ETV Bharat / state

Nitin Gadkari Visit Amritsar: ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਅੰਮ੍ਰਿਤਸਰ 'ਚ ਨਿੱਘਾ ਸਵਾਗਤ, ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ

ਕੇਂਦਰੀ ਮੰਤਰੀ ਨਿਤਿਨ ਗਡਕਰੀ ਅੱਜ 19 ਅਕਤੂਬਰ ਨੂੰ ਅੰਮ੍ਰਿਤਸਰ ਦੌਰੇ ਉੱਤੇ ਹਨ। ਇਸ ਦੌਰਾਨ ਉਨ੍ਹਾਂ ਦਾ ਸਵਾਗਤ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਤੇ ਹਰਭਜਨ ਸਿੰਘ ਈਟੀਓ ਵੱਲੋਂ ਕੀਤਾ ਗਿਆ। ਜਿਸ ਤੋਂ ਬਾਅਦ ਕੇਂਦਰੀ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।

Minister Nitin Gadkari visit Amritsar
Minister Nitin Gadkari visit Amritsar
author img

By ETV Bharat Punjabi Team

Published : Oct 19, 2023, 10:09 AM IST

Updated : Oct 19, 2023, 2:31 PM IST

ਮੰਤਰੀ ਨਿਤਿਨ ਗਡਕਰੀ ਨੇ ਕਿਹਾ

ਅੰਮ੍ਰਿਤਸਰ:
ਕੇਂਦਰੀ ਸੜਕੀ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਅੱਜ ਅੰਮ੍ਰਿਤਸਰ ਪਹੁੰਚ ਚੁੱਕੇ ਹਨ। ਇਸ ਦੌਰਾਨ ਹੀ ਏਅਰਪੋਰਟ ਪੁੱਜਣ ਉੱਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਸਵਾਗਤ ਪੰਜਾਬ ਸਰਕਾਰ ਦੇ 2 ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਹਰਭਜਨ ਸਿੰਘ ਈਟੀਓ ਵੱਲੋਂ ਕੀਤਾ ਗਿਆ। ਇਸ ਮੌਕੇ ਉਨਾਂ ਦੇ ਨਾਲ ਕਾਂਗਰਸੀ ਸੰਸਦ ਗੁਰਜੀਤ ਸਿੰਘ ਔਜਲਾ ਵੀ ਨਜ਼ਰ ਆਏ। ਇਸ ਦੌਰਾਨ ਸਭ ਤੋਂ ਪਹਿਲਾਂ ਨਿਤਿਨ ਗਡਕਰੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।

ਕੇਂਦਰ ਦੀ ਇੱਛਾ ਹੋਈ ਪੂਰੀ ? ਜਿਸ ਦੌਰਾਨ ਕੇਂਦਰੀ ਸੜਕੀ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਮੇਰੇ ਮਨ ਵਿੱਚ ਬਹੁਤ ਸਮੇਂ ਤੋਂ ਇੱਛਾ ਸੀ ਕਿ ਮੈਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਵਾ, ਜੋ ਕਿ ਅੱਜ ਮੇਰੀ ਮਨੋਕਾਮਨਾ ਪੂਰੀ ਹੋਈ ਹੈ। ਉਹਨਾਂ ਕਿਹਾ ਕਿ ਭਾਰਤ ਦੀ ਤਰੱਕੀ ਦੀ ਤੇ ਲੋਕਾਂ ਦੇ ਚੰਗੇ ਜੀਵਨ ਦੀ ਅੱਜ ਗੁਰੂ ਘਰ ਵਿੱਚ ਅਰਦਾਸ ਕੀਤੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਉਹਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਉਹਨਾਂ ਦੇ ਨਾਲ ਪੰਜਾਬ ਸਰਕਾਰ ਦੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਹਰਭਜਨ ਸਿੰਘ ਈਟੀਓ ਤੇ ਉਹਨਾਂ ਦੇ ਨਾਲ ਕਾਂਗਰਸੀ ਸਾਂਸਦ ਗੁਰਜੀਤ ਔਜਲਾ ਤੇ ਭਾਜਪਾ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਵੀ ਮੌਜੂਦ ਸੀ।

ਵੱਖ-ਵੱਖ ਸਥਾਨਾਂ ਦਾ ਕੀਤਾ ਦੌਰਾ:- ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸ ਦਈਏ ਕੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਕੱਟੜਾ-ਦਿੱਲੀ ਹਾਈਵੇ ਦਾ ਜਾਇਜ਼ਾ ਲੈਣ ਲਈ ਅੰਮ੍ਰਿਤਸਰ ਪੁੱਜੇ ਹਨ ਅਤੇ ਅੰਮਿਤਸਰ ਬਾਈਪਾਸ ਰੋਡ ਦੇ ਚੱਲ ਰਹੇ ਕੰਮਾਂ ਦਾ ਵੀ ਜਾਇਜ਼ਾ ਵੀ ਲਿਆ। ਇਸ ਤੋਂ ਬਾਅਦ ਉਹ ਅਟਾਰੀ ਵਾਘਾ ਬਾਰਡਰ ਤੇ 418 ਫੁੱਟ ਉੱਚੇ ਬਣੇ ਤਿਰੰਗੇ ਝੰਡੇ ਦੀ ਰਸਮ ਪੂਰੀ ਕੀਤੀ। ਇਸ ਸਥਾਨ ਤੋਂ ਪਕਿਸਤਾਨ ਦੇ ਇਲਾਕੇ ਵੀ ਦੂਰ-ਦੂਰ ਤੱਕ ਸਾਫ ਦਿਖਾਈ ਦੇਣਗੇ। ਇਸਦੇ ਨਾਲ ਉਹਨਾਂ ਨੇ ਵਾਘਾ ਸਰਹੱਦ ਉੱਤੇ ਬੀਐਸਐੱਫ ਵੱਲੋਂ ਬਣਾਏ ਗਏ ਮਿਊਜ਼ੀਅਮ ਦਾ ਦੌਰਾ ਵੀ ਕੀਤਾ।

Last Updated : Oct 19, 2023, 2:31 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.