ETV Bharat / state

ਬੇਰੁਜ਼ਗਾਰ ਅਧਿਆਪਕਾਂ ਨੇ ਕੈਬਿਨੇਟ ਮੰਤਰੀ ਓਪੀ ਸੋਨੀ ਨੂੰ ਸੌਂਪਿਆ ਮੰਗ ਪੱਤਰ - ਈ.ਟੀ.ਟੀ. ਟੈੱਟ ਪਾਸ

ਰੁਜ਼ਗਾਰ ਦੀ ਮੰਗ ਨੂੰ ਲੈ ਕੇ ਲੰਮੇ ਸਮੇਂ ਤੋਂ ਡਟੇ ਆ ਰਹੇ ਬੇਰੁਜ਼ਗਾਰ ਅਧਿਆਪਕਾਂ ਨੇ ਕੈਬਨਿਟ ਮੰਤਰੀ ਓਪੀ ਸੋਨੀ ਨੂੰ ਮੰਗ ਪੱਤਰ ਦਿੱਤਾ। ਇਸ ਮੌਕੇ ਮੌਜੂਦ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 2364 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਕੱਢੀ ਗਈ ਜਿਸ ਵਿਚ ਬੀ.ਐੱਡ ਉਮੀਦਵਾਰਾਂ ਨੂੰ ਬਰਾਬਰ ਨਹੀਂ ਵਿਚਾਰਿਆ ਗਿਆ।

ਬੇਰੁਜ਼ਗਾਰ ਅਧਿਆਪਕਾਂ ਨੇ ਕੈਬਿਨੇਟ ਮੰਤਰੀ ਓਪੀ ਸੋਨੀ ਨੂੰ ਸੌਂਪਿਆ ਮੰਗ ਪੱਤਰ

author img

By

Published : Feb 28, 2021, 4:23 PM IST

ਅੰਮ੍ਰਿਤਸਰ: ਰੁਜ਼ਗਾਰ ਦੀ ਮੰਗ ਨੂੰ ਲੈ ਕੇ ਲੰਮੇ ਸਮੇਂ ਤੋਂ ਡਟੇ ਆ ਰਹੇ ਬੇਰੁਜ਼ਗਾਰ ਅਧਿਆਪਕਾਂ ਨੇ ਕੈਬਨਿਟ ਮੰਤਰੀ ਓਪੀ ਸੋਨੀ ਨੂੰ ਮੰਗ ਪੱਤਰ ਦਿੱਤਾ। ਇਸ ਮੌਕੇ ਮੌਜੂਦ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 2364 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਕੱਢੀ ਗਈ ਜਿਸ ਵਿਚ ਬੀ.ਐੱਡ ਉਮੀਦਵਾਰਾਂ ਨੂੰ ਬਰਾਬਰ ਨਹੀਂ ਵਿਚਾਰਿਆ ਗਿਆ। ਜਿਸ ਨਾਲ ਕਿ ਬੀ.ਐੱਡ ਉਮੀਦਵਾਰਾਂ ਨੂੰ ਬਰਾਬਰ ਨਾ ਵਿਚਾਰ ਕੇ ਈ.ਟੀ.ਟੀ. ਉਮੀਦਵਾਰਾਂ ਦੀਆਂ ਹੱਕੀ ਪੋਸਟਾਂ ’ਤੇ ਡਾਕਾ ਮਾਰਿਆ ਜਾ ਰਿਹਾ ਹੈ। ਇਸ ਲਈ ਅਸੀਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹਾਂ ਕਿ ਉਹ ਈ.ਟੀ.ਟੀ. ਪੋਸਟਾਂ ਦੇ ਉੱਪਰ ਸਿਰਫ ਈ.ਟੀ.ਟੀ ਦੇ ਯੋਗ ਉਮੀਦਵਾਰਾਂ ਨੂੰ ਹੀ ਰੱਖੇ ਬਾਕੀ ਬੀ.ਐਡ. ਉਮੀਦਵਾਰਾਂ ਈਟੀਟੀ ਦੀਆਂ ਪੋਸਟਾਂ ਤੋਂ ਅਯੋਗ ਕਰਾਰ ਦੇਵੇ।

ਇਹ ਵੀ ਪੜੋ: ਵੇਖੋ ਚੰਡੀਗੜ੍ਹ ਰੋਜ਼ ਮੇਲੇ ਦੀਆਂ ਸੁੰਦਰ ਤਸਵੀਰਾਂ

ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀਆਂ ਮੰਗਾਂ
  • 10000 ਈ.ਟੀ.ਟੀ. ਅਧਿਆਪਕਾਂ ਦੀਆਂ ਅਸਾਮੀਆਂ ਦੀ ਭਰਤੀ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ।
  • ਈਟੀਟੀ ਦੀਆਂ ਅਸਾਮੀਆਂ ਵਿੱਚ ਸਿਰਫ਼ ਈ.ਟੀ.ਟੀ. ਟੈੱਟ ਪਾਸ ਉਮੀਦਵਾਰਾਂ ਨੂੰ ਹੀ ਵਿਚਾਰਿਆ ਜਾਵੇ।
  • ਸਿੱਖਿਆ ਪ੍ਰੋਵਾਈਡਰ ਤੇ ਵਲੰਟੀਅਰਾਂ ਨੂੰ ਦਿੱਤੇ ਗਏ ਵਾਧੂ ਅੰਕਾਂ ਦੀ ਸ਼ਰਤ ਹਟਾਈ ਜਾਵੇ।
  • EWS ਦੀਆ ਪੋਸਟਾਂ ਵਿੱਚ ਵੱਧ ਨੰਬਰ ਵਾਲਿਆਂ ਨੂੰ ਦੂਜੀਆਂ ਕੈਟਾਗਿਰੀਆ ਦੀ ਤਰਾਂ ਓਪਨ ਵਿੱਚ ਸ਼ਾਮਿਲ ਕਰਨ ਸੰਬੰਧੀ।
  • ਉਮਰ ਹੱਦ ਵਿਚ ਛੋਟ ਦਿੱਤੀ ਜਾਵੇ।

ਇਸ ਮੌਕੇ ਕੈਬਿਨੇਟ ਮੰਤਰੀ ਓਪੀ ਸੋਨੀ ਕਿਹਾ ਕਿ ਈਟੀਟੀ ਅਧਿਆਪਕ ਮੰਗ ਪੱਤਰ ਦੇਣ ਆਏ ਹਨ, ਇਨ੍ਹਾਂ ਕੋਲ਼ੋਂ ਮੰਗ ਪੱਤਰ ਲੈ ਲਿਆ ਹੈ ਤੇ ਮੈਂ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਨਾਲ ਗੱਲ ਕਰਕੇ ਇਨ੍ਹਾਂ ਦੀ ਗੱਲ ਉਨ੍ਹਾਂ ਤੱਕ ਪਹੁੰਚਾਵਾਂਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.