ਅੰਮ੍ਰਿਤਸਰ : ਪੁਲਿਸ ਥਾਣਾ ਰਮਦਾਸ ਅਧੀਨ ਪੈਂਦੀ ਚੌਂਕੀ ਗੱਗੋਮਾਹਲ ਵਲੋਂ ਨਾਕੇਬੰਦੀ ਦੌਰਾਨ ਦੋ ਵਿਅਕਤੀਆਂ ਨੂੰ ਵੱਡੀ ਮਾਤਰਾ ਵਿੱਚ ਨਸ਼ੀਲੀ ਗੋਲੀਆਂ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਗਈ ਹੈ।
ਪੁਲਿਸ ਨੇ ਇਨ੍ਹਾਂ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ ਵੱਡੀ ਮਾਤਰਾ ਵਿੱਚ ਨਸ਼ੀਲੀ ਗੋਲੀਆਂ ਬਰਾਮਦ ਹੋਈਆ। ਉਨ੍ਹਾਂ ਦਸਿਆ ਕਿ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਕੇਪੀ ਰੰਧਾਵਾ ਨੇ ਦੱਸਿਆ ਕਿ ਦੋਸ਼ੀਆਂ ਕੋਲੋ ਗਹਿਰਾਈ ਨਾਲ ਪੁੱਛਗਿਛ਼ ਕੀਤੀ ਜਾ ਰਹੀ ਹੈ ਕਿ ਉਹ ਇਹ ਨਸ਼ਾ ਕਿੱਥੋਂ ਲੈ ਕੇ ਆਉਂਦੇ ਸਨ ਅਤੇ ਕਿੱਥੇ ਕਿੱਥੇ ਵੇਚਦੇ ਸਨ। ਪੁਲਿਸ ਨੇ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।