ਅੰਮ੍ਰਿਤਸਰ: ਕਿਸਾਨਾਂ ਵੱਲੋਂ ਬਾਰਾਂ ਜ਼ਿਲ੍ਹਿਆਂ 'ਚ ਪੰਜਾਬ ਦੀਆਂ ਰੇਲਾਂ ਰੋਕੀਆਂ ਜਾ ਰਹੀਆਂ ਹਨ। ਇਸ ਦੇ ਚੱਲਦੇ ਅੰਮ੍ਰਿਤਸਰ ਵਿੱਚ ਰੇਲਾਂ ਰੋਕੀਆਂ ਗਈਆਂ। ਕਿਸਾਨਾਂ ਨੇ ਮੰਗ ਕੀਤੀ ਕਿ ਲਖੀਮਪੁਰ ਖੀਰੀ ਘਟਨਾ ਤੇ ਕੇਂਦਰ ਸਰਕਾਰ ਦੇ ਕੰਨਾਂ ਤੇ ਜੂੰ ਨਹੀਂ ਸਰਕਦੀ।
ਪਰ ਲਗਾਤਾਰ ਕਿਸਾਨ ਧਰਨੇ ਤੇ ਬੈਠੇ ਹੋਏ ਹਨ ਤੇ ਪ੍ਰਦਰਸ਼ਨ ਕਰ ਰਹੇ ਹਨ। ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਤੇ ਅਜੇ ਮਿਸ਼ਰਾ ਜਿਨ੍ਹਾਂ ਦੇ ਬੇਟੇ ਅਸ਼ੀਸ਼ ਮਿਸ਼ਰਾ ਨੇ ਕਿਸਾਨਾਂ ਤੇ ਗੱਡੀ ਚੜ੍ਹਾ ਕੇ ਕਰੀਬ ਅੱਠ ਲੋਕਾਂ ਦੀ ਜਾਨ ਲਈ ਹੈ।
ਉਸ ਦੀ ਜਾਂਚ ਨਿਆਂਇਕ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਮੰਗ ਕੀਤੀ ਕਿ ਜਿਹੜੇ ਕਿਸਾਨਾਂ ਦੇ ਦੋਸ਼ੀ ਹਨ, ਉਨ੍ਹਾਂ ਤੇ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਕੇਂਦਰ ਸਰਕਾਰ ਮੰਤਰੀ ਨੂੰ ਬਰਖਾਸਤ ਨਹੀਂ ਕਰਦੀ ਤੇ ਸਾਡੇ ਰੋਸ ਪ੍ਰਦਰਸ਼ਨ ਧਰਨੇ ਲਗਾਤਾਰ ਜਾਰੀ ਰਹਿਣਗੇ।
ਉਨ੍ਹਾਂ ਕਿਹਾ ਕਿ 25 ਤਰੀਕ ਨੂੰ ਲਖਨਊ ਵਿਚ ਵੱਡੀ ਮਹਾਂਪੰਚਾਇਤ ਵੀ ਕੀਤੀ ਜਾ ਰਹੀ ਹੈ। ਜਿਸ 'ਚ ਵੱਡੇ ਪੱਧਰ ਤੇ ਕਿਸਾਨ ਜਥੇਬੰਦੀਆਂ ਸ਼ਾਮਲ ਹੋਣਗੀਆਂ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਬਾਰਾਂ ਜ਼ਿਲ੍ਹਿਆਂ ਦੇ ਵਿੱਚ 10 ਤੋਂ ਲੈ ਕੇ ਸ਼ਾਮ ਦੇ 4 ਵਜੇ ਤੱਕ ਰੇਲ ਰੋਕੋ ਅੰਦੋਲਨ ਕੀਤਾ ਗਿਆ ਹੈ।
ਉਹਨਾਂ ਕਿਹਾ ਕਿ ਜਿਹੜੇ ਲੋਕ ਕਾਨੂੰਨ ਦੀ ਗੱਲ ਕਰਦੇ ਹਨ ਉਹ ਕਾਨੂੰਨ ਦੀਆਂ ਧੱਜੀਆਂ ਉਡਾ ਰਹੇ ਹਨ। ਮੋਦੀ ਸਰਕਾਰ ਵੱਲੋਂ ਕਿਸਾਨ ਅੰਦੋਲਨ ਨੂੰ ਬਦਨਾਮ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੋਦੀ ਸਰਕਾਰ ਇਸ ਕੋਸ਼ਿਸ਼ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਲਖੀਮਪੁਰ ਖੀਰੀ ’ਚ ਕਿਸਾਨਾਂ ਦੇ ਖੂਨ ਨਾਲ ਹੋਲੀ ਖੇਡੀ ਗਈ ਹੈ। ਇਸ ਤੋਂ ਪਹਿਲਾਂ ਖੱਟੜ ਸਰਕਾਰ ਨੇ ਸਿਰ ਭੰਨਣ ਵਾਲਾ ਬਿਆਨ ਦੇਣ ਵਾਲੇ ਅਧਿਕਾਰੀ ਦੇ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸੇ ਦੇ ਖਿਲਾਫ. ਕਿਸਾਨਾਂ ਵੱਲੋਂ ਸੰਘਰਸ਼ ਜਾਰੀ ਰਹੇਗਾ। ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।
ਲਖੀਮਪੁਰ ਖੀਰੀ ਕਾਂਡ ਦੇ ਵਿਰੋਧ ’ਚ ਪ੍ਰਦਸ਼ਰਨਕਾਰੀਆਂ ਨੇ ਅੰਮ੍ਰਿਤਸਰ ’ਚ ਰੇਲਵੇ ਟ੍ਰੈਕ ਜਾਮ ਕਰ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚੇ ਨੇ ਘਟਨਾ ਦੇ ਖਿਲਾਫ਼ ਦੇਸ਼ਭਰ ’ਚ ਰੇਲ ਰੋਕੋ ਅੰਦੋਲਨ ਦਾ ਸੱਦਾ ਦਿੱਤਾ ਗਿਆ ਹੈ।