ਅੰਮ੍ਰਿਤਸਰ: ਬੀਤੇ ਦਿਨੀਂ ਸ਼ਿਵ ਸੈਨਾ ਪੰਜਾਬ ਦੇ ਉੱਤਰ ਭਾਰਤ ਪ੍ਰਮੁੱਖ ਵਿਪਨ ਨਈਅਰ 'ਤੇ ਕੀਤੇ ਗਏ ਜਾਨਲੇਵਾ ਹਮਲੇ ਵਿਚ ਛੇਹਰਟਾ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ। ਮੁਲਜ਼ਮਾਂ ਦੀ ਸ਼ਨਾਖ਼ਤ ਤਰਨਤਾਰਨ ਦੇ ਰਹਿਣ ਵਾਲੇ ਸਤਨਾਮ ਸਿੰਘ ਤੇ ਹਰਦੇਵ ਸਿੰਘ ਵਜੋਂ ਹੋਈ ਹੈ।
ਏਸੀਪੀ ਦੇਵਦੱਤ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬੀਤੇ ਦਿਨੀਂ ਇੰਡੀਆ ਗੇਟ ਸਥਿਤ ਆਰ.ਐੱਸ ਧਰਮ ਕੰਡਾ ਦੇ ਮਾਲਕ ਵਿਰੁੱਧ ਸ਼ਿਵ ਸੈਨਾ ਦੇ ਆਗੂ ਵਿਪਨ ਨਈਅਰ ਨੇ ਆਪਣੇ 'ਤੇ ਹੋਏ ਹਮਲੇ ਦੀ ਸ਼ਿਕਾਇਤ ਦਿੱਤੀ ਸੀ ਜਿਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਉਨ੍ਹਾਂ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਇਸ ਦੀ ਜਾਂਚ ਸ਼ੁਰੂ ਕੀਤੀ।
ਉਨ੍ਹਾਂ ਦੱਸਿਆ ਕਿ ਸਨਿੱਚਰਵਾਰ ਰਾਤ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਵਿਪਨ ਨਈਅਰ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਨਰਾਇਣਗੜ੍ਹ ਸਥਿਤ ਮੋਜੂਦ ਹਨ। ਸਬ-ਇੰਸਪੈਕਟਰ ਭੁਪਿੰਦਰ ਸਿੰਘ ਤੇ ਚੋਂਕੀ ਇੰਚਾਰਜ ਟਾਊਨ ਛੇਹਰਟਾ ਰੂਪ ਲਾਲ ਨੇ ਪੁਲਿਸ ਪਾਰਟੀ ਨਾਲ ਮਿਲ ਕੇ ਉਕਤ ਮੁਲਜ਼ਮਾਂ ਨੂੰ ਹਿਰਾਸਤ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।