ਅੰਮ੍ਰਿਤਸਰ: ਬਟਾਲਾ ਰੋਡ ’ਤੇ ਬਾਂਕੇ ਬਿਹਾਰੀ ਗਲੀ ਵਿੱਚ ਇੱਕ ਦੁਕਾਨ ਵਿੱਚ ਜ਼ਬਰਦਸਤੀ ਵੜ ਕੇ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਦੇ ਨਾਲ ਦੁਕਾਨਦਾਰ ਤੇ ਹਮਲਾ ਕਰ ਦਿੱਤਾ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਲੱਗੇ ਕੈਮਰਿਆਂ ਵਿੱਚ ਕੈਦ ਹੋ ਗਈ, ਪੁਲਿਸ ਨੇ ਸੀਸੀਟੀਵੀ ਕਬਜ਼ੇ ਵਿਚ ਲੈਕੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰਨ ਉਪਰੰਤ ਜਾਂਚ ਸ਼ੁਰੂ ਕਰ ਦਿੱਤੀ ਹੈ, ਫਿਲਹਾਲ ਹਮਲਾਵਰ ਫ਼ਰਾਰ ਦੱਸੇ ਜਾ ਰਹੇ ਹਨ।
ਸ਼ਮਸ਼ੇਰ ਸਿੰਘ ਦੇ ਕਹਿਣ ਅਨੁਸਾਰ ਉਸਨੂੰ ਦੁਕਾਨ ਕਰਦੇ ਕਾਫ਼ੀ ਸਮਾਂ ਹੋ ਗਿਆ ਹੈ ਤੇ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ। ਆਖਿਰ ਉਸ ’ਤੇ ਹਮਲਾ ਕਿਉਂ ਕੀਤਾ ਗਿਆ ਇਸ ਬਾਰੇ ਉਸ ਨੂੰ ਵੀ ਨਹੀਂ ਪਤਾ। ਉੱਥੇ ਹੀ ਜਖ਼ਮੀ ਨੌਜਵਾਨ ਦੇ ਪਿਤਾ ਲਖਵਿੰਦਰ ਸਿੰਘ ਨੇ ਮੰਗ ਕੀਤੀ ਕਿ ਇਨ੍ਹਾਂ ਆਰੋਪੀਆਂ ’ਤੇ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਇਹ ਸਾਰੀ ਘਟਨਾ ਦੁਕਾਨ ’ਤੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ,
ਇਸ ਘਟਨਾ ਸਬੰਧੀ ਪੁਲਿਸ ਅਧਿਕਾਰੀ ਬਲਵਿੰਦਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਸ਼ਿਕਾਇਤ ਆਈ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਸੀਸੀਟੀਵੀ ਰਿਕਾਰਡਿੰਗ ਕਬਜ਼ੇ ’ਚ ਲੈ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਮੁਜ਼ਰਮਾਂ ਦੀ ਭਾਲ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ, ਜੋ ਕਿ ਫਿਲਹਾਲ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ।
ਇਹ ਵੀ ਪੜ੍ਹੋ: ਪੈਟਰੋਲ ਪੰਪ 'ਤੇ ਕਾਰ ਨੇ 2 ਲੋਕਾਂ ਨੂੰ ਕੁਚਲਿਆ, ਮੰਜ਼ਰ CCTV 'ਚ ਕੈਦ