ਅੰਮ੍ਰਿਤਸਰ: ਦੇਸ਼ ਅਤੇ ਵਿਦੇਸ਼ 'ਚ ਬੈਠੇ ਪੰਜਾਬੀ (Punjabis sitting abroad) ਹਮੇਸ਼ਾ ਹੀ ਪੰਜਾਬ ਅਤੇ ਪੰਜਾਬੀਅਤ (Punjab and Punjabiyat) ਲਈ ਤੱਤਪਰ ਰਹਿੰਦੇ ਹਨ ਅਤੇ ਪੰਜਾਬ ਦੀ ਬਿਹਤਰੀ ਲਈ ਹਮੇਸ਼ਾਂ ਹੀ ਬਹੁਤ ਵਧੀਆ ਉਪਰਾਲੇ ਕਰਦੇ ਰਹਿੰਦੇ ਹਨ। ਉੱਥੇ ਹੀ ਸਿੱਖ ਕੌਮ ਦਾ ਨਾਮ ਉੱਚਾ ਕਰਨ ਵਾਲੇ ਤਨਮਨਜੀਤ ਸਿੰਘ ਢੇਸੀ ਜੋ ਕਿ ਯੂਨਾਈਟਿਡ ਕਿੰਗਡਮ ਦੇ ਮੈਂਬਰ ਪਾਰਲੀਮੈਂਟ (Members of Parliament of the United Kingdom) ਹਨ।
ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ (Sachkhand Sri Darbar Sahib) ਆ ਕੇ ਨਤਮਸਤਕ ਹੋਏ। ਇਸ ਮੌਕੇ ਤਨਮਨਜੀਤ ਸਿੰਘ ਢੇਸੀ ਵੱਲੋਂ ਲੋਕਾਂ ਨੂੰ ਵਿਸਾਖੀ ਦੇ ਪਾਵਨ ਮੌਕੇ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ, ਉੱਥੇ ਉਨ੍ਹਾਂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਪੰਜਾਬ ਅਤੇ ਪੰਜਾਬੀਅਤ ਦੀ ਹਰ ਇੱਕ ਆਵਾਜ਼ ਚੁੱਕਣੀ ਚਾਹੀਦੀ ਹੈ।
ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਪੰਜਾਬ ਵਿੱਚ ਬਣੀ ਨਵੀਂ ਸਰਕਾਰ (New government formed in Punjab) ‘ਤੇ ਬੋਲਦਿਆਂ ਕਿਹਾ ਕਿ ਐੱਨ.ਆਰ.ਆਈ. (NRI) ਨੂੰ ਆ ਰਹੀਆਂ ਮੁਸ਼ਕਲਾਂ ਵੱਲੋਂ ਪੰਜਾਬ ਦੀ ਨਵੀਂ ਸਰਕਾਰ (government) ਨੂੰ ਧਿਆਨ ਦੇਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ (Government of Punjab) ਨੂੰ ਅਪੀਲ ਕੀਤੀ ਹੈ ਕਿ ਸਰਕਾਰ ਸੂਬੇ ਅੰਦਰ ਅਜਿਹੀ ਨੀਤੀ ਤਿਆਰ ਕਰੇ, ਜਿਸ ਨਾਲ ਐੱਨ.ਆਰ.ਆਈ. ਇੱਥੇ ਨਿਵੇਸ਼ ਕਰਨ ਤਾਂ ਜੋ ਲੋਕਾਂ ਨੂੰ ਰੁਜ਼ਗਾਰ ਮਿਲ ਸਕੇ ਅਤੇ ਵਿਦੇਸ਼ੀਆਂ ਵਿੱਚ ਬੈਠੇ ਪੰਜਾਬੀ ਵੀ ਆਪਣੀਆਂ ਜੜਾ ਨਾਲ ਜੁੜੇ ਰਹਿਣ।
ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਹੋਰ ਵੱਖ-ਵੱਖ ਮੁੱਦਿਆ ‘ਤੇ ਬੋਲਦਿਆਂ ਪੰਜਾਬ ਸਰਕਾਰ (Government of Punjab) ਨੂੰ ਇਨ੍ਹਾਂ ਮੁੱਦਿਆਂ ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਅਪੀਲ ਕੀਤੀ ਹੈ। ਤਾਂ ਜੋ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਮਿਹਨਤੀ ਅਤੇ ਬਹੁਤ ਦਲੇਰ ਹਨ, ਜਿਸ ਦੀ ਮਿਸਾਇਲ ਪੂਰੀ ਦੁਨੀਆ ਵਿੱਚ ਵੇਖਣ ਨੂੰ ਮਿਲਦੀ ਹੈ।
ਜ਼ਿਕਰਯੋਗ ਹੈ ਕਿ 2017 ਵਿੱਚ ਇੰਗਲੈਂਡ ਦੀ ਧਰਤੀ ‘ਤੇ ਤਨਮਨਜੀਤ ਸਿੰਘ ਢੇਸੀ ਪਹਿਲੇ ਸਿੱਖ ਮੈਂਬਰ ਪਾਰਲੀਮੈਂਟ ਬਣੇ ਸਨ, ਜਿਨ੍ਹਾਂ ਵੱਲੋਂ ਸਾਬਤ ਸੂਰਤ ਰਹਿ ਕੇ ਉੱਥੋਂ ਦਾ ਕਾਰਜ ਸੰਭਾਲਿਆ ਗਿਆ ਸੀ, ਇਸੇ ਨੂੰ ਲੈ ਕੇ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਸਾਨੂੰ ਸਾਰਿਆਂ ਨੂੰ ਦਸਤਾਰ ਸਜਾਉਣੀ ਚਾਹੀਦੀ ਹੈ ਅਤੇ ਪੰਜਾਬ ਅਤੇ ਪੰਜਾਬੀਅਤ ਲਈ ਹਰ ਸੰਭਵ ਕੋਸ਼ਿਸ਼ ਕਰਨੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਵੀ ਪੱਗ ਨੂੰ ਇੱਕ ਵੱਖਰੀ ਮਹੱਤਵ ਦਿੱਤਾ ਗਿਆ ਹੈ
ਇਹ ਵੀ ਪੜ੍ਹੋ: ਵਿਸਾਖੀ ਦੀ ਖੁਸ਼ੀ: ਕਣਕ ਦੀ ਵਾਢੀ ਤੋਂ ਪਹਿਲਾਂ ਭੰਗੜਾ ਤੇ ਗਿੱਧਾ ਪਾ ਕੇ ਮਨਾਇਆ ਜਸ਼ਨ