ਅੰਮ੍ਰਿਤਸਰ : ਕੇਂਦਰ ਦੀ ਮੋਦੀ ਸਰਕਾਰ ਨਾਲ ਸਬੰਧਿਤ ਮੰਗਾਂ ਨੂੰ ਲੈ ਕੇ 19 ਜਥੇਬੰਦੀਆਂ ਨੇ 17 ਥਾਵਾਂ ਉੱਤੇ ਮੋਗਾ ਜਿਲ੍ਹੇ ਦੇ ਰੇਲਵੇ ਸਟੇਸ਼ਨ, ਅਜਿਤਵਾਲ ਅਤੇ ਡਗਰੂ, ਹੁਸ਼ਿਆਰਪੁਰ, ਗੁਰਦਾਸਪੁਰ, ਜਲੰਧਰ ਕੈਂਟ, ਤਰਨਤਾਰਨ, ਸੰਗਰੂਰ, (Kisaan Railway Track Jaam) ਪਟਿਆਲ਼ਾ ਸਣੇ ਕਈ ਰੇਲਵੇ ਸਟੇਸ਼ਨਾਂ ਉੱਤੇ ਚੱਕਾ ਜਾਮ ਕੀਤਾ ਹੈ।
ਇਹ ਹਨ ਮੰਗਾਂ : ਤਾਲਮੇਲ ਕਮੇਟੀ ਕਿਸਾਨ ਆਗੂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਲੋਕ ਹਿੱਤਾਂ ਅਤੇ ਮਸਲਿਆਂ ਦੀ ਲਗਾਤਰ ਅਣਦੇਖੀ ਕੀਤੀ ਜਾ ਰਹੀ ਹੈ। ਹੜ੍ਹਾਂ ਦੀ ਮਾਰ ਝੱਲ ਰਹੇ ਉੱਤਰੀ ਭਾਰਤ ਦੇ ਰਾਜਾਂ ਦੀ ਕੇਂਦਰ ਵੱਲੋਂ ਮਦਦ ਨਾ ਕਰਨ ਕਾਰਨ ਸਥਿਤੀ ਚਿੰਤਾਜਨਕ ਹੈ। ਇਸ ਲਈ 50 ਹਜ਼ਾਰ ਕਰੋੜ ਦੇ ਰਾਹਤ ਪੈਕੇਜ਼, ਦਿੱਲੀ ਮੋਰਚੇ ਦੌਰਾਨ ਮੰਨੀ ਗਈ ਐੱਮ ਐੱਸ ਪੀ ਗਰੰਟੀ ਕਨੂੰਨ (North Indian states suffering from floods) ਬਣਾਉਣ ਦੀ ਅਧੂਰੀ ਮੰਗ ਪੂਰੀ ਕਰਨ ਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਫਸਲਾਂ ਦੇ ਭਾਅ ਤਹਿ ਕਰਨ, ਕਿਸਾਨਾਂ ਮਜਦੂਰਾਂ ਦੀ ਪੂਰਨ ਕਰਜ਼ ਮੁਕਤੀ ਆਦਿ ਮੰਗਾਂ ਨੂੰ ਲੈ ਕੇ ਭਾਰਤ ਪੱਧਰੀ ਰੇਲ ਰੋਕੋ ਮੋਰਚੇ ਦੀ ਪੰਜਾਬ ਤੋਂ ਸ਼ੁਰੂਆਤ ਕੀਤੀ ਗਈ ਹੈ।
- Vigilance Raid Search Manpreet Badal : ਮਨਪ੍ਰੀਤ ਬਾਦਲ ਦੀ ਭਾਲ ਲਈ ਸ਼ਿਮਲਾ ਪਹੁੰਚੀ ਪੰਜਾਬ ਵਿਜੀਲੈਂਸ, ਹਿਮਾਚਲ 'ਚ ਵੱਖ-ਵੱਖ ਥਾਵਾਂ ਉੱਤੇ ਕੀਤੀ ਛਾਪੇਮਾਰੀ
- Pakistan Bomb Blast: ਬਲੂਚਿਸਤਾਨ ਦੇ ਮਸਜਿਦ ਦੇ ਬਾਹਰ ਬੰਬ ਧਮਾਕਾ, ਕਰੀਬ 52 ਮੌਤਾਂ ਤੇ 100 ਤੋਂ ਵੱਧ ਜਖ਼ਮੀ
- Farmers Rail Roko Protest : ਕਿਸਾਨਾਂ ਵੱਲੋਂ ਰੇਲਾਂ ਰੋਕਣ ਕਾਰਨ ਅੰਮ੍ਰਿਤਸਰ ਰੇਲਵੇ ਸਟੇਸ਼ਨ 'ਤੇ ਯਾਤਰੀ ਹੋਏ ਪਰੇਸ਼ਾਨੀ, ਕਹੀ ਇਹ ਗੱਲ
ਕਿਸਾਨ ਆਗੂਆਂ ਨੇ ਕਿਹਾ ਕਿ ਲੋਕ ਮੋਦੀ ਸਰਕਾਰ ਦੀਆਂ ਕਾਰਪੋਰੇਟ ਪੱਖੀ, ਲੋਕ ਮਾਰੂ ਅਤੇ ਭਾਈਚਾਰਕ ਸਾਂਝ ਤੋੜਨ ਵਾਲੀਆਂ ਨੀਤੀਆਂ ਨੂੰ ਸਮਝ ਚੁੱਕੇ ਹਨ। ਰੇਲਾਂ ਜਾਮ ਕਰਨਾ ਜਥੇਬੰਦੀਆਂ ਲਈ ਅਣਖ ਦਾ ਸਵਾਲ ਨਹੀਂ ਬਲਕਿ ਮੰਗਾਂ ਤੇ ਗੱਲ ਨਾ ਸੁਣੀ ਜਾਣ ਕਾਰਨ ਮਜਬੂਰੀ ਹੈ ਅਗਰ ਸਰਕਾਰ ਲੋਕਾਂ ਦੀ ਪ੍ਰੇਸ਼ਾਨੀ ਦਾ ਖਿਆਲ ਰੱਖਦੀ ਤਾਂ ਜਲਦ ਤੋਂ ਜਲਦ ਇਹਨਾਂ ਮੰਗਾਂ ਪ੍ਰਤੀ ਸੁਹਿਰਦਤਾ ਨਾਲ ਕੰਮ ਕਰੇ। ਉਨ੍ਹਾਂ ਕਿਹਾ ਕਿ ਭਾਰਤ ਪੱਧਰੀ ਸੰਘਰਸ਼ ਓਦੋਂ ਤੱਕ ਚੱਲਣਗੇ ਜਦੋ ਤੱਕ ਇਹਨਾਂ ਮੰਗਾਂ ਤੇ ਕੇਂਦਰ ਸਰਕਾਰ ਵੱਲੋਂ ਠੋਸ ਕਾਰਵਾਈ ਨਹੀਂ ਕੀਤੀ ਜਾਂਦੀ। ਕਿਸਾਨ ਆਗੂ ਨੇ ਕਿਹਾ ਕਿ 2024 ਦੀਆਂ ਲੋਕਸਭਾ ਚੋਣਾਂ ਆ ਰਹੀਆਂ ਹਨ ਅਤੇ ਹੁਣ ਪਰ ਉਸ ਤੋਂ ਪਹਿਲਾਂ ਕਿਸਾਨਾਂ ਵਲੋਂ ਧਰਨੇ ਪ੍ਰਦਰਸਨ ਸ਼ੁਰੂ ਕਰ ਦਿੱਤੇ ਹਨ।
90 ਰੇਲਗੱਡੀਆਂ ਪ੍ਰਭਾਵਿਤ : ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਕਾਰਨ ਦਿੱਲੀ ਤੋਂ ਅੰਮ੍ਰਿਤਸਰ, ਪਠਾਨਕੋਟ ਤੋਂ ਅੰਮ੍ਰਿਤਸਰ ਅਤੇ ਪੰਜਾਬ ਤੋਂ ਚੰਡੀਗੜ੍ਹ, ਜਲੰਧਰ, ਲੁਧਿਆਣਾ ਤੋਂ ਮੋਗਾ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਆਦਿ ਦੇ ਸਾਰੇ ਰਸਤੇ ਪੂਰੀ ਤਰ੍ਹਾਂ ਠੱਪ ਹੋ ਗਏ ਹਨ। ਇਸ ਨਾਲ 90 ਦੇ ਕਰੀਬ ਰੇਲਗੱਡੀਆਂ ਪ੍ਰਭਾਵਿਤ ਹੋਈਆਂ ਹਨ।
ਪੁਲਿਸ ਨਾਲ ਝੜਪਾਂ : ਜ਼ਿਕਰਯੋਗ ਹੈ ਕਿ ਕਿਸਾਨਾਂ ਨੇ ਦਿੱਲੀ-ਚੰਡੀਗੜ੍ਹ ਨੈਸ਼ਨਲ ਹਾਈਵੇਅ ਜਾਮ ਕੀਤਾ ਅਤੇ ਮੁਹਾਲੀ ਦੇ ਲਾਲੜੂ ਵਿੱਚ ਚੰਡੀਗੜ੍ਹ ਤੋਂ ਅੰਬਾਲਾ ਜਾਣ ਵਾਲੇ ਹਾਈਵੇਅ ’ਤੇ ਕਿਸਾਨਾਂ ਨੇ ਰੋਸ ਧਰਨਾ ਦਿੱਤਾ ਹੈ। ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਵਿਚਾਲੇ ਹੱਥੋਪਾਈ ਵੀ ਹੋਈ, ਜਿਸ ਤੋਂ ਬਾਅਦ ਕਿਸਾਨ ਭੜਕ ਗਏ। ਪੰਜਾਬ ਵਿੱਚ ਵੀਰਵਾਰ ਤੋਂ 19 ਕਿਸਾਨ-ਮਜ਼ਦੂਰ ਜਥੇਬੰਦੀਆਂ ਅੰਦੋਲਨ ਕਰ ਰਹੀਆਂ ਹਨ। ਕਿਸਾਨ ਆਗੂਆਂ ਮੁਤਾਬਿਕ ਮੋਰਚਿਆਂ ਦੀ ਗਿਣਤੀ 17 ਤੋਂ ਵਧ ਕੇ 20 ਹੋ ਗਈ ਹੈ।
ਕਿਸਾਨੀ ਦੁਸਹਿਰਾ : ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨੀ ਦੁਸਹਿਰਾ 23-24 ਅਕਤੂਬਰ ਨੂੰ ਮਨਾਇਆ ਜਾਵੇਗਾ। ਇਸ ਦੌਰਾਨ ਦੇਸ਼ ਭਰ ਵਿੱਚ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਵੀ ਫੂਕੇ ਜਾਣਗੇ। ਇਹ ਵੀ ਯਾਦ ਰਹੇ ਕਿ ਜਾਮ ਕਾਰਨ ਸੈਂਕੜੇ ਯਾਤਰੀ ਸਟੇਸ਼ਨਾਂ 'ਤੇ ਪਰੇਸ਼ਾਨ ਹੋਏ ਹਨ।