ਅੰਮ੍ਰਿਤਸਰ: ਛੇਹਰਟਾ ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਬਣ ਗਿਆ ਜਦੋ ਕ੍ਰਿਕੇਟ ਖੇਡਦੇ ਹੋਏ ਕੁਝ ਨੌਜਵਾਨਾਂ ਦਾ ਆਪਸ ਚ ਝਗੜਾ ਹੋ ਗਿਆ। ਝਗੜਾ ਇੰਨਾ ਜਿਆਦਾ ਵਧ ਗਿਆ ਕਿ ਇਸ ਦੌਰਾਨ ਦੋ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਵੀ ਹੋ ਗਏ। ਮਿਲੀ ਜਾਣਕਾਰੀ ਮੁਤਾਬਿਕ ਕ੍ਰਿਕੇਟ ਖੇਡਦੇ ਸਮੇਂ ਕੁਝ ਨੌਜਵਾਨਾਂ ਵੱਲੋਂ ਦੋ ਭਰਾਵਾਂ ਨੂੰ ਕੁੱਟਿਆ ਗਿਆ ਇਨ੍ਹਾਂ ਹੀ ਨਹੀਂ ਬਾਅਦ ਚ ਉਨ੍ਹਾਂ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਕੁੱਟਮਾਰ ਕੀਤੀ ਗਈ ਅਤੇ ਸਾਮਾਨ ਨਾਲ ਭੰਨਤੋੜ ਕੀਤੀ ਗਈ। ਫਿਲਹਾਲ ਦੋਵੇਂ ਜ਼ਖਮੀ ਨੌਜਵਾਨਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਪੀੜਤ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਕ੍ਰਿਕੇਟ ’ਚ ਹਾਰ ਨੂੰ ਨਾ ਮੰਨਦੇ ਹੋਏ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ ਸੀ ਜਿਸ ਕਾਰਨ ਉਨ੍ਹਾਂ ਨੂੰ ਕਾਫੀ ਸੱਟਾਂ ਲੱਗੀਆਂ ਫਿਲਹਾਲ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ ਨਾਲ ਹੀ ਉਨ੍ਹਾਂ ਨੇ ਇਨਸਾਫ ਦੀ ਗੁਹਾਰ ਵੀ ਲਗਾਈ ਹੈ।
ਉਧਰ ਪੁਲਿਸ ਜਾਂਚ ਅਧਿਕਾਰੀ ਨੇ ਦੱਸਿਆ ਕਿ ਦੋ ਭਰਾਵਾਂ ਦਾ ਇਲਾਕੇ ਚ ਕੁਝ ਨੌਜਵਾਨਾਂ ਦੇ ਨਾਲ ਝਗੜਾ ਹੋ ਗਿਆ ਸੀ ਜਿਸਦ ਤੋਂ ਬਾਅਦ ਉਨ੍ਹਾਂ ਨੌਜਵਾਨਾਂ ਨੇ ਉਨ੍ਹਾਂ ਦੇ ਨਾਲ ਕੁੱਟਮਾਰ ਕੀਤੀ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਏ। ਫਿਲਹਾਲ ਪੁਲਿਸ ਨੂੰ ਉਨ੍ਹਾਂ ਖਿਲਾਫ ਸ਼ਿਕਾਇਤ ਮਿਲ ਗਈ ਹੈ। ਇਸ ਮਾਮਲੇ ਤੋਂ ਬਾਅਦ ਦੋਸ਼ੀ ਘਰੋਂ ਫਰਾਰ ਹੋ ਗਏ ਹਨ ਜਿਨ੍ਹਾਂ ਦੀ ਭਾਲ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।