ETV Bharat / state

Arrest of Amritpal Singh: ਸਾਥੀਆਂ ਦੀ ਗ੍ਰਿਫਤਾਰੀ ਮਗਰੋਂ ਅੰਮ੍ਰਿਤਪਾਲ ਦੀ ਪੁਲਿਸ ਨੂੰ ਚੁਣੌਤੀ, ਕਿਹਾ- ਭੱਜਦਿਆਂ ਨੂੰ ਵਾਹਣ ਇਕੋ ਜਹੇ... - ਗ੍ਰਿਫਤਾਰੀ ਦੀ ਤਲਵਾਰ

ਬੀਤੇ ਦਿਨੀਂ ਇਕ ਨੌਜਵਾਨ ਵੱਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁੱਖ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਵਿਰੁੱਧ ਅਗਵਾ ਕਰ ਕੇ ਕੁੱਟਮਾਰ ਕਰਨ ਦਾ ਮਾਮਲਾ ਅਜਨਾਲਾ ਵਿਖੇ ਦਰਜ ਕਰਵਾਇਆ ਸੀ। ਇਸ ਮਾਮਲੇ ਵਿਚ ਪੁਲਿਸ ਨੇ ਅੰਮ੍ਰਿਤਪਾਲ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਦਕਿ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਲਈ ਜਾਂਚ ਤੇਜ਼ ਕਰ ਦਿੱਤੀ ਗਈ ਹੈ।

Two associates of Amritpal Singh arrested from Gurdaspur
ਸਾਥੀਆਂ ਦੀ ਗ੍ਰਿਫਤਾਰੀ ਮਗਰੋਂ ਅੰਮ੍ਰਿਤਪਾਲ ਦੀ ਪੁਲਿਸ ਨੂੰ ਚੁਣੌਤੀ
author img

By

Published : Feb 18, 2023, 11:38 AM IST

Updated : Feb 18, 2023, 12:03 PM IST

ਸਾਥੀਆਂ ਦੀ ਗ੍ਰਿਫਤਾਰੀ ਮਗਰੋਂ ਅੰਮ੍ਰਿਤਪਾਲ ਦੀ ਪੁਲਿਸ ਨੂੰ ਚੁਣੌਤੀ

ਅੰਮ੍ਰਿਤਸਰ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਹੁਣ ਗ੍ਰਿਫਤਾਰੀ ਦੀ ਤਲਵਾਰ ਲਟਕ ਰਹੀ ਹੈ। ਦਰਅਸਲ ਬੀਤੇ ਦਿਨੀਂ ਇਕ ਨੌਜਵਾਨ ਵੱਲੋਂ ਅੰਮ੍ਰਿਤਪਾਲ ਸਿੰਘ ਖਿਲਾਫ ਅਗਵਾ ਕਰਨ ਤੇ ਬੰਦੀ ਬਣਾ ਕੇ ਕੁੱਟਮਾਰ ਕਰਨ ਦੇ ਇਲਜ਼ਾਮ ਲਾਏ ਸਨ। ਇਸ ਉਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕਾਰਵਾਈ ਕਰਦਿਆਂ ਅੰਮ੍ਰਿਤਪਾਲ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਕੀ ਹੈ ਮਾਮਲਾ : ਜਾਣਕਾਰੀ ਅਨੁਸਾਰ ਅਜਨਾਲਾ ਥਾਣੇ ਵਿਖੇ ਵਿਖੇ ਇਕ ਨੌਜਵਾਨ ਵਰਿੰਦਰ ਸਿੰਘ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਸੀ ਕਿ ਕੁਝ ਸਿੱਖ ਨੌਜਵਾਨ ਉਸ ਨਾਲ ਗੱਲਬਾਤ ਕਰ ਕੇ ਉਸ ਨੂੰ ਆਪਣੀਆਂ ਗੱਲਾਂ ਵਿਚ ਫਸਾ ਕੇ ਅਜਨਾਲਾ ਤੋਂ ਅਗਵਾ ਕਰ ਕੇ ਉਸ ਨੂੰ ਜੰਡਿਆਲਾ ਗੁਰੂ ਲੈ ਗਏ, ਜਿੱਥੇ ਜਾ ਕੇ ਉਨ੍ਹਾਂ ਨੌਜਵਾਨਾਂ ਵੱਲੋਂ ਅਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਉਸ ਨਾਲ ਕੁੱਟਮਾਰ ਕੀਤੀ ਗਈ। ਵਰਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਕਸੂਰ ਸਿਰਫ ਇੰਨਾ ਸੀ ਕਿ ਉਸ ਨੇ ਚਮਕੌਰ ਸਾਹਿਬ ਤੋਂ ਇਕ ਵੀਡੀਓ ਜਾਰੀ ਕੀਤੀ, ਜਿਸ ਵਿਚ ਅੰਮ੍ਰਿਤਪਾਲ ਸਿੰਘ ਨੂੰ ਨਸੀਹਤ ਦੇਣ ਦੀ ਗੱਲ ਕੀਤੀ ਜਾ ਰਹੀ ਸੀ। ਇਸ ਦੇ ਵਿਰੋਧ ਵਿੱਚ ਉਸਦੀ ਕੁੱਟਮਾਰ ਭਾਈ ਅਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਵੱਲੋਂ ਕੀਤੀ ਗਈ ਅਤੇ ਹੁਣ ਪੀੜਤ ਵਰਿੰਦਰ ਸਿੰਘ ਵੱਲੋਂ ਇਨਸਾਫ ਦੀ ਮੰਗ ਕਰ ਰਿਹਾ ਹੈ।

ਇਹ ਵੀ ਪੜ੍ਹੋ : AAP MLA PA Bribe Case: 'ਆਪ' ਵਿਧਾਇਕ ਦਾ ਕਥਿਤ ਪੀਏ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, ਵਿਧਾਇਕ ਵੱਲੋਂ ਸ਼ਪੱਸਟੀਕਰਨ

ਪੁਲਿਸ ਦੀ ਕਾਰਵਾਈ : ਵਰਿੰਦਰ ਸਿੰਘ ਵੱਲੋਂ ਮਾਮਲਾ ਦਰਜ ਕਰਵਾਉਣ ਤੋਂ ਬਾਅਦ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਦੋ ਸਾਥੀਆਂ ਨੂੰ ਗੁਰਦਾਸਪੁਰ ਤੋਂ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਲਵਪ੍ਰੀਤ ਸਿੰਘ ਤੇ ਸੰਧੂ ਵਜੋਂ ਹੋਈ ਹੈ। ਪੁਲਿਸ ਨੇ ਗੁਰਦਾਸਪੁਰ ਦੇ ਜੱਲੂਪੁਰ ਖੇੜਾ ਵਿਖੇ ਛਾਪੇਮਾਰੀ ਕੀਤੀ ਹੈ। ਇਸ ਛਾਪੇਮਾਰੀ ਦੌਰਾਨ ਪੁਲਿਸ ਨੇ ਅੰਮ੍ਰਿਤਪਾਲ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਨ੍ਹਾਂ ਨੂੰ ਪੁਲਿਸ ਅੰਮ੍ਰਿਤਸਰ ਲੈ ਕੇ ਆ ਰਹੀ ਹੈ।

ਇਹ ਵੀ ਪੜ੍ਹੋ : Harwinder Singh Sandhu Rinda: ਕੇਂਦਰੀ ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਹਰਵਿੰਦਰ ਸਿੰਘ ਰਿੰਦਾ ਨੂੰ ਐਲਾਨਿਆ ਅੱਤਵਾਦੀ

ਅੰਮ੍ਰਿਤਪਾਲ ਦੀ ਪੁਲਿਸ ਨੂੰ ਚੁਣੌਤੀ : ਸਾਥੀਆਂ ਦੀ ਹੋਈ ਗ੍ਰਿਫਤਾਰੀ ਮਗਰੋਂ ਅੰਮ੍ਰਿਪਾਲ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਇਕ ਵੀਡੀਓ ਜਾਰੀ ਕੀਤੀ ਹੈ। ਇਸ ਵੀਡੀਓ ਰਾਹੀਂ ਅੰਮ੍ਰਿਤਪਾਲ ਸਿੰਘ ਨੇ ਪੁਲਿਸ ਨੂੰ ਚੁਣੌਤੀ ਦਿੱਤੀ ਹੈ ਤੇ ਕਿਹਾ ਕਿ ਪੁਲਿਸ ਸਾਡੇ ਸਾਥੀਆਂ ਨੂੰ ਜਾਣਬੁੱਝ ਕੇ ਤੰਗ ਕਰ ਰਹੀ ਹੈ। ਪੁਲਿਸ ਬਾਰ-ਬਾਰ ਸਾਡੇ ਰਾਹ ਵਿਚ ਆਉਂਦੀ ਹੈ, ਪੁਲਿਸ ਨੂੰ ਪਹਿਲਾਂ ਵੀ ਕਈ ਵਾਰ ਕਿਹਾ ਜਾ ਚੁੱਕਾ ਹੈ, ਜੇਕਰ ਪੁਲਿਸ ਨੇ ਇਸੇ ਤਰ੍ਹਾਂ ਹੀ ਕਾਰਵਾਈ ਕਰਨੀ ਹੈ ਤਾਂ ਇਕ ਵਾਰ ਇਕੱਠੇ ਹੋ ਕੇ ਦੇਖ ਲੈਣ, ਭੱਜਦਿਆਂ ਨੂੰ ਵਾਹਣ ਇਕੋ ਜਹੇ ਹੁੰਦੇ ਨੇ।

Last Updated : Feb 18, 2023, 12:03 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.