ਅੰਮ੍ਰਿਤਸਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਧਰਮ ਪਤਨੀ ਸੋਲਨ ਸ਼ਾਹ ਅੱਜ ਅੰਮ੍ਰਿਤਸਰ ਪਹੁੰਚੇ। ਇਥੇ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਉਤੇ ਭਾਰੀ ਪੁਲਿਸ ਤਾਇਨਾਤ ਕੀਤੀ ਗਈ ਸੀ। ਇਸ ਦੌਰਾਨ ਅਮਿਤ ਸ਼ਾਹ ਦੀ ਪਤਨੀ ਵੱਲੋਂ ਮੀਡੀਆ ਨਾਲ ਪੂਰੀ ਤਰ੍ਹਾਂ ਨਾਲ ਦੂਰੀ ਬਣਾਈ ਰੱਖੀ ਗਈ।
ਪਹਿਲੇ ਦੌਰੇ ਵਿੱਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਨਾ ਮੰਦਿਰ ਹੋਏ ਸੀ ਨਤਮਸਤਕ : ਉਥੇ ਹੀ ਅੰਮ੍ਰਿਤਸਰ ਦੇ ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਕਿਹੜੇ ਕਿਹੜੇ ਪ੍ਰੋਗਰਾਮ ਉਲੀਕੇ ਜਾਣਗੇ ਇਸ ਬਾਰੇ ਵੀ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੋਈ ਹੈ। ਇੱਥੇ ਜ਼ਿਕਰਯੋਗ ਹੈ ਕਿ ਬੀਤੇ ਸਮੇਂ ਵੀ ਅਮਿਤ ਸ਼ਾਹ ਦੀ ਧਰਮ ਪਤਨੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਨਾ ਮੰਦਿਰ ਨਤਮਸਤਕ ਹੋ ਕੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਸੀ। ਹਾਲਾਂਕ ਭਾਜਪਾ ਦੇ ਆਗੂਆਂ ਦਾ ਕਹਿਣਾ ਹੈ ਕਿ ਅਮਿਤ ਸ਼ਾਹ ਜੀ ਦੀ ਧਰਮ ਪਤਨੀ ਦਾ ਇਹ ਨਿੱਜੀ ਦੌਰਾ ਹੈ। ਇਸ ਵਿੱਚ ਪਾਰਟੀ ਦਾ ਕੋਈ ਵੀ ਪ੍ਰੋਗਰਾਮ ਨਹੀਂ ਉਲੀਕਿਆ ਗਿਆ।
- ਸਾਬਕਾ ਉੱਪ ਮੁੱਖ ਮੰਤਰੀ ਸੋਨੀ ਨੂੰ 14 ਦਿਨਾਂ ਲਈ ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਇਲਜ਼ਾਮ
- ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਨੂੰ ਏਸ਼ੀਅਨ ਖੇਡਾਂ ਲਈ ਬਿਨਾਂ ਟਰਾਇਲ ਮਿਲੀ ਐਂਟਰੀ, ਯੋਗੇਸ਼ਵਰ ਦੱਤ ਨੇ ਚੋਣ ਪ੍ਰਕਿਰਿਆ 'ਤੇ ਚੁੱਕੇ ਸਵਾਲ
- ਹੁਣ ਤੀਜੀ ਵਾਰ ਫਿਰ ਅੰਮ੍ਰਿਤਪਾਲ ਸਿੰਘ ਦੀ ਪਤਨੀ ਦਾ ਵਿਦੇਸ਼ ਜਾਣ ਤੋਂ ਰੋਕਿਆ, ਪੜ੍ਹੋ ਕਿਰਨਦੀਪ ਕੌਰ ਨੇ ਚੁੱਕੇ ਕਿਹੜੇ ਸਵਾਲ
ਅਮਿਤ ਸ਼ਾਹ ਦੀ ਪਤਨੀ ਦੇ ਅੰਮ੍ਰਿਤਸਰ ਦੌਰੇ ਮਗਰੋਂ ਪੰਜਾਬ ਦੀ ਸਿਆਸਤ ਵਿੱਚ ਹਲਚਲ : ਜ਼ਿਕਰਯੋਗ ਹੈ ਕਿ ਜਦੋਂ ਦੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਵੱਲੋਂ ਅੰਮ੍ਰਿਤਸਰ ਵਿੱਚ ਚੋਣ ਲੜੀ ਗਈ ਸੀ ਉਸ ਵੇਲੇ ਵੀ ਉਨ੍ਹਾਂ ਦੀ ਧਰਮ ਪਤਨੀ ਅਤੇ ਉਨ੍ਹਾਂ ਦੀ ਸਪੁੱਤਰੀ ਵੱਲੋਂ ਪੰਜਾਬ ਵਿੱਚ ਪਹੁੰਚ ਕੇ ਪਹਿਲਾਂ ਜਾਇਜ਼ੇ ਲੈਣੇ ਸ਼ੁਰੂ ਕੀਤੇ ਗਏ ਸਨ, ਅਤੇ ਉਸਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅਰੁਣ ਜੇਤਲੀ ਨੂੰ ਅੰਮ੍ਰਿਤਸਰ ਤੋਂ ਚੋਣ ਲੜਾਈ ਗਈ ਸੀ। ਹੁਣ ਇੱਕ ਵਾਰ ਫਿਰ ਤੋਂ ਅਮਿਤ ਸ਼ਾਹ ਦੀ ਧਰਮ ਪਤਨੀ ਦਾ ਅੰਮ੍ਰਿਤਸਰ ਦਾ ਦੌਰਾ ਇਸ ਵੱਲ ਇਸ਼ਾਰਾ ਕਰਦਾ ਹੈ ਕਿ ਦਾ ਪਾਰਟੀ ਅੰਮ੍ਰਿਤਸਰ ਵਿੱਚ ਕੋਈ ਵੱਡਾ ਚਿਹਰਾ ਚੋਣ ਮੈਦਾਨ ਉਤਾਰੇਗੀ, ਫਿਲਹਾਲ ਇਹ ਤਾਂ ਸਮਾਂ ਹੀ ਦੱਸੇਗਾ, ਪਰ ਅਮਿਤ ਸ਼ਾਹ ਦੀ ਧਰਮ ਪਤਨੀ ਦੀ ਅੰਮ੍ਰਿਤਸਰ 'ਚ ਅਚਾਨਕ ਫੇਰੀ ਨੇ ਪੰਜਾਬ ਸਿਆਸਤ ਦੇ ਵਿੱਚ ਭੂਚਾਲ ਹਲਚਲ ਕੀਤੀ ਹੈ।
ਦੱਸ ਦਈਏ ਕਿ ਸੋਨਲ ਸ਼ਾਹ ਦੀ ਫੇਰੀ ਨੂੰ ਲੈ ਕੇ ਪੁਲਿਸ ਫੋਰਸ ਚੌਕਸ ਸੀ। ਇਥੇ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਉਤੇ ਵੀ ਭਾਰੀ ਪੁਲਿਸ ਤਾਇਨਾਤ ਕੀਤੀ ਗਈ ਸੀ। ਇਸ ਦੌਰਾਨ ਅਮਿਤ ਸ਼ਾਹ ਦੀ ਪਤਨੀ ਵੱਲੋਂ ਮੀਡੀਆ ਨਾਲ ਪੂਰੀ ਤਰ੍ਹਾਂ ਨਾਲ ਦੂਰੀ ਬਣਾਈ ਰੱਖੀ ਗਈ।