਂ ਬਾਅਦ ਮੁੜ ਅੱਜ ਪਹਿਲਾਂ ਦੋ ਰੇਲਗੱਡੀਆਂ ਰਵਾਨਾ ਕੀਤੀਆਂ ਗਈਆਂ, ਇਨ੍ਹਾਂ ਚੋਂ ਇੱਕ ਅੰਮ੍ਰਿਤਸਰ ਤੋਂ ਹਰਿਦੁਆਰ ਤੇ ਦੂਜੀ ਅੰਮ੍ਰਿਤਸਰ ਤੋਂ ਨਵੀਂ ਦਿੱਲੀ ਲਈ ਰਵਾਨਾ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਹੋਰਨਾਂ ਸੂਬਿਆਂ ਤੋਂ ਆਏ ਲੋਕ ਹੁਣ ਅਸਾਨੀ ਨਾਲ ਆਪਣੇ ਘਰ ਜਾ ਸਕਣਗੇ। ਉਨ੍ਹਾਂ ਦੱਸਿਆ ਕਿ ਯਾਤਰੀਆਂ ਦੀ ਕੋਵਿਡ-19 ਸਬੰਧੀ ਥਰਮਲ ਸਕ੍ਰੀਨਿੰਗ ਕੀਤੀ ਜਾ ਰਹੀ ਹੈ ਤੇ ਲੋਕਾਂ ਨੂੰ ਲਗਾਤਾਰ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਤੇ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਯਾਤਰੀਆਂ ਨੇ ਆਪਣੀ ਖੁਸ਼ੀ ਪ੍ਰਗਟਾਉਂਦੇ ਹੋਏ ਕਿਹਾ ਕਿ ਉਹ ਹੁਣ ਅਸਾਨੀ ਨਾਲ ਆਪਣੇ ਸੂਬਿਆਂ ਨੂੰ ਪਰਤ ਸਕਣਗੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਮਿਲ ਸਕਣਗੇ।