ਅੰਮ੍ਰਿਤਸਰ: ਪੰਜਾਬ ਵਿੱਚ ਕ੍ਰਾਈਮ ਇਸ ਕਦਰ ਵੱਧਦਾ ਜਾ ਰਿਹਾ ਹੈ ਕਿ ਪੰਜਾਬ ਦੇ ਲੋਕ ਹੁਣ ਘਰਾਂ ਚੋਂ ਬਾਹਰ ਨਿਕਲਣ ਤੋਂ ਡਰਦੇ ਨਜ਼ਰ ਆਉਂਦੇ ਹਨ। ਲੋਕਾਂ ਵਿੱਚ ਸਹਿਣਸ਼ੀਲਤਾ ਇਸ ਕਦਰ ਖਤਮ ਹੁੰਦੀ ਜਾ ਰਹੀ ਹੈ ਕਿ ਲੋਕ ਛੋਟੀ-ਛੋਟੀ ਗੱਲ 'ਤੇ ਇੱਕ ਦੂਸਰੇ ਨੂੰ ਮਰਨ ਮਰਾਣ 'ਤੇ ਪਹੁੰਚ ਜਾਂਦੇ ਹਨ। ਤਾਜ਼ਾ ਮਾਮਲਾ ਇੱਕ ਵਾਰ ਫਿਰ ਤੋਂ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ। ਜਿਥੇ ਅੰਮ੍ਰਿਤਸਰ ਦੇ ਕੱਥੂ ਨੰਗਲ ਅਧੀਨ ਚਵਿੰਡਾ ਦੇਵੀ ਪਿੰਡ ਦੇ ਵਿੱਚ ਮੋਟਰਸਾਈਕਲ ਰਿਪੇਅਰ ਦੀ ਦੁਕਾਨ ਉੱਪਰ ਮੋਟਰਸਾਈਕਲ ਠੀਕ ਕਰਵਾਉਣ ਗਏ ਨੌਜਵਾਨਾਂ ਦਾ ਆਪਸ ਵਿੱਚ ਟਕਰਾਅ ਹੋ ਗਿਆ ਤੇ ਗੋਲੀਆਂ ਚੱਲ ਪਈਆਂ। ਨੌਜਵਾਨਾਂ ਵਲੋਂ ਚਲਾਈਆਂ ਇੰਨ੍ਹਾਂ ਗੋਲੀਆਂ 'ਚ ਇੱਕ ਗੋਲੀ ਜਸਪਾਲ ਸਿੰਘ ਨਾਮ ਦੇ ਨੌਜਵਾਨ ਨੂੰ ਲੱਗੀ, ਜਿਸ ਨੂੰ ਕਿ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਮਾਮੂਲੀ ਤਕਰਾਰ ਤੋਂ ਗੋਲੀ ਤੱਕ ਪੁੱਜਿਆ ਮਾਮਲਾ: ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਜ਼ਖ਼ਮੀ ਨੌਜਵਾਨ ਜਸਪਾਲ ਸਿੰਘ ਨੇ ਦੱਸਿਆ ਕਿ ਉਹ ਚਵਿੰਡਾ ਦੇਵੀ ਮੋਟਰਸਾਈਕਲਾਂ ਵਾਲੀ ਦੁਕਾਨ ਦੇ ਉੱਪਰ ਆਪਣਾ ਮੋਟਰਸਾਈਕਲ ਠੀਕ ਕਰਵਾਉਣ ਗਿਆ ਸੀ। ਉੱਥੇ ਦੋ ਨੌਜਵਾਨ ਆਏ, ਜਿਨਾਂ ਦਾ ਨਾਮ ਨਹਿਲਾ ਅਤੇ ਦਹਿਲਾ ਹੈ ਅਤੇ ਉਹਨਾਂ ਵੱਲੋਂ ਨਾਜਾਇਜ਼ ਹੀ ਛੋਟੀ ਜਿਹੀ ਗੱਲ ਨੂੰ ਲੈ ਕੇ ਤੂੰ-ਤੂੰ, ਮੈਂ-ਮੈਂ ਸ਼ੁਰੂ ਕਰ ਦਿੱਤੀ ਤੇ ਬਾਅਦ ਵਿੱਚ ਉਹਨਾਂ ਨੇ ਗੁੱਸੇ 'ਚ ਗੋਲੀ ਚਲਾ ਦਿੱਤੀ ਅਤੇ ਇੱਕ ਗੋਲੀ ਉਸ ਦੇ ਵੱਜੀ ਹੈ, ਜਿਸ ਤੋਂ ਬਾਅਦ ਉਹ ਦੋਵੇਂ ਨੌਜਵਾਨ ਉਥੋਂ ਫਰਾਰ ਹੋ ਗਏ। ਇਸ ਦੌਰਾਨ ਜ਼ਖਮੀ ਨੌਜਵਾਨ ਨੇ ਪੁਲਿਸ ਪਾਸੋਂ ਇਨਸਾਫ਼ ਦੀ ਗੁਹਾਰ ਲਗਾਈ ਹੈ।
- ਤਾਮਿਲਨਾਡੂ: ਦੱਖਣੀ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, ਸਾਰੇ ਫਸੇ ਯਾਤਰੀਆਂ ਨੂੰ ਸ਼੍ਰੀਵੈਕੁੰਟਮ ਸਟੇਸ਼ਨ ਅਤੇ ਸਕੂਲ ਤੋਂ ਸੁਰੱਖਿਅਤ ਕੱਢਿਆ ਗਿਆ ਬਾਹਰ
- ਚੀਨ 'ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 127 ਹੋਈ
- Lawrence Bishnoi Jail Interview Case: ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ 'ਚ ਅੱਜ ਸੁਣਵਾਈ, SIT ਨੇ ਇੰਟਰਵਿਊ ਰਾਜਸਥਾਨ 'ਚ ਹੋਣ ਦੀ ਜਤਾਈ ਸੀ ਸੰਭਾਵਨਾ
ਪੁਲਿਸ ਵਲੋਂ ਮੁਲਜ਼ਮਾਂ ਦੀ ਭਾਲ ਸ਼ੁਰੂ: ਦੂਸਰੇ ਪਾਸੇ ਇਸ ਮਾਮਲੇ ਵਿੱਚ ਥਾਣਾ ਕੱਥੂ ਨੰਗਲ ਦੀ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚਵਿੰਡਾ ਦੇਵੀ ਪਿੰਡ ਵਿੱਚ ਮੋਟਰਸਾਈਕਲ ਦੀ ਦੁਕਾਨ ਦੇ ਉੱਪਰ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਵਿੱਚ ਇੱਕ ਨੌਜਵਾਨ ਜ਼ਖ਼ਮੀ ਹੋਇਆ ਹੈ, ਜਿਸ ਨੂੰ ਕਿ ਇਲਾਜ ਦੇ ਲਈ ਗੁਰੂ ਨਾਨਕ ਦੇਵ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਤੇ ਜ਼ਖ਼ਮੀ ਨੌਜਵਾਨ ਦੇ ਬਿਆਨਾਂ ਦੇ ਆਧਾਰ 'ਤੇ ਦੋ ਨੌਜਵਾਨਾਂ ਦੇ ਉੱਪਰ ਧਾਰਾ 307 ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਜਲਦ ਹੀ ਉਨ੍ਹਾਂ ਨੂੰ ਕਾਬੂ ਕੀਤਾ ਜਾਵੇਗਾ।