ਅੰਮ੍ਰਿਤਸਰ:ਪੰਜਾਬ ਭਰ ਵਿਚ ਪੁਲਿਸ ਕਰਾਈਮ (Crime) ਨੂੰ ਲੈ ਕੇ ਸ਼ਰਾਰਤੀ ਅਨਸਰਾਂ ਨੂੰ ਖਤਮ ਕਰਨ ਲਈ ਮੁਹਿੰਮ ਵੱਢੀ ਹੋਈ ਹੈ। ਇਸੇ ਲੜੀ ਤਹਿਤ ਅੰਮ੍ਰਿਤਸਰ ਦੀ ਪੁਲਿਸ ਨੇ ਲੁੱਟ ਖੋਹਾ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਦੋਵਾਂ ਨੂੰ ਅਦਾਲਤ (Court) ਵਿਚ ਪੇਸ਼ ਕਰਕੇ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਸ ਬਾਰੇ ਜਾਂਚ ਅਧਿਕਾਰੀ ਨੇ ਦੱਸਿਆ ਹੈ ਕਿ ਗੁਪਤ ਸੂਚਨਾ ਦੇ ਆਧਾਰਿਤ ਦੋ ਵਿਅਕਤੀ ਨੂੰ ਕਾਬੂ ਕੀਤੇ ਹਨ। ਜਿਹੜੇ ਮੋਟਰਸਾਈਕਲ ਅਤੇ ਐਕਟਿਵ ਚੋਰੀ ਕਰਦੇ ਸਨ। ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਇਹਨਾਂ ਕੋਲੋਂ ਮੋਬਾਈਲ ਫੋਨ ਵੀ ਬਰਾਮਦ ਹੋਏ ਹਨ। ਪੁਲਿਸ ਦਾ ਕਹਿਣਾ ਹੈ ਕਿ ਚੋਰਾਂ ਉਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਇਹਨਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਹੈ।
ਪੁਲਿਸ ਦਾ ਕਹਿਣਾ ਹੈ ਕਿ ਦੋਵੋਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੂੰ ਉਮੀਦ ਹੈ ਕਿ ਇਹਨਾਂ ਕੋਲੋਂ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਿਸ ਵੱਲੋਂ ਇਹਨਾਂ ਦੇ ਬਾਕੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।