ETV Bharat / state

Rajnath Singh met Dera Beas chief: ਡੇਰਾ ਬਿਆਸ ਮੁਖੀ ਨੂੰ ਮਿਲੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ - ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ

ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਹਨਾਂ ਨੇ ਬੈਠ ਕੇ ਸਤਿਸੰਗ ਸੁਣਿਆ ਤੇ ਇਸ ਦੌਰਾਨ ਉਹਨਾਂ ਦੇ ਨਾਲ ਸੁਰੱਖਿਆ ਕੰਪਨੀ ਵੀ ਵਧੀ ਹੋਈ ਗਿਣਤੀ ਵਿੱਚ ਮੌਜੂਦ ਸੀ।

Union Defense Minister Rajnath Singh will come to Dera Beas
ਡੇਰਾ ਬਿਆਸ ਆਉਗੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ
author img

By

Published : Mar 25, 2023, 10:25 AM IST

Updated : Mar 25, 2023, 4:08 PM IST

ਚੰਡੀਗੜ੍ਹ: ਇਕ ਪਾਸੇ ਜਿਥੇ ਪੰਜਾਬ ਵਿਚ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ, ਉਥੇ ਹੀ ਦੂਜੇ ਪਾਸੇ ਅੱਜ ਦੇਸ਼ ਦੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਡੇਰਾ ਬਿਆਸ ਪਹੁੰਚੇ। ਇਸ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਬੈਠ ਕੇ ਸਤਿਸੰਗ ਸੁਣਿਆ ਤੇ ਇਸ ਦੌਰਾਨ ਉਹਨਾਂ ਦੇ ਨਾਲ ਸੁਰੱਖਿਆ ਕੰਪਨੀ ਵੀ ਵਧੀ ਹੋਈ ਗਿਣਤੀ ਵਿੱਚ ਮੌਜੂਦ ਸੀ। ਸਤਿਸੰਗ ਸੁਣਨ ਉਪਰੰਤ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ।

ਡੇਰਾ ਬਿਆਸ 'ਚ ਬਣੇ ਹਵਾਈ ਅੱਡੇ ਉੱਤਰੇ ਸਨ ਰਾਜਨਾਥ: ਦੱਸ ਦਈਏ ਕਿ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਵਿਸ਼ੇਸ਼ ਹੈਲੀਕਾਪਟਰ ਰਾਹੀਂ ਡੇਰਾ ਬਿਆਸ ਪਹੁੰਚੇ ਤੇ ਇਸ ਦੌਰਾਨ ਡੇਰਾ ਬਿਆਸ 'ਚ ਬਣੇ ਹਵਾਈ ਅੱਡੇ 'ਤੇ ਉਹਨਾਂ ਦਾ ਹੈਲੀਕਾਪਟ ਉਤਰਿਆ ਸੀ। ਰਾਜਨਾਥ ਸਿੰਘ ਸਵੇਰੇ ਕਰੀਬ 9 ਵਜੇ ਹਵਾਈ ਜਹਾਜ਼ ਰਾਹੀਂ ਡੇਰਾ ਬਿਆਸ 'ਚ ਦਾਖ਼ਲ ਹੋ ਗਏ ਸਨ। ਇਸ ਮੌਕੇ ਅੰਮ੍ਰਿਤਸਰ ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਵੱਲੋਂ ਸੁਰੱਖਿਆ ਦੇ ਪੁਖਤਾਂ ਪ੍ਰਬੰਧ ਕੀਤੇ ਗਏ ਸਨ। ਹਾਲਾਂਕਿ ਇਸ ਵਿਚਾਲੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ ਤੇ ਇਹ ਇੱਕ ਗੁਪਤ ਮੁਲਾਕਾਤ ਕੀਤੀ ਗਈ ਹੈ।

  • #WATCH | Punjab: Defence Minister Rajnath Singh visits Radha Swami Satsang Beas in Amritsar. He also met Baba Gurinder Singh Dhillon, head of Radha Swami Satsang Beas. pic.twitter.com/Xyl60wEmxg

    — ANI (@ANI) March 25, 2023 " class="align-text-top noRightClick twitterSection" data=" ">

ਇਹ ਵੀ ਪੜ੍ਹੋ : CM Bhagwant Mann's Appeal: ਮੁੱਖ ਮੰਤਰੀ ਮਾਨ ਦੀ ਚਿਤਾਵਨੀ, ਨੌਜਵਾਨਾਂ ਨੂੰ ਭੜਕਾਉਣ ਵਾਲਿਆਂ ਦੇ ਮਨਸੂਬੇ ਨਹੀਂ ਹੋਣ ਦਿੱਤੇ ਜਾਣਗੇ ਸਫ਼ਲ

27 ਨਵੰਬਰ 2022 ਨੂੰ ਵੀ ਡੇਰਾ ਬਿਆਸ ਆਏ ਸੀ ਰਾਜਨਾਥ ਸਿੰਘ : ਦੱਸਣਯੋਗ ਹੈ ਕਿ ਬੀਤੇ ਸਾਲ ਨਵੰਬਰ ਮਹੀਨੇ ਵੀ ਰਾਜਨਾਥ ਸਿੰਘ ਡੇਰਾ ਬਿਆਸ ਵਿਖੇ ਆਏ ਸਨ। ਉਸ ਸਮੇਂ ਰਾਜਨਾਥ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਫੋਟੋ ਸਾਂਝੀ ਕੀਤੀ ਸੀ। ਤਸਵੀਰ ਸਾਂਝੀ ਕਰਦਿਆਂ ਉਨ੍ਹਾਂ ਲਿਖਿਆ ਸੀ ਕਿ ਡੇਰਾ ਰਾਧਾ ਸੁਆਮੀ ਬਿਆਸ ਦੇ ਅਧਿਆਤਮਕ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਮੁਲਾਕਾਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਲਿਖਿਆ ਕਿ ਸਮਾਜ ਦੇ ਸਭਨਾਂ ਵਰਗਾਂ ਪ੍ਰਤੀ ਉਨ੍ਹਾਂ ਦੀ ਸੇਵਾ ਬੇਹੱਦ ਪ੍ਰੇਰਣਾਦਾਇਕ ਹੈ।

ਇਹ ਵੀ ਪੜ੍ਹੋ : CM Bhagwant Mann: ਮੀਂਹ ਨੇ ਝੰਭ ਸੁੱਟੀ ਫਸਲ, ਸੀਐੱਮ ਭਗਵੰਤ ਮਾਨ ਦੇ ਐਲਾਨ ਨਾਲ ਮਿਲਿਆ ਕਿਸਾਨਾਂ ਨੂੰ ਹੌਸਲਾ, ਪੜ੍ਹੋ ਕੀ ਕਿਹਾ

Last Updated : Mar 25, 2023, 4:08 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.