ਅੰਮ੍ਰਿਤਸਰ: ਪੰਜਾਬ ਵਿੱਚ ਲੰਮੇ ਸਮੇਂ ਤੋਂ ਪੈ ਰਹੀ ਗਰਮੀ ਤੋਂ ਲੋਕ ਤ੍ਰਾਹੀ ਤ੍ਰਾਹੀ ਕਰ ਰਹੇ ਸਨ ਅਤੇ ਮੀਂਹ ਅਤੇ ਗਰਮੀ ਤੋਂ ਨਿਜਾਤ ਪਾਉਣ ਲਈ ਹਰ ਇੱਕ ਸੰਭਵ ਕੋਸ਼ਿਸ਼ ਕਰ ਰਹੇ ਸਨ, ਲੇਕਿਨ ਬੀਤੀਂ ਕੱਲ੍ਹ ਕਰੀਬ ਸ਼ਾਮ ਨੂੰ 7 ਵਜੇ ਦੇ ਕਰੀਬ ਇੱਕ ਤੇਜ਼ ਹਨੇਰੀ ਦੇ ਚੱਲਣ ਕਰ ਕੇ ਸਰਕਾਰੀ ਸਕੂਲ ਦੀ ਕੰਧ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ।
ਸਕੂਲ ਦੀ ਕੰਧ ਡਿੱਗਣ ਕਾਰਨ ਸਕੂਲ ਦੇ ਨਾਲ ਲੱਗਦੇ ਘਰਾਂ ਵਿੱਚ ਰਹਿੰਦੇ 1 ਮਹਿਲਾ ਅਤੇ 1 ਵਿਅਕਤੀ ਦੀ ਮੌਤ ਹੋ ਗਈ ਹੈ।
ਜਾਣਕਾਰੀ ਮੁਤਾਬਕ ਇਹ ਸਰਕਾਰੀ ਸਕੂਲ ਅੰਮ੍ਰਿਤਸਰ ਦੇ ਡੈਮਗੰਜ ਇਲਾਕੇ ਵਿੱਚ ਪੈਂਦਾ ਹੈ। ਇਹ ਹਾਦਸਾ ਉਦੋਂ ਵਾਪਰਿਆਂ ਜਦੋਂ ਇਹ ਲੋਕ ਆਪਣੀ ਗਲੀ ਵਿੱਚ ਬੈਠੇ ਸਨ ਤੇ ਅਚਾਨਕ ਹਨੇਰੀ ਚੱਲਣ ਕਾਰਨ ਸਕੂਲ ਦੀ ਕੰਧ ਡਿੱਗ ਗਈ।
ਇਸ ਸਬੰਧੀ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਨੇ ਸਕੂਲ ਪ੍ਰਸ਼ਾਸਨ ਨੂੰ ਵਾਰ-ਵਾਰ ਰੋਕਿਆ ਸੀ ਕਿ ਉਹ ਇਹ ਕੰਧ ਨਾ ਉਸਾਰਣ ਪਰ ਉਨ੍ਹਾਂ ਨੇ ਇੱਕ ਨਾ ਮੰਨੀ।
1 ਵਿਅਕਤੀ ਦੇ ਪਰਿਵਾਰ ਵਾਲਿਆਂ ਨੇ ਮੰਗੀ ਕੀਤੀ ਹੈ ਕਿ ਉਸ ਦਾ ਪਤੀ ਕਮਾਈ ਕਰਨ ਵਾਲਾ ਇਕਲੌਤਾ ਵਿਅਕਤੀ ਸੀ, ਪਰ ਹੁਣ ਉਹ ਵੀ ਕੰਧ ਹੇਠਾਂ ਆਉਣ ਨਾਲ ਮਰ ਗਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਸਰਕਾਰ ਉਨ੍ਹਾਂ ਦੀ ਮਾਲੀ ਮਦਦ ਦੇਵੇ ਅਤੇ ਨਾਲ ਹੀ ਦੋਸ਼ੀਆਂ ਨੂੰ ਵੀ ਸਜ਼ਾ ਦੇਵੇ।
ਉੱਥੇ ਮ੍ਰਿਤਕ ਔਰਤ ਦੀ ਧੀ ਨੇ ਦੱਸਿਆ ਕਿ ਕੰਧ ਹੇਠਾਂ ਆਉਣ ਨਾਲ ਉਸ ਦੀ ਮਾਂ ਦਾ ਸਿਰ ਪਾੜ ਗਿਆ ਹੈ ਅਤੇ ਉਸ ਨੇ ਮੰਗ ਕੀਤੀ ਹੈ ਕਿ ਪ੍ਰਸ਼ਾਸਨ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰੇ।
ਜਿਵੇਂ ਹਾਦਸੇ ਦਾ ਪਤਾ ਚੱਲਿਆ ਤਾਂ ਪੁਲਿਸ ਵੀ ਮੌਕੇ ਉੱਤੇ ਪਹੁੰਚੀ ਅਤੇ ਉਨ੍ਹਾਂ ਨੇ ਆਰੋਪੀਆਂ ਵਿਰੁੱਧ ਬਣਦੀ ਕਾਰਵਾਈ ਕਰਨ ਦੀ ਗੱਲ ਕਹੀ ਹੈ।