ETV Bharat / state

ਅਣਪਛਾਤੇ ਨੌਜਵਾਨਾਂ ਨੇ ਇੱਕ ਵਿਅਕਤੀ ਉੱਤੇ ਕੀਤਾ ਹਮਲਾ, ਕੀਤੇ ਹਵਾਈ ਫਾਇਰ

ਅੰਮ੍ਰਿਤਸਰ ਦੇ ਮੋਹਕਮਪੁਰਾ ਥਾਣੇ ਕੋਲ ਸਥਾਨਕ ਵਾਸੀ ਉੱਤੇ ਅਣਪਛਾਤੇ ਮੁੰਡਿਆ ਵੱਲੋਂ ਹਮਲਾ ਕਰਨ ਤੇ ਹਵਾਈ ਫਾਇਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਫਾਇਰ ਨਾਲ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਅਣਪਛਾਤੇ ਮੁੰਡਿਆਂ ਨੇ ਇੱਕ ਵਿਅਕਤੀ ਉੱਤੇ ਕੀਤਾ ਹਮਲਾ

author img

By

Published : Jul 28, 2020, 4:32 AM IST

ਅੰਮ੍ਰਿਤਸਰ: ਸ਼ਹਿਰ ਦੇ ਨੇੜੇ ਮੋਹਕਮਪੁਰਾ ਥਾਣੇ ਕੋਲ ਇੱਕ ਸਥਾਨਕ ਵਾਸੀ ਉੱਤੇ ਅਣਪਛਾਤੇ ਨੌਜਵਾਨਾਂ ਨੇ ਹਮਲਾ ਕਰਨ ਤੇ ਹਵਾਈ ਫਾਇਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਫਾਇਰ ਨਾਲ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਦੱਸਿਆ ਜਾ ਰਿਹਾ ਹੈ ਕਿ ਇਹ ਹਮਲਾ ਪੁਰਾਣੀ ਰਜਿੰਸ਼ ਕਾਰਨ ਕੀਤਾ ਗਿਆ ਹੈ।

ਅਣਪਛਾਤੇ ਮੁੰਡਿਆਂ ਨੇ ਇੱਕ ਵਿਅਕਤੀ ਉੱਤੇ ਕੀਤਾ ਹਮਲਾ

ਪੀੜਤ ਜਗਦੀਪ ਸਿੰਘ ਨੇ ਦੱਸਿਆ ਕਿ ਰਾਤ ਵੇਲੇ ਜਦੋਂ ਉਹ ਆਪਣੀ ਦੁਕਾਨ ਵਿੱਚ ਕੰਮ ਕਰ ਰਹੇ ਸੀ ਤਾਂ ਕੁੱਝ ਅਣਪਛਾਤੇ ਮੁੰਡੇ ਆਏ ਸੀ। ਉਨ੍ਹਾਂ ਮੁੰਡਿਆਂ ਨੇ ਮੇਰੇ ਮੁੰਡੇ ਜੌਬਨ ਬਾਰੇ ਪੁੱਛਿਆ ਜਿਸ ਤੋਂ ਬਾਅਦ ਉਨ੍ਹਾਂ ਨੇ ਮੇਰੇ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਕੁੱਟਮਾਰ ਕਰਨ ਤੋਂ ਬਾਅਦ ਉਨ੍ਹਾਂ ਨੇ ਪਿਸਤੌਲ ਕੱਢ ਕੇ ਮੇਰੇ ਮਿੱਥੇ ਉੱਤੇ ਰੱਖ ਦਿੱਤੀ ਜਿਸ ਤੋਂ ਬਾਅਦ ਉਨ੍ਹਾਂ ਨੇ ਹਾਈ ਫਾਇਰ ਕਰਨ ਸ਼ੁਰੂ ਕਰ ਦਿੱਤੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵਿਅਕਤੀਆਂ ਨੇ ਕੁੱਲ 7 ਫਾਇਰ ਕੀਤੇ ਸੀ।

ਉਨ੍ਹਾਂ ਦੱਸਿਆ ਕਿ ਕੁੱਟਮਾਰ ਕਰਨ ਮਗਰੋਂ ਉਨ੍ਹਾਂ ਨੇ ਮੇਰੀ ਦੁਕਾਨ ਦੇ ਸਾਰੇ ਸਮਾਨ ਦੀ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਮੁੰਡਿਆਂ ਨੇ ਪੂਰੀ ਦੁਕਾਨ ਦਾ ਸਾਰਾ ਸਮਾਨ ਤਹਿਸ-ਨਹਿਸ ਕਰ ਦਿੱਤਾ ਹੈ। ਇਸ ਮਗਰੋਂ ਉਹ ਫਰਾਰ ਹੋ ਗਏ।

ਉਨ੍ਹਾਂ ਦੱਸਿਆ ਪਹਿਲਾਂ ਵੀ ਉਨ੍ਹਾਂ ਉੱਤੇ ਹਮਲਾ ਹੋਇਆ ਹੈ। ਪਹਿਲਾਂ ਉਨ੍ਹਾਂ ਦੇ ਮੁੰਡੇ ਜੌਬਨ ਦੀ ਕਿਸੇ ਮੁੰਡੇ ਨਾਲ ਕਹਾ ਸੁਣੀ ਹੋ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਘਰ ਦੇ ਬਾਹਰ ਆ ਕੇ ਕਾਫੀ ਹੰਗਾਮਾ ਕੀਤਾ ਸੀ। ਉਨ੍ਹਾਂ ਮੁੰਡਿਆਂ ਨੇ ਆਪਣਾ ਬਦਲਾ ਲੈਣ ਲਈ ਇਹ ਹਮਲਾ ਕੀਤਾ ਹੈ। ਉਨ੍ਹਾਂ ਨੇ ਪੁਲਿਸ ਤੋਂ ਇਨਸਾਫ ਦੀ ਮੰਗ ਕੀਤੀ।

ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਮੌਕੇ ਉੱਤੇ ਪਹੁੰਚੇ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁੱਛ ਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਜਿਨ੍ਹਾਂ ਨੇ ਫਾਇਰ ਕੀਤੇ ਸੀ ਉਨ੍ਹਾਂ ਦੀ ਪਛਾਣ ਵਿੱਚ ਪੁਲਿਸ ਜੁੱਟ ਗਈ ਹੈ।

ਇਹ ਵੀ ਪੜ੍ਹੋ:ਸੈਂਟਰ ਆਫ਼ ਐਕਸੀਲੈਂਸ ਵਿਭਾਗ ਦੇ ਵਿਦਿਆਰਥੀਆਂ ਨੇ ਤਿਆਰ ਕੀਤਾ ਰੋਬੋਟ ਸੇਵਕ

ETV Bharat Logo

Copyright © 2024 Ushodaya Enterprises Pvt. Ltd., All Rights Reserved.